Prime Punjab Times

Latest news
ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ* ਸਰਕਾਰੀ ਅਦਾਰਿਆਂ ਅੰਦਰ 27 ਅਗਸਤ ਦੇ ਪੰਜਾਬ ਮਹਾਂਬੰਦ ਨੂੰ ਦਸੂਹਾ ਵਿੱਚ ਮਿਲਿਆ ਭਰਵਾਂ ਹੁੰਗਾਰਾ ਰੱਖੜੀ ਮੁਕਾਬਲੇ ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਇਆ ਹੁਨਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਵਿੱਚ ਪੰਜਾਬੀ ਭਾਸ਼ਾ ਦਾ ਸਥਾਨ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਵਿਖੇ "ਟੈਲੇਂਟ ਹੰਟ ਫਿਏਸਟਾ 2026" ਦੌਰਾਨ ਵਿਦਿਆਰਥੀਆਂ ਨੇ ਵਿਖਾਈ ਸੱਭਿਆਚਾਰ ਦੀ ਝਲਕ  ਸੰਯੁਕਤ ਮੁਲਾਜ਼ਮ ਮੋਰਚੇ ਦੇ ਹੱਕ 'ਚ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਯੂਨੀਅਨ ਮੈਂਬਰਾਂ ਵਲੋਂ ਰੋਸ ਧਰਨਾ  *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋ... ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਬੀਬੀਐਮਬੀ ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀ
ADVERTISEMENT
You are currently viewing ਜਿੰਪਾ ਦੀਆਂ ਕੋਸ਼ਿਸ਼ਾਂ ਰੰਗ ਲੈ ਆਈਆਂ, ਹੁਸ਼ਿਆਰਪੁਰ ਵਾਸੀਆਂ ਲਈ ਖੁਸ਼ ਖ਼ਬਰ

ਜਿੰਪਾ ਦੀਆਂ ਕੋਸ਼ਿਸ਼ਾਂ ਰੰਗ ਲੈ ਆਈਆਂ, ਹੁਸ਼ਿਆਰਪੁਰ ਵਾਸੀਆਂ ਲਈ ਖੁਸ਼ ਖ਼ਬਰ

ਹੁਸ਼ਿਆਰਪੁਰ (EDITOR YOGESH GUPTA ) 

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਲਈ 13.74 ਕਰੋੜ ਰੁਪਏ ਕੀਤੇ ਮਨਜ਼ੂਰ

1 ਅਪ੍ਰੈਲ ਤੋਂ ਸੜਕ ਬਣਾਉਣ ਦਾ ਕੰਮ ਸ਼ੁਰੂ ਹੋਣ ਦੀਆਂ ਸੰਭਾਵਨਾਵਾਂ

7 ਮਾਰਚ : ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ 1 ਅਪ੍ਰੈਲ ਤੋਂ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਕੰਮ ਸ਼ੁਰੂ ਹੋਣ ਦੀਆਂ ਸੰਭਾਵਨਾਵਾਂ ਹਨ।  ਸੜਕ ਦੇ ਨਿਰਮਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 13.74 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ। ਸੜਕ ਦੇ ਨਿਰਮਾਣ ਲਈ ਟੈਂਡਰ ਵੀ ਲੱਗ ਚੁੱਕੇ ਹਨ।

ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਿੰਪਾ ਨੇ ਦੱਸਿਆ ਕਿ ਇਸ ਸੜਕ ਦੀ ਬੇਹੱਦ ਖਸਤਾ ਹਾਲਤ ਤੋਂ ਦੋਆਬਾ ਇਲਾਕਾ ਖਾਸ ਤੌਰ ‘ਤੇ ਹੁਸ਼ਿਆਰਪੁਰ ਵਾਸੀ ਬਹੁਤ ਦੁਖੀ ਸਨ। ਸੜਕ ਦੀ ਮਾੜੀ ਹਾਲਤ ਕਾਰਨ ਰੋਜ਼ਾਨਾ ਹੁੰਦੇ ਹਾਦਸਿਆਂ ਕਾਰਨ ਕਈ ਕੀਮਤੀ ਜਾਨਾਂ ਵੀ ਚਲੇ ਗਈਆਂ ਪਰ ਪਹਿਲਾਂ ਦੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਅਤੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ। ਸੜਕ ਬਣਾਉਣ ਦੀ ਥਾਂ ਲੋਕਾਂ ਨੂੰ ਰੱਬ ਸਹਾਰੇ ਛੱਡ ਦਿੱਤਾ।

ਉਨ੍ਹਾਂ ਦੱਸਿਆ ਕਿ ਇਹ ਸੜਕ ਕਾਫੀ ਅਹਿਮ ਹੈ ਕਿਉਂ ਕਿ ਇਸ ਸੜਕ ਰਾਹੀਂ ਬਹੁਤ ਸਾਰੇ ਸ਼ਰਧਾਲੂ ਮਾਤਾ ਚਿੰਤਪੂਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਕਾਂਗੜਾ ਦੇਵੀ ਜੀ, ਮਾਤਾ ਚਮੁੰਡਾ ਦੇਵੀ ਜੀ, ਮਾਤਾ ਬਗਲਾਮੁਖੀ ਜੀ ਅਤੇ ਬਾਬਾ ਬਾਲਕ ਨਾਥ ਜੀ ਵਰਗੇ ਅਤਿ ਮਹੱਤਵਪੂਰਣ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਂਦੇ ਹਨ।

ਜਿੰਪਾ ਨੇ ਕਿਹਾ ਕਿ ਉੱਤਰੀ ਭਾਰਤ ਦੇ ਮਸ਼ਹੂਰ ਸੈਲਾਨੀ ਸ਼ਹਿਰ ਧਰਮਸ਼ਾਲਾ ਅਤੇ ਮੈਕਲੋਡ ਗੰਜ ਜਾਣ ਲਈ ਵੀ ਲੱਖਾਂ ਲੋਕ ਹੁਸ਼ਿਆਰਪੁਰ ਰਾਹੀਂ ਜਾਂਦੇ ਹਨ। ਇਸ ਲਈ ਇਸ ਸੜਕ ਦੀ ਮਹੱਤਤਾ ਨੂੰ ਵੇਖਦਿਆਂ ਇਸ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਣੀ ਬਣਦੀ ਸੀ। ਉਨ੍ਹਾਂ ਸੜਕ ਨਿਰਮਾਣ ਲਈ ਪੈਸਾ ਮਨਜ਼ੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ 39 ਕਿਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ਲਈ ਟੈਂਡਰ ਲੱਗ ਚੁੱਕੇ ਹਨ ਅਤੇ 1 ਅਪ੍ਰੈਲ ਤੋਂ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਹੈ।  ਸੜਕ ਦਾ ਕਰੀਬ 14 ਕਿਲੋਮੀਟਰ ਦਾ ਇਲਾਕਾ ਜਲੰਧਰ ਜ਼ਿਲ੍ਹੇ ਵਿਚ ਅਤੇ 25 ਕਿਲੋਮੀਟਰ ਦਾ ਇਲਾਕਾ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਆਉਂਦਾ ਹੈ। ਜ਼ਿਕਰਯੋਗ ਹੈ ਕਿ ਜਿੰਪਾ ਇਸ ਸੜਕ ਨਿਰਮਾਣ ਲਈ ਪਹਿਲੇ ਦਿਨ ਤੋਂ ਹੀ ਭਰਪੂਰ ਯਤਨ ਕਰ ਰਹੇ ਹਨ ਅਤੇ ਕਈ ਕੇਂਦਰੀ ਮੰਤਰੀਆਂ ਸਮੇਤ ਪੰਜਾਬ ਕੈਬਨਿਟ ਦੇ ਸਾਥੀ ਮੰਤਰੀਆਂ ਨਾਲ ਵੀ ਮੀਟਿੰਗਾਂ ਕਰ ਚੁੱਕੇ ਹਨ। ਹੁਣ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਇਹ ਸੜਕ ਜਲਦ ਬਣ ਕੇ ਤਿਆਰ ਹੋ ਜਾਵੇਗੀ।