ਦਸੂਹਾ 1 ਅਗਸਤ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਲੜਕੀਆਂ ਲਈ ਬੀ ਯੂਅਰ ਓਨ ਬੌਸ ਈਵੈਂਟ ਅਤੇ ਪਰਸਨੈਲਿਟੀ ਡਿਵੈਲਪਮੈਂਟ ਵਰਕਸ਼ਾਪ ਕਰਵਾਈ ਗਈ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਮੈਡਮ ਮੇਤਰੀ ਨੇ ਵਿਦਿਆਰਥਣਾਂ ਨੂੰ ਆਤਮ ਵਿਸ਼ਵਾਸ ਨਾਲ ਚੰਗੀ ਸਿੱਖਿਆ ਪ੍ਰਾਪਤ ਕਰਕੇ ਜੀਵਨ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਉਹਨਾਂ ਵਿਦਿਆਰਥਣਾਂ ਨੂੰ ਨਿੱਜੀ ਪ੍ਰਭਾਵਸ਼ੀਲਤਾ, ਮਾਨਸਿਕਤਾ ਅਤੇ ਸੁਭਾਅ ਨੂੰ ਚੰਗਾ ਬਣਾਈ ਰੱਖਣ ਲਈ ਜਾਗਰੂਕ ਕੀਤਾ। ਉਹਨਾਂ ਦੱਸਿਆ ਕਿ ਵਿਦਿਆਰਥਣਾਂ ਨੇ ਵਰਕਸ਼ਾਪ ਵਿੱਚ ਵੱਧ ਚੜ੍ਹ ਕੇ ਭਾਗ ਲਿਆ। ਇਸ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਆਏ ਹੋਏ ਮਹਿਮਾਨ ਮੈਡਮ ਮੇਤਰੀ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਧੰਨਵਾਦ ਕੀਤਾ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਰਾਜਨਦੀਪ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਜਗਰੂਪ ਕੌਰ, ਅਮਨਪ੍ਰੀਤ ਕੌਰ, ਮਨਜੀਤ, ਸੰਦੀਪ ਕਲੇਰ, ਕਿਰਨਜੀਤ ਕੌਰ ਅਤੇ ਵਿਦਿਆਰਥਣਾਂ ਹਾਜ਼ਰ ਸਨ।
ਕੈਪਸ਼ਨ : ਵਰਕਸ਼ਾਪ ਦੌਰਾਨ ਮੈਡਮ ਮੇਤਰੀ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਰਜਨੀ ਸ਼ਰਮਾ।