Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਲੜਕੀਆਂ ਨੂੰ ਫ਼ੌਜ ਵਿਚ ਕਮਿਸ਼ਨਡ ਅਫ਼ਸਰ ਵਜੋਂ ਕੈਰੀਅਰ ਸ਼ੁਰੂ ਕਰਨ ਦਾ ਸੁਨਹਿਰੀ ਮੌਕਾ : ਡਿਪਟੀ ਕਮਿਸ਼ਨਰ

ਲੜਕੀਆਂ ਨੂੰ ਫ਼ੌਜ ਵਿਚ ਕਮਿਸ਼ਨਡ ਅਫ਼ਸਰ ਵਜੋਂ ਕੈਰੀਅਰ ਸ਼ੁਰੂ ਕਰਨ ਦਾ ਸੁਨਹਿਰੀ ਮੌਕਾ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 4 ਅਪ੍ਰੈਲ (ਬਿਊਰੋ) 

–ਮਾਈ ਭਾਗੋ ਇੰਸਟੀਚਿਊਟ ਵੱਲੋਂ ਦਸਵੇਂ ਬੈਚ ਲਈ 28 ਅਪ੍ਰੈਲ ਨੂੰ ਜਾਵੇਗੀ ਦਾਖ਼ਲਾ ਪ੍ਰੀਖਿਆ

 : ਫ਼ੌਜ ਵਿਚ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੁਹਾਲੀ ਵਿਖੇ ਸਿਖਲਾਈ ਹਾਸਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ (ਐਮ. ਬੀ. ਏ. ਐਫ. ਪੀ. ਆਈ), ਮੁਹਾਲੀ ਵੱਲੋਂ ਦਸਵੇਂ ਬੈਚ ਲਈ ਦਾਖ਼ਲਾ ਪ੍ਰੀਖਿਆ 28 ਅਪ੍ਰੈਲ 2024 ਨੂੰ ਲਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਐਮ. ਬੀ. ਏ. ਐਫ. ਪੀ. ਆਈ ਸੰਸਥਾ ਵਿਚ ਆਮ ਜਾਣਕਾਰੀ, ਕਮਿਊਨੀਕੇਸ਼ਨ ਸਕਿੱਲਜ਼, ਵਿਅਕਤੀਤਵ ਵਿਕਾਸ ਤੇ ਆਤਮ-ਵਿਸ਼ਵਾਸ ਸਿਰਜਣਾ, ਐਨ.ਸੀ.ਸੀ ਸਿਖਲਾਈ, ਸਰੀਰਕ ਸਿੱਖਿਆ ਅਤੇ ਅੰਦਰੂਨੀ ਤੇ ਬਾਹਰੀ ਖੇਡ ਗਤੀਵਿਧੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਵਿਦਿਆਰਥਣਾਂ ਨੂੰ ਪੇਸ਼ੇਵਰਾਂ ਵਲੋਂ ਐੱਸ.ਐੱਸ.ਬੀ ਅਤੇ ਹਥਿਆਰਬੰਦ ਬਲਾਂ ਵਿਚ ਜਾਣ ਲਈ ਦਾਖ਼ਲਾ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਥੋਂ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਐਮ.ਸੀ.ਐਮ. ਡੀ.ਏ.ਵੀ ਕਾਲਜ ਚੰਡੀਗੜ੍ਹ ਤੋਂ 3 ਸਾਲ ਦੀ ਗ੍ਰੈਜੂਏਸ਼ਨ ਡਿਗਰੀ ਵੀ ਕਰਵਾਈ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬਿਨੈਕਾਰਾਂ ਲਈ ਮੁੱਢਲੀ ਯੋਗਤਾ ਵਿਚ ਪੰਜਾਬ ਦਾ ਵਸਨੀਕ ਹੋਣਾ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਅਪੀਅਰ/ਪਾਸ ਕੀਤੇ ਹੋਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਦਾਖ਼ਲਾ ਪ੍ਰੀਖਿਆ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੇ ਆਨਲਾਈਨ ਪੋਰਟਲ  www.mbafpigirls.in ’ਤੇ ਕਲਿੱਕ ਕਰਕੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਟ੍ਰੇਨਿੰਗ, ਖਾਣਾ, ਵਰਦੀ ਆਦਿ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ।