Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਕੰਨਿਆ ਸਕੂਲ ਸੈਕਟਰ-3 ਦੀਆਂ ਦੋ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਸੂਚੀ ‘ਚ ਮਾਰੀ ਬਾਜੀ.. ਪੜੋ ਵੇਰਵਾ 

ਕੰਨਿਆ ਸਕੂਲ ਸੈਕਟਰ-3 ਦੀਆਂ ਦੋ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਸੂਚੀ ‘ਚ ਮਾਰੀ ਬਾਜੀ.. ਪੜੋ ਵੇਰਵਾ 

ਤਲਵਾੜਾ / ਦਸੂਹਾ (ਚੌਧਰੀ) 

26 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ-3 ਤਲਵਾੜਾ ਦੀਆਂ 2 ਵਿਦਿਆਰਥਣਾਂ ਨੇ ਮੈਰਿਟ ਵਿੱਚ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਫਿਰ ਝੰਡਾ ਬੁਲੰਦ ਕਰ ਦਿੱਤਾ ਹੈ।ਇਸ ਮੌਕੇ ਪ੍ਰਿੰ. ਗੁਰਾਂ ਦਾਸ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਬਾਰ੍ਹਵੀਂ ਦੇ ਨਤੀਜੇ ਵਿੱਚੋਂ 6 ਮੈਰਿਟਾਂ ਪ੍ਰਾਪਤ ਕਰਨ ਉਪਰੰਤ ਅੱਜ ਆਕ੍ਰਿਤੀ ਨੇ (97.54%) ਅਤੇ ਰੀਤਿਕਾ ਚੌਧਰੀ ਨੇ (97.38%) ਅੰਕ ਪ੍ਰਾਪਤ ਕਰ ਕੇ ਦਸਵੀਂ ਦੀ ਮੈਰਿਟ ਸੂਚੀ ਵਿੱਚ ਵੀ ਬਾਜੀ ਮਾਰ ਕੇ ਕੰਨਿਆ ਸਕੂਲ ਦਾ ਦਬਦਬਾ ਬਰਕਰਾਰ ਰੱਖਿਆ ਹੈ।ਉਨ੍ਹਾਂ ਦੱਸਿਆ ਕਿ ਸਕੂਲ ਦੀਆਂ ਲਗਾਤਾਰ ਮੈਰਿਟਾਂ ਆਉਣ ਵਿੱਚ ਸਕੂਲ ਦਾ ਵਧੀਆ ਮਾਹੌਲ, ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥਣਾਂ ਦਾ ਜਜ਼ਬਾ ਵਿਸ਼ੇਸ਼ ਰੂਪ ਵਿੱਚ ਕੰਮ ਆਇਆ ਹੈ।ਅੱਜ ਇੱਕ ਸਾਦੇ ਸਮਾਗਮ ਦੌਰਾਨ ਪ੍ਰਿੰ. ਗੁਰਾਂ ਦਾਸ ਅਤੇ ਸਟਾਫ਼ ਵਲੋਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦੌਰਾਨ ਮੈਡਮ ਤੇਜਿੰਦਰ ਕੌਰ,ਸਪਨਾ,ਜਸਵਿੰਦਰ ਕੌਰ, ਰਜਨੀ, ਨਿਧੀ, ਮੋਨਿਕਾ, ਪ੍ਰਿਅੰਕਾ,  ਮਾਸਟਰ ਜਤਿੰਦਰ ਕੰਵਰ ਤੇ ਮਾਸਟਰ ਰਾਜ ਕੁਮਾਰ ਨੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ।

ਕੈਪਸ਼ਨ : ਦਸਵੀ ਜਮਾਤ ਵਿਚ ਮੈਰਿਟ ਹਾਸਿਲ ਕਰਨ ਵਾਲੀ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰ ਗੁਰਾਂ ਦਾਸ ਤੇ ਸਮੂਹ ਸਟਾਫ

ਕੰਨਿਆ ਸਕੂਲ ਸੈਕਟਰ-3 ਦੀਆਂ  6 ਵਿਦਿਆਰਥਣਾਂ ਨੇ ਬਾਰ੍ਹਵੀਂ ਦੇ ਨਤੀਜੇ ਵਿੱਚ ਮਾਰੀ ਸੀ ਬਾਜੀ

(ਬਾਰਵੀਂ ਜਮਾਤ ਵਿਚ ਮੈਰਿਟ ਹਾਸਿਲ ਕਰਨ ਵਾਲੀ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰ ਗੁਰਾਂ ਦਾਸ ਤੇ ਸਮੂਹ ਸਟਾਫ)

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ- 3 ਤਲਵਾੜਾ ਦੀਆਂ 6 ਵਿਦਿਆਰਥਣਾਂ ਨੇ ਮੈਰਿਟ ਵਿੱਚ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਪੂਰੇ ਪੰਜਾਬ ਵਿੱਚ ਝੰਡਾ ਬੁਲੰਦ ਕੀਤਾ ਸੀ ।ਪ੍ਰਿੰ. ਗੁਰਾਂ ਦਾਸ ਨੇ ਇਸ ਮੌਕੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਕਿਸੇ ਸਕੂਲ ਨੇ ਵੀ 6 ਮੈਰਿਟਾਂ ਪ੍ਰਾਪਤ ਨਹੀਂ ਕੀਤੀਆਂ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲਾ ਅਤੇ ਦੂਜਾ ਸਥਾਨ ਕ੍ਰਮਵਾਰ ਸੁਨਿਧੀ (98.41%), ਜੀਆ (98.20%) ਨੇ ਪ੍ਰਾਪਤ ਕੀਤਾ ਹੈ।ਪ੍ਰਿੰ. ਗੁਰਾਂ ਦਾਸ ਨੇ ਦੱਸਿਆ ਕਿ ਇਹ ਮਾਣਮੱਤੀ ਉਪਲਬਧੀ ਵਿਦਿਆਰਥਣਾਂ ਦੀ ਲਗਨ ਅਤੇ ਅਧਿਆਪਕਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ।ਇਸ ਮੌਕੇ ਦੌਰਾਨ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਸੀ ।