Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਫਿਰੋਤੀ ਮੰਗਣ ਤੇ ਦੁਕਾਨ ਤੇ ਗੋਲੀਆਂ ਚਲਾਉਣ ਵਾਲੇ ਗਿਰੋਹ ਦਾ ਪਰਦਾਫਾਸ

ਫਿਰੋਤੀ ਮੰਗਣ ਤੇ ਦੁਕਾਨ ਤੇ ਗੋਲੀਆਂ ਚਲਾਉਣ ਵਾਲੇ ਗਿਰੋਹ ਦਾ ਪਰਦਾਫਾਸ

ਬਟਾਲਾ, 9 ਜੂਨ (ਅਵਿਨਾਸ਼ ਸ਼ਰਮਾ )

: ਐਸ.ਐਸ.ਪੀ ਸੁਹੇਲ ਮੀਰ ਕਾਸਿਮ ਦੇ ਦਿਸ਼ਾ ਨਿਰਦੇਸਾ ਅਨੁਸਾਰ ਐਸ.ਪੀ ਇੰਨੀਵੈਸਟੀਗੇਸ਼ਨ ਬਟਾਲਾ ਦੀ ਨਿਗਰਾਨੀ ਹੇਠ ਡੀ.ਐਸ.ਪੀ ਹਰਗੋਬਿੰਦਪੁਰ ਸਾਹਿਬ ਤੇ ਡੀ.ਐਸ.ਪੀ ਇੰਨਵੈਸਟੀਗੇਸ਼ਨ ਬਟਾਲਾ, ਸੀ.ਆਈ.ਏ ਸਟਾਫ ਬਟਾਲਾ ਅਤੇ ਮੁੱਖ ਅਫਸਰ ਥਾਣਾ ਵਲੋਂ ਕੇਸ ਟਰੇਸ ਕਰਨ ਲਈ ਵੱਖ-ਵੱਖ ਟੀਮਾ ਬਣਾਈ ਗਈਆਂ।

ਡੀ.ਐਸ.ਪੀ ਇੰਨਵੈਸਟੀਗੇਸ਼ਨ ਬਟਾਲਾ, ਸੀ.ਆਈ.ਏ ਸਟਾਫ ਬਟਾਲਾ ਜੇ ਐੱਸ ਢਿੱਲੋਂ ਤੇ ਐਸ.ਐਚ.ਓ ਸੁਖਰਾਜ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 1-5- 2025 ਨੂੰ ਕ੍ਰੀਬ ਰਾਤ 8 ਵਜੇ ਗੋਲ ਹੱਟੀ ਦੁਕਾਨ ਚੋਂਕ ਘੁਮਾਣ ਦੇ ਮਾਲਕ ਤੇ ਮਾਰ ਦੇਣ ਦੀ ਨੀਯਤ ਨਾਲ 2 ਮੋਟਰ ਸਾਈਕਲ ਸਵਾਰ ਅਣਪਛਾਤੇ ਨੌਜਵਾਨਾ ਵੱਲੋ ਗੋਲੀਆ ਚਲਾਈਆ ਸਨ।ਇਸ ਵਾਰਦਾਤ ਨੂੰ ਟਰੇਸ ਕਰਨ ਲਈ ਟੀਮਾ ਵੱਲੋਂ ਹਰ ਸੰਭਵ ਕੋਸ਼ਿਸ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਬਟਾਲਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਕਿ ਮੁੱਕਦਮਾ ਨੂੰ ਟਰੇਸ ਕਰਕੇ ਗੋਲ ਹੱਟੀ ਦੁਕਾਨ ਚੌਕ ਤੇ ਗੋਲੀਆ ਚਲਾਉਣ ਵਾਲੇ ਦੋਸ਼ੀਆ ਅਕਾਸਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮਹਿਤਾ ਚੌਕ, ਜਰਮਨਜੀਤ ਸਿੰਘ ਉਰਫ ਨਾਗ ਪੁੱਤਰ ਸੁਖਦੇਵ ਸਿੰਘ ਵਾਸੀ ਉਦੋਕੇ ਕਲਾਂ ਥਾਣਾ ਮੱਤੋਵਾਲ, ਜੁਗਰਾਜ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਲੰਘਿਆਵਾਲੀ ਥਾਣਾ ਘੁਮਾਣ, ਰੋਬਿਨਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਭੋਮਾ ਘੁਮਾਣ ਅਤੇ ਅਮਨਦੀਪ ਸਿੰਘ ਪੁੱਤਰ ਲਾਲ ਸਿੰਘ ਵਾਸੀ ਦੇਬੀ ਵਾਲਾ ਬਜਾਰ ਵੇਰਕਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਦੋਰਾਨੇ ਤਫਤੀਸ ਅਕਾਸਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮਹਿਤਾ ਚੌਕ, ਜਰਮਨਜੀਤ ਸਿੰਘ ਉਰਫ ਨਾਗ ਪੁੱਤਰ ਸੁਖਦੇਵ ਸਿੰਘ ਵਾਸੀ ਉਦੋਕੇ ਕਲਾਂ ਥਾਣਾ ਮੱਤੇਵਾਲ ਨੇ ਪੁੱਛਗਿਛ ਵਿਚ ਮੰਨਿਆ ਕਿ ਮਿਤੀ 21-5-2025 ਨੂੰ ਜੇ ਸੁੱਖ ਪ੍ਰਾਪਰਟੀ ਡੀਲਰ ਦੇ ਮਾਲਕ ਤੇ ਮਾਰ ਦੇਣ ਦੀ ਨੀਯਤ ਨਾਲ ਕ੍ਰੀਬ 2-00/2-30 P.M ਵਜੇ ਗੋਲੀਆ ਚੱਲਾਈਆ ਗਈਆ ਸਨ ਉਹ ਗੋਲੀਆ ਅਸੀ ਬਲਵਿੰਦਰ ਸਿੰਘ ਉਰਫ ਡੋਨੀ ਬੱਲ ਤੇ ਅਮਰਜੀਤ ਸਿੰਘ ਖੱਬੇ ਰਾਜਪੂਤਾ ਦੇ ਕਹਿਣ ਤੇ ਚਲਾਈਆ ਸਨ, ਜਿਸ ਮੁੱਕਦਮਾ ਨੰਬਰ 85 ਮਿਤੀ 21-5-2025 ਜੁਰਮ 109.3(5) ਬੀ.ਐਨ.ਐਸ 25-54-59 ਅਸਲਾ ਐਕਟ ਥਾਣਾ ਘੁਮਾਣ ਨੂੰ ਟਰੇਸ ਕੀਤਾ ਗਿਆ

ਇਸ ਦੋਰਾਨ ਹੀ ਜਿਲਾ ਅੰਮ੍ਰਿਤਸਰ ਦਿਹਾਤੀ ਦੇ ਮੁੱਕਦਮਾ ਨੰਬਰ 44 ਮਿਤੀ 20-5-2025 ਜੁਰਮ 308(4). 351(2) ਬੀ.ਐਨ.ਐਸ ਥਾਣਾ ਖਿਲਚੀਆ ਤੇ ਮੁੱਕਦਮਾ ਨੰਬਰ 36 ਮਿਤੀ 25-4-2025 ਜੁਰਮ 109.3(5) ਬੀ.ਐਨ.ਐਸ ਥਾਣਾ ਮਹਿਤਾ ਨੂੰ ਵੀ ਟਰੇਸ ਕੀਤਾ ਗਿਆ

ਗ੍ਰਿਫਤਾਰ ਦੋਸ਼ੀਆ ਵਿੱਚ ਅਕਾਸ਼ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮਹਿਤਾ ਚੌਂਕ ਥਾਣਾ ਮਹਿਤਾ, ਜਰਮਨਜੀਤ ਸਿੰਘ ਉਰਫ ਨਾਗ ਪੁੱਤਰ ਸੁਖਦੇਵ ਸਿੰਘ ਵਾਸੀ ਉਦੋਕੇ ਕਲਾਂ ਥਾਣਾ ਮੱਤੇਵਾਲ, ਜੁਗਰਾਜ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਲੰਘਿਆਵਾਲੀ ਥਾਣਾ ਘੁਮਾਣ, ਰੋਬਿਨਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਭੋਮਾ ਥਾਣਾ ਘੁਮਾਣ ਅਤੇ ਅਮਨਦੀਪ ਸਿੰਘ ਪੁੱਤਰ ਲਾਲ ਸਿੰਘ ਵਾਸੀ ਦੇਬੀ ਵਾਲਾ ਬਜਾਰ ਵੇਰਕਾ ਸ਼ਾਮਲ ਹਨ।