Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੰਗੀ ਸਿਹਤ ਲਈ ਚੰਗੀ ਖੁਰਾਕ ਦੀ…..

ਚੰਗੀ ਸਿਹਤ ਲਈ ਚੰਗੀ ਖੁਰਾਕ ਦੀ…..

ਪਠਾਨਕੋਟ(ਅਵਿਨਾਸ਼ / ਤਰੁਣ / ਰੋਹਿਤ) 

ਚੰਗੀ ਸਿਹਤ ਲਈ ਚੰਗੀ ਖੁਰਾਕ ਦੀ ਲੋੜ ਹੈ : ਐਸ.ਐਮ.ਓ ਡਾ.ਬਿੰਦੂ ਗੁਪਤਾ

7 ਸਤੰਬਰ  : ਐਸ.ਐਮ.ਓ ਡਾ.ਬਿੰਦੂ ਗੁਪਤਾ ਸੀ.ਐਚ.ਸੀ. ਘਰੋਟਾ ਦੇ ਨਿਰਦੇਸ਼ਾਂ ਹੇਠ ਬਲਾਕ ਵਿਖੇ ਨੈਸ਼ਨਲ ਨਿਊਟ੍ਰੀਸ਼ਨ ਹਫਤਾ’ ਸਾਰੇ ਸਬ ਸੈਂਟਰਾਂ ਵਿਚ 1 ਸਤੰਬਰ ਤੋਂ ਲੈ ਕੇ 7 ਸਤੰਬਰ ਤੱਕ ਮਨਾਇਆ ਗਿਆ । ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਚੰਗੀ ਸਿਹਤ ਲਈ ਚੰਗੀ ਖੁਰਾਕ ਦੀ ਲੋੜ ਹੈ। ਵਿਸ਼ੇਸ ਤੌਰ ‘ਤੇ ਗਰਭਵਤੀ ਮਾਵਾਂ ਨੂੰ ਹਰੀਆਂ ਸਬਜ਼ੀਆਂ, ਦੁੱਧ, ਫਲ ਫਰੂਟ, ਉਬਲੀਆਂ ਦਾਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਦੱਸਿਆ ਕਿ ਪੋਸ਼ਟਿਕ ਹਫਤਾ ਦਾ ਮੁੱਖ ਮੰਤਵ ਸਿਹਤ ਲਈ ਪੋਸ਼ਣ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਸੰਤੁਲਿਤ ਭੋਜਨ ਵਜੋਂ ਤਲੇ ਹੋਏ ਪਦਾਰਥਾਂ ਅਤੇ ਫਾਸਟ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਨਮਕ ਅਤੇ ਚੀਨੀ ਦੀ ਘੱਟ ਵਰਤੋਂ ਕਰਨੀ ਚਾਹੀਦੀ ਹੈ। ਦੱਸਿਆ ਗਿਆ ਕਿ ਸਿਹਤ ਸੰਗਠਨ ਅਨੁਸਾਰ ਅਸੰਤੁਲਿਤ ਖੁਰਾਕ ਅਤੇ ਸਰੀਰਕ ਗਤੀਵਿਧੀਆਂ ਨਾਲ ਵੀ ਗ਼ੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ,ਮੁਟਾਪਾ ਆਦਿ ਬੀਮਾਰੀਆਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਇਸ ਲਈ ਸਾਨੂੰ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ।