Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਟਾਰਗਿਟ ਕਿਲਿੰਗ ਕਰਨ ਆਏ ਗੋਪੀ ਲਾਹੌਰੀਆ ਗੈਂਗ ਦੇ 4 ਗੁਰਗਿਆ ਨੂੰ ਪਿਸਟਲ ਤੇ ਰੋਂਦਾ ਸਮੇਤ ਕੀਤਾ ਕਾਬੂ

ਟਾਰਗਿਟ ਕਿਲਿੰਗ ਕਰਨ ਆਏ ਗੋਪੀ ਲਾਹੌਰੀਆ ਗੈਂਗ ਦੇ 4 ਗੁਰਗਿਆ ਨੂੰ ਪਿਸਟਲ ਤੇ ਰੋਂਦਾ ਸਮੇਤ ਕੀਤਾ ਕਾਬੂ

ਬਟਾਲਾ, 6 ਮਾਰਚ: (ਅਵਿਨਾਸ਼ ਸ਼ਰਮਾ )

: ਬਟਾਲਾ ਪੁਲਿਸ ਨੇ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਗੈਂਗਸਟਰ ਗੋਪੀ ਲਾਹੌਰੀਆ ਦੇ ਕਹਿਣ ‘ਤੇ ਟਾਰਗਿਟ ਕਿਲਿੰਗ ਕਰਨ ਦੀ ਨੀਅਤ ਨਾਲ ਬਟਾਲਾ ਆਏ ਚਾਰ ਗੁਰਗਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ ਇੱਕ ਪਿਸਟਲ 30 ਬੋਰ, 60 ਜਿੰਦਾ ਰੋਂਦ ਅਤੇ ਇੱਕ ਬਿਨਾ ਨੰਬਰੀ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਇਸ ਸਬੰਧੀ ਪੁਲਿਸ ਲਾਈਨ ਬਟਾਲਾ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ SSP ਬਟਾਲਾ ਸ੍ਰੀ ਮਹਿਤਾਬ ਸਿੰਘ IPS ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਡੀ.ਜੀ.ਪੀ. ਪੰਜਾਬ ਅਤੇ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ SP (ਇੰਵੈਸਟੀਗੇਸ਼ਨ) ਸੰਦੀਪ ਕੁਮਾਰ PPS ਦੀ ਨਿਗਰਾਨੀ ਹੇਠ DSP ਫਤਿਹਗੜ੍ਹ ਚੂੜੀਆਂ ਰਾਜੇਸ਼ ਕੱਕੜ, CIA ਸਟਾਫ ਬਟਾਲਾ ਦੇ ਇੰਚਾਰਜ ਇੰਸਪੈਕਟਰ ਸੁਖਰਾਜ ਸਿੰਘ ਅਤੇ ਥਾਣਾ ਸਦਰ ਦੇ ਮੁੱਖ ਅਫਸਰ SI ਬਿਕਰਮਜੀਤ ਸਿੰਘ ਦੀ ਟੀਮ ਨੇ ਪਬਲਿਕ ਦੀ ਮਦਦ ਨਾਲ ਕਾਰਵਾਈ ਕਰਦਿਆਂ ਜਸਪ੍ਰੀਤ ਸਿੰਘ ਉਰਫ ਜੱਸੀ ਪੁੱਤਰ ਕੁਲਦੀਪ ਸਿੰਘ ਵਾਸੀ ਲੰਡੋਕੇ (ਮੋਗਾ) ਅਤੇ ਅੰਮ੍ਰਿਤ ਸਿੰਘ ਉਰਫ ਸੱਤਾ ਪੁੱਤਰ ਨਛੱਤਰ ਸਿੰਘ ਵਾਸੀ ਮੋਦੇਕੇ (ਮੋਗਾ) ਨੂੰ ਕਾਬੂ ਕੀਤਾ।

ਪੁਲਿਸ ਨੇ ਦੋਸ਼ੀਆਂ ਕੋਲੋਂ ਇੱਕ ਪਿਸਟਲ 30 ਬੋਰ ਮਾਰਕਾ PX-5, 60 ਜਿੰਦਾ ਰੋਂਦ 30 ਬੋਰ ਅਤੇ ਇੱਕ ਬਿਨਾ ਨੰਬਰੀ ਮੋਟਰਸਾਈਕਲ HF Deluxe ਬਰਾਮਦ ਕੀਤਾ ਹੈ।

SSP ਮਹਿਤਾਬ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਸਾਥੀ ਪੰਕਜ ਵਾਸੀ ਮੋਗਾ ਨੇ ਗੈਂਗਸਟਰ ਗੋਪੀ ਲਾਹੌਰੀਆ ਦੀ ਹਦਾਇਤ ‘ਤੇ ਉਨ੍ਹਾਂ ਨੂੰ 30 ਬੋਰ ਦੇ ਰੋਂਦ ਦਿੱਤੇ ਅਤੇ ਉਸ ਨਾਲ ਸੰਪਰਕ ਕਰਵਾਇਆ ਸੀ। ਗੋਪੀ ਲਾਹੌਰੀਆ ਨੇ ਉਨ੍ਹਾਂ ਨੂੰ ਬਟਾਲਾ ਖੇਤਰ ਵਿੱਚ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਸੀ ਅਤੇ ਇਸ ਲਈ ਉਨ੍ਹਾਂ ਨੂੰ ਬਟਾਲਾ ਭੇਜਿਆ ਗਿਆ ਸੀ।

ਉਨ੍ਹਾਂ ਹੋਰ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਗਿਆਨ ਚੰਦ ਵਾਸੀ ਬੁੱਢਾ ਕੋਟ ਬਟਾਲਾ ਅਤੇ ਮਹਿੰਦਰ ਪਾਲ ਸਿੰਘ ਉਰਫ ਨੰਨੀ ਪੁੱਤਰ ਹਰਬੰਸ ਲਾਲ ਵਾਸੀ ਗਾਂਧੀ ਕੈਂਪ ਬਟਾਲਾ ਨੇ ਦੋਸ਼ੀਆਂ ਦੀ ਪੂਰੀ ਮਦਦ ਕੀਤੀ ਸੀ। ਲਵਪ੍ਰੀਤ ਸਿੰਘ ਨੇ ਦੋਸ਼ੀਆਂ ਨੂੰ 25 ਹਜ਼ਾਰ ਰੁਪਏ, ਇੱਕ ਪਿਸਟਲ 30 ਬੋਰ ਅਤੇ ਬਿਨਾ ਨੰਬਰੀ ਮੋਟਰਸਾਈਕਲ ਵੀ ਮੁਹੱਈਆ ਕਰਵਾਇਆ ਸੀ ਤਾਂ ਜੋ ਉਹ ਆਪਣੀ ਵਾਰਦਾਤ ਨੂੰ ਅੰਜਾਮ ਦੇ ਸਕਣ।

ਪੁਲਿਸ ਨੇ ਕਾਰਵਾਈ ਕਰਦਿਆਂ ਲਵਪ੍ਰੀਤ ਸਿੰਘ ਅਤੇ ਮਹਿੰਦਰ ਪਾਲ ਨੂੰ ਵੀ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। SSP ਨੇ ਦੱਸਿਆ ਕਿ ਚਾਰਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਗੈਂਗਸਟਰਾਂ ਅਤੇ ਅਪਰਾਧੀਆਂ ਖਿਲਾਫ ਸਖ਼ਤ ਕਾਰਵਾਈ ਜਾਰੀ ਰੱਖੇਗੀ ਅਤੇ ਕਾਨੂੰਨ-ਵਿਵਸਥਾ ਨੂੰ ਖਰਾਬ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

error: copy content is like crime its probhihated