Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸਰਕਾਰੀ ਸੀ.ਸੈ. ਸਕੂਲ ਲੱਖਪੁਰ ਵਿਖੇ ਲਗਾਇਆ ਵੋਟਰ ਸੂਚੀ ਸੁਧਾਈ ਸਬੰਧੀ ਦੋ ਰੋਜਾ ਕੈਂਪ

ਸਰਕਾਰੀ ਸੀ.ਸੈ. ਸਕੂਲ ਲੱਖਪੁਰ ਵਿਖੇ ਲਗਾਇਆ ਵੋਟਰ ਸੂਚੀ ਸੁਧਾਈ ਸਬੰਧੀ ਦੋ ਰੋਜਾ ਕੈਂਪ

ਫਗਵਾੜਾ 24 ਨਵੰਬਰ (ਲਾਲੀ) 

: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਮੁਹਿਮ ਨੂੰ ਅੱਗੇ ਤੋਰਦੇ ਹੋਏ ਉਪ ਮੰਡਲ ਮੈਜਿਸਟ੍ਰੇਟ ਕਮ ਚੋਣਕਾਰ ਰਜਿਸਟ੍ਰੇਸ਼ਨ ਫਗਵਾੜਾ-29 ਚੋਣ ਅਫਸਰ ਜਸ਼ਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਫਗਵਾੜਾ ਦੇ ਪਿੰਡ ਲੱਖਪੁਰ ਦੇ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸਥਿਤ ਬੂਥ ਨੰਬਰ 39 ਅਤੇ 40 ‘ਚ ਦੋ ਰੋਜਾ ਕੈਂਪ ਬੀ.ਐਲ.ਓ. ਪਰਮਜੀਤ ਸਿੰਘ ਅਤੇ ਸਰਬਜੀਤ ਕੁਮਾਰ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਵੋਟਰਾਂ ਦੇ ਦਾਅਵੇ ਤੇ ਇਤਰਾਜ ਪ੍ਰਾਪਤ ਕੀਤੇ ਗਏ। ਬੀ.ਐਲ.ਓਜ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਜਨਵਰੀ 2025 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਅਤੇ ਜਿਹਨਾਂ ਨੇ ਹੁਣ ਤੱਕ ਆਪਣੀ ਵੋਟ ਨਹੀਂ ਬਣਾਈ ਹੈ, ਉਹਨਾਂ ਦੀ ਦਸਤਾਵੇਜੀ ਖਾਨਾਪੂਰਤੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾ ਦੌਰਾਨ ਨਵੀਂ ਵੋਟ ਬਨਾਉਣ ਲਈ ਫਾਰਮ ਨੰਬਰ 6 ਜਦਕਿ ਪ੍ਰਵਾਸ਼ੀ ਭਾਰਤੀਆਂ ਦੀ ਵੋਟ ਬਨਾਉਣ ਲਈ ਫਾਰਮ ਨੰਬਰ 6-ਏ ਅਤੇ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਵੇਰਵਿਆਂ ਵਿਚ ਸੋਧ ਕਰਵਾਉਣ ਲਈ, ਡੁਪਲੀਕੇਟ ਵੋਟਰ ਕਾਰਡ ਲੈਣ, ਰਿਹਾਇਸ਼ੀ ਪਤਾ ਬਦਲਣ ਲਈ ਅਤੇ ਪੀ.ਡਬਲਯੂ.ਡੀ. ਮਾਰਕ ਕਰਵਾਉਣ ਲਈ ਫਾਰਮ ਨੰਬਰ 8 ਭਰ ਕੇ ਦਿੱਤੇ ਗਏ ਹਨ, ਤਾਂ ਜੋ ਉਹਨਾਂ ਦਾ ਨਾਮ ਸੁਧਾਈ ਤੋਂ ਬਾਅਦ ਪ੍ਰਕਾਸ਼ਿਤ ਹੋਣ ਵਾਲੀਆਂ ਅਗਲੀਆਂ ਵੋਟਰ ਸੂਚੀਆਂ ਵਿਚ ਸ਼ਾਮਲ ਕੀਤਾ ਜਾ ਸਕੇ ਅਤੇ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਯੋਗ ਹੋ ਸਕਣ। ਉਹਨਾਂ ਦੱਸਿਆ ਕਿ ਇਹ ਫਾਰਮ ਮੋਬਾਇਲ ਐਪ ਜਾਂ ਫਾਰਮ ਪੋਰਟਲ ਰਾਹੀਂ ਆਨਲਾਈਨ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 1950 ‘ਤੇ ਦਫਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਮੇਜਰ ਸਿੰਘ, ਮੇਹਰ ਚੰਦ, ਜਤਿੰਦਰ ਸਿੰਘ, ਅਸ਼ੋਕ ਕੁਮਾਰ, ਦਵਿੰਦਰ ਸਿੰਘ, ਅਵਤਾਰ ਸਿੰਘ, ਵਿਜੇ ਕੁਮਾਰ, ਗੁਰਮੀਤ ਸਿੰਘ, ਮਹਿੰਦਰ ਸਿੰਘ, ਜਸਵਿੰਦਰ ਸਿੰਘ, ਕੁਲਵੰਤ ਸਿੰਘ ਆਦਿ ਹਾਜਰ ਸਨ।

ਕੈਪਸ਼ਨ- ਪਿੰਡ ਲੱਖਪੁਰ ਵਿਖੇ ਬੂਥ ਨੰਬਰ 39 ਤੇ 40 ‘ਚ ਲਗਾਏ ਗਏ ਕੈਂਪ ਦੌਰਾਨ ਫਾਰਮ ਭਰਦੇ ਹੋਏ ਬੀ.ਐਲ.ਓ. ਪਰਮਜੀਤ ਸਿੰਘ, ਸਰਬਜੀਤ ਕੁਮਾਰ ਅਤੇ ਹੋਰ।