Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸਰਕਾਰੀ ਹਾਈ ਸਮਾਰਟ ਸਕੂਲ ਮਿਰਜਾਪੁਰ ਵਿਖੇ ਸਮਾਜਿਕ ਸਿੱਖਿਆ ਦਾ ਮੇਲਾ ਲਗਾਇਆ

ਸਰਕਾਰੀ ਹਾਈ ਸਮਾਰਟ ਸਕੂਲ ਮਿਰਜਾਪੁਰ ਵਿਖੇ ਸਮਾਜਿਕ ਸਿੱਖਿਆ ਦਾ ਮੇਲਾ ਲਗਾਇਆ

ਗੜ੍ਹਦੀਵਾਲਾ 7 ਮਾਰਚ (ਚੌਧਰੀ) : ਸਰਕਾਰੀ ਹਾਈ ਸਮਾਰਟ ਸਕੂਲ ਮਿਰਜਾਪੁਰ ਵਿਖੇ ਸਮਾਜਿਕ ਸਿੱਖਿਆ ਦਾ ਮੇਲਾ ਲਗਾਇਆ ਗਿਆ। ਇਸ ਮੇਲੇ ਵਿਚ ਵਿਦਿਆਰਥੀਆਂ ਨੇ ਅਲੱਗ ਅਲੱਗ ਤਰ੍ਹਾਂ ਦੇ ਮਾਡਲ, ਚਾਰਟ ਅਤੇ ਕਈ ਤਰ੍ਹਾਂ ਦੀਆਂ ਐਕਟੀਵਿਟੀ ਕੀਤੀਆਂ। ਇਸ ਬਾਰੇ ਸਮਾਜਿਕ ਸਿੱਖਿਆ ਅਧਿਆਪਕ ਸ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੇਲੇ ਪ੍ਰਤੀ ਵਿਦਿਆਰਥੀਆਂ ਨੇ ਬਹੁਤ ਦਿਲਚਸਪੀ ਵਿਖਾਈ ਅਤੇ ਮਿਹਨਤ ਨਾਲ ਚਾਰਟ, ਮਾਡਲ ਬਣਾਏ। ਇਸ ਸਮਾਜਿਕ ਸਿੱਖਿਆ ਮੇਲੇ ਦਾ ਉਦਘਾਟਨ ਸਕੂਲ ਮੁਖੀ ਸ ਲਖਵੀਰ ਸਿੰਘ ਨੇ ਕੀਤਾ। ਇਸ ਮੌਕੇ ਜਤਿੰਦਰ ਕੁਮਾਰ ਬੀ ਐਮ ਸਮਾਜਿਕ ਸਿੱਖਿਆ ਨੇ ਉਚੇਚੇ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਨੇ ਸਾਰੇ ਮਾਡਲਜ ਦਾ ਨਰੀਖਣ ਕੀਤਾ। ਇਸ ਮੌਕੇ ਸਕੂਲ ਮੁਖੀ ਲਖਵੀਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਿਰਿਆਵਾਂ / ਗਤੀਵਿਧੀਆਂ ਵਿਦਿਆਰਥੀਆਂ  ਦੇ ਅੰਦਰ ਆਤਮ ਵਿਸ਼ਵਾਸ ਪੈਦਾ ਕਰਦੀਆਂ ਹਨ ਅਤੇ ਵਿਸ਼ੇ ਪ੍ਰਤੀ ਗਿਆਨ ਵਿਚ ਵਾਧਾ ਹੁੰਦਾ ਹੈ। ਇਸ ਮੌਕੇ ਤੇ ਮਦਨ ਲਾਲ ਹਰਜਿੰਦਰ ਸਿੰਘ, ਰੋਹਿਤ ਕੁਮਾਰ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਹਰਜਿੰਦਰ ਸਿੰਘ ਕਲਰਕ, ਸੁਮਨ ਕਜਲਾ, ਭੁਪਿੰਦਰ ਕੌਰ, ਅਮਨਦੀਪ ਕੌਰ, ਹਰਪ੍ਰੀਤ ਕੌਰ ਆਦਿ ਹਾਜਰ ਸਨ।