Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸਰਕਾਰੀ ਅਦਾਰਿਆਂ ਅੰਦਰ 27 ਅਗਸਤ ਦੇ ਪੰਜਾਬ ਮਹਾਂਬੰਦ ਨੂੰ ਦਸੂਹਾ ਵਿੱਚ ਮਿਲਿਆ ਭਰਵਾਂ ਹੁੰਗਾਰਾ

ਸਰਕਾਰੀ ਅਦਾਰਿਆਂ ਅੰਦਰ 27 ਅਗਸਤ ਦੇ ਪੰਜਾਬ ਮਹਾਂਬੰਦ ਨੂੰ ਦਸੂਹਾ ਵਿੱਚ ਮਿਲਿਆ ਭਰਵਾਂ ਹੁੰਗਾਰਾ

ਦਸੂਹਾ, 27 ਅਗਸਤ (ਪ੍ਰਾਈਮ ਪੰਜਾਬ ਟਾਈਮਜ )

ਤਹਿਸੀਲ ਦਸੂਹਾ ਦੇ ਸਮੂਹ ਸਕੂਲ ਅਤੇ ਦਫਤਰ ਰਹੇ ਬੰਦ

ਮੁਲਾਜ਼ਮਾਂ ਨੇ ਧਰਨਾ ਦੇ ਕੇ ਕੀਤਾ ਰੋਸ ਮਾਰਚ

: ਸਾਂਝੀ ਤਾਲਮੇਲ ਕਮੇਟੀ ਵੱਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਮੁੱਚਾ ਸਰਕਾਰੀ ਤੰਤਰ ਬੰਦ ਕਰਨ ਕਰਕੇ ਪੰਜਾਬ ਮਹਾਂਬੰਦ ਦੇ ਦਿੱਤੇ ਸੱਦੇ ਨੂੰ ਤਹਿਸੀਲ ਦਸੂਹਾ ਦੇ ਮੁਲਾਜ਼ਮਾਂ ਅਤੇ ਅਧਿਆਪਕਾਂ ਨੇ ਵੱਡਾ ਹੁੰਗਾਰਾ ਦਿੱਤਾ ਹੈ। ਇਸ ਬੰਦ ਦੌਰਾਨ ਤਹਿਸੀਲ ਦੇ ਸਮੂਹ ਸਕੂਲ ਅਤੇ ਦਫਤਰ ਮੁਕੰਮਲ ਬੰਦ ਰਹੇ। ਜ਼ਿਲੇ ਦੀਆਂ ਸੰਘਰਸ਼ੀਲ ਅਧਿਆਪਕ ਜੱਥੇਬੰਦੀਆਂ ਦੀ ਅਗਵਾਈ ਵਿੱਚ ਸੈਂਕੜੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਪਾਂਡਵ ਤਲਾਬ ਦਸੂਹਾ ਵਿਖੇ ਵਿਸ਼ਾਲ ਧਰਨਾ ਦਿੱਤਾ ਅਤੇ ਉਪਰੰਤ ਬੱਸ ਅੱਡੇ ਤੱਕ ਰੋਸ ਮਾਰਚ ਕੀਤਾ। ਇਸ ਮੌਕੇ ‘ਆਪ’ ਸਰਕਾਰ ਵੱਲੋਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਥਾਂ ਆਪਣੇ ਆਈ.ਟੀ. ਸੈਲ ਰਾਹੀਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਖਿਲਾਫ ਤਨਖਾਹਾਂ ਪਹਿਲਾਂ ਹੀ ਵੱਧ ਹੋਣ ਦੇ ਝੂਠੇ ਬਿਰਤਾਂਤ ਨੂੰ ਮੁਲਾਜ਼ਮ ਜਥੇਬੰਦੀਆਂ ਨੇ ਮੁਢੋਂ ਰੱਦ ਕੀਤਾ ਗਿਆ।

ਇਸ ਮਹਾਂਬੰਦ ਦੌਰਾਨ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਦਲਬੀਰ ਭੁੱਲਰ, ਬਾਬੂ ਰਾਮ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦੇ ਦੋਆਬਾ ਜੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਆਗੂ ਨਿਰਮਲ ਸਿੰਘ, ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਕਾਜਲ, ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਬਲਜੀਤ ਸਿੰਘ ਕੱਲੋਵਾਲ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਪ੍ਰਧਾਨ ਗੁਰਮੁਖ ਸਿੰਘ ਬਾਜਵਾ ਅਤੇ ਮਨਜੀਤ ਸਿੰਘ ਕਠਾਣਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਪ੍ਰਧਾਨ ਸ਼ਾਂਤੀ ਸਰੂਪ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਤਿਲਕ ਰਾਜ, ਪ੍ਰਿੰਸ ਗੜਦੀਵਾਲਾ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਰਾਜੇਸ਼ ਅਰੋੜਾ, ਅਧਿਆਪਕ ਦਲ ਦੇ ਆਗੂ ਸਰਬਜੀਤ ਸਿੰਘ ਕੰਗ, ਸਫਾਈ ਕਰਮਚਾਰੀ ਯੂਨੀਅਨ ਦੇ ਆਗੂ ਸਿਕੰਦਰ ਸਿੰਘ, ਐੱਸ.ਸੀ./ਬੀ.ਸੀ. ਫੈਡਰੇਸ਼ਨ ਦੇ ਆਗੂ ਜਸਵੀਰ ਪਾਲ ਅਤੇ ਬਲਜੀਤ ਸਿੰਘ ਆਦਿ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਕੇ ਮੁਲਾਜ਼ਮਾਂ ਖ਼ਿਲਾਫ਼ ਦੁਸ਼ਮਣਾਨਾ ਵਿਰੋਧ ਵਿੱਚ ਖੜੀ ਹੋ ਚੁੱਕੀ ਆਪ ਸਰਕਾਰ ਖਿਲਾਫ ਮੁਲਾਜ਼ਮਾਂ ਦਾ ਰੋਹ ਸਿਖਰ ਤੇ ਪਹੁੰਚ ਚੁੱਕਿਆ ਹੈ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਨਜ਼ਰਅੰਦਾਜ਼ ਕਰਨ ਖ਼ਿਲਾਫ਼ 7 ਅਗਸਤ ਨੂੰ ਹੋਈ ਚੰਡੀਗੜ ਮਹਾਂਰੈਲੀ ਵਿੱਚ ਹੋਏ ਲੱਖਾਂ ਦੇ ਇਕੱਠ ਅਤੇ ਹੁਣ 27 ਅਗਸਤ ਦੇ ਮਹਾਂਬੰਦ ਨੂੰ ਮਿਲੇ ਸ਼ਤਪ੍ਰਤੀਸ਼ਤ ਹੁੰਗਾਰੇ ਨੂੰ ਭਗਵੰਤ ਮਾਨ ਸਰਕਾਰ ਨੂੰ ਕੰਧ ਤੇ ਲਿਖਿਆ ਪੜ ਲੈਣਾ ਚਾਹੀਦਾ ਹੈ। ਮੁਲਾਜ਼ਮਾਂ ਦੇ ਇਸ ਜਨਉਭਾਰ ਨੂੰ ਅਣਡਿੱਠਾ ਕਰਨ ਦੀ ਆਪ ਸਰਕਾਰ ਨੂੰ ਵੱਡੀ ਸਿਆਸੀ ਕੀਮਤ ਚੁਕਾਉਣੀ ਪਵੇਗੀ। ਆਗੂਆਂ ਨੇ ਕਿਹਾ ਕਿ ਇਸ ਵੱਡੇ ਉਭਾਰ ਦਾ ਮੋਹਰੀ ਕਾਰਨ ਅਖੌਤੀ “ਇਨਕਲਾਬੀ” ਸਰਕਾਰ ਹੱਥੋਂ ਮੁਲਾਜ਼ਮਾਂ ਦੇ ਹਰ ਵਰਗ ਦਾ ਠੱਗਿਆ ਜਾਣਾ ਹੈ।

ਜਿਸ ਵਿੱਚ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਦਾ ਆਰਥਿਕ ਸੋਸ਼ਣ ਕਰਨ ਵਾਲੇ ਕੇਂਦਰੀ ਪੈਟਰਨ ਅਧਾਰਿਤ ਨਵੇਂ ਤਨਖਾਹ ਸਕੇਲਾਂ ਨੂੰ ਰੱਦ ਨਾ ਕਰਨਾ, ਬਜਾਰੂ ਜੋਖਮਾਂ ਨਾਲ ਜੁੜੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਨਾ ਕਰਨ, ਮੁਲਾਜ਼ਮਾਂ ਦਾ 18% ਪੈਂਡਿੰਗ ਮਹਿੰਗਾਈ ਭੱਤਾ ਰੋਕਣ, ਪੇਂਡੂ ਤੇ ਬਾਰਡਰ ਏਰੀਆ ਭੱਤਿਆਂ ਸਮੇਤ 37 ਕਿਸਮ ਦੇ ਕੱਟੇ ਗਏ ਭੱਤੇ ਬਹਾਲ ਨਾ ਕਰਨ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਮੁਕੰਮਲ ਰਿਪੋਰਟ ਜਾਰੀ ਕਰਕੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਪੈਂਡਿੰਗ ਲਾਭ ਨਾ ਬਹਾਲ ਕਰਨਾ,ਕੱਚੇ ਮੁਲਾਜ਼ਮਾਂ ਸਮੇਤ ਐਸੋਸੀਏਟ ਟੀਚਰਜ਼ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਤਹਿਤ ਲਿਆ ਕੇ ਰੈਗੂਲਰ ਨਾ ਕਰਨ, ਰੀਕਾਸਟ ਲਿਸਟਾਂ ਦੇ ਨਾਂ ਹੇਠ 4161 ਮਾਸਟਰ, 6635 ਈਟੀਟੀ ਤੇ ਬਾਕੀ ਭਰਤੀਆਂ ਦੇ ਸੈਂਕੜੇ ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਦੇ ਸ਼ੋਅ ਕਾਜ ਨੋਟਿਸਾਂ ਨੂੰ ਰੱਦ ਕਰਕੇ ਉਹਨਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਨਾ ਕਰਨਾ ਪ੍ਰਮੁੱਖ ਤੌਰ ਤੇ ਸ਼ਾਮਲ ਹਨ।

ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਤਾਲਮੇਲ ਕਮੇਟੀ ਦੀ ਮੁੱਖ ਮੰਤਰੀ ਨਾਲ਼ ਜਲੰਧਰ ਵਿਖੇ ਅੱਜ ਹੋਣ ਵਾਲੀ ਮੀਟਿੰਗ ਵਿੱਚ ਜੇਕਰ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਹੁੰਦਾ ਤਾਂ ਮੁਲਾਜ਼ਮ ਘੋਲ ਹੋਰ ਤਿੱਖੇ ਰੂਪ ਵਿੱਚ ਅੱਗੇ ਵਧੇਗਾ।

ਇਸ ਧਰਨੇ ਵਿੱਚ ਜਸਵਿੰਦਰ ਝਿੰਗੜ, ਵਰਿੰਦਰ ਸੈਣੀ, ਰਾਕੇਸ਼ ਕੁਮਾਰ, ਰਾਜਨ ਕੁਮਾਰ, ਰਵਿੰਦਰ ਰਵੀ, ਭੁਪਿੰਦਰ ਸਿੰਘ, ਗੁਰਵਿੰਦਰ ਪੰਨੂ, ਸਤਵਿੰਦਰ ਸਿੰਘ, ਸੰਦੀਪ ਢੱਟ, ਉਮੇਸ਼ ਕੁਮਾਰ, ਸੰਦੀਪ ਦਾਰਾਪੁਰ, ਗੁਰਦੀਪ ਸਿੰਘ, ਮਨਜੀਤ ਸਿੰਘ, ਗੁਰਵਿੰਦਰ ਸਿੰਘ, ਜਗਜੀਤ ਸਿੰਘ, ਬਲਜਿੰਦਰ ਕੌਰ, ਨੀਲਮ ਕੁਮਾਰੀ, ਰੁਪਿੰਦਰ ਕੌਰ, ਸੁਸ਼ਮਾ ਕੁਮਾਰੀ, ਕਿਰਨ ਕੁਮਾਰੀ, ਨੀਲਮ ਕਾਜਲ, ਸੁਨੀਤਾ ਦੇਵੀ, ਪ੍ਰਵੀਨ ਬਾਲਾ ਸ਼ਰਮਾ, ਮਨਿੰਦਰ ਕੌਰ, ਪਵਨ ਕੁਮਾਰੀ, ਜਸਵੀਰ ਕੌਰ, ਰਸਨਾ ਦੇਵੀ, ਸੁਰੇਨਾ ਕੁਮਾਰੀ, ਤਜਿੰਦਰ ਕੌਰ, ਰੇਖਾ ਦੇਵੀ, ਗੁਰਮੁਖ ਸਿੰਘ, ਸੰਜੀਵ ਕੁਮਾਰ, ਜਗਵਿੰਦਰ ਸਿੰਘ, ਗੁਰਦੀਪ ਸਿੰਘ, ਚਮਨ ਲਾਲ, ਧਰਮਪਾਲ ਭੱਟੀ ਅਤੇ ਸੁਖਦੀਪ ਕੌਰ ਆਦਿ ਵੀ ਹਾਜ਼ਰ ਸਨ।

ਫ਼ੋਟੋ ਕੈਪਸਨ: ਪੰਜਾਬ ਬੰਦ ਦੌਰਾਨ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ ਆਗੂ।