Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨਾਲ ਐਨ.ਪੀ.ਐਸ ਪੀੜਤ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ : ਪ੍ਰਿੰਸ ਗੜਤੀਵਾਲਾ,ਜਗਵਿੰਦਰ ਸਿੰਘ

ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨਾਲ ਐਨ.ਪੀ.ਐਸ ਪੀੜਤ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ : ਪ੍ਰਿੰਸ ਗੜਤੀਵਾਲਾ,ਜਗਵਿੰਦਰ ਸਿੰਘ

ਗੜ੍ਹਦੀਵਾਲਾ (ਪ੍ਰਾਈਮ ਪੰਜਾਬ ਟਾਈਮਜ਼) 

ਰੋਸ ਵਜੋਂ ਮੁਲਾਜਮਾਂ ਵੱਲੋਂ ਕੀਤੀ ਗਈ ਜ਼ੋਰਦਾਰ ਨਾਅਰੇਬਾਜ਼ੀ 

ਪੰਜਾਬ ਸਰਕਾਰ ਨੂੰ ਲੁਧਿਆਣਾ ਜ਼ਿਮਨੀ ਚੋਣ ਵਿੱਚ ਭੁਗਤਣਾ ਪਵੇਗਾ ਖ਼ਾਮੀਆਜ਼ਾ 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਗੜਦੀਵਾਲਾ ਤੇ ਸੀਨੀਅਰ ਆਗੂ ਗੁਰਮੁੱਖ ਸਿੰਘ ਬਰਾਲਾ, ਜਗਿੰਦਰ ਸਿੰਘ ਸਚਿਨ ਕੁਮਾਰ, ਗੁਰਪ੍ਰੀਤ ਸਿੰਘ ਨੇ ਪ੍ਰੈਸ ਨਾਲ ਗੱਲ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਜੋ ਬਜਟ ਪੇਸ਼ ਕੀਤਾ ਹੈ ਉਸ ਨਾਲ ਐਨ.ਪੀ.ਐਸ ਪੀੜਤ ਕਰਮਚਾਰੀਆਂ ਵਿੱਚ ਘੋਰ ਨਿਰਾਸ਼ਾ ਫੈਲ ਗਈ ਹੈ।

ਉਹਨਾਂ ਕਿਹਾ ਕਿ ਐਨ.ਪੀ.ਐਸ ਪੀੜਤ ਕਰਮਚਾਰੀ ਪੂਰੀ ਉਮੀਦ ਲਗਾਈ ਬੈਠੇ ਸਨ ਕਿ ਸਰਕਾਰ ਇਸ ਬਜਟ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਫੰਡ ਜ਼ਰੂਰ ਰੱਖੇਗੀ ਪਰ ਸਰਕਾਰ ਨੇ ਉਹਨਾਂ ਦੀਆਂ ਉਮੀਦਾਂ ਤੇ ਪਾਣੀ ਫੇਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਬਜਟ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਕੰਨੀ ਕਤਰਾ ਰਹੀ ਹੈ ।

ਉਹਨਾਂ ਅੱਗੇ ਕਿਹਾ ਕਿ ਇੱਕ ਪਾਸੇ ਤਾਂ ਵਿੱਤ ਮੰਤਰੀ ਕਹਿ ਰਹੇ ਹਨ ਕਿ ਪੰਜਾਬ ਸਰਕਾਰ ਦਾ ਮਾਲੀਆ 6254 ਕਰੋੜ ਰੁਪਏ ਤੋਂ ਵੱਧ ਕੇ 10200 ਕਰੋੜ ਰੁਪਏ ਹੋ ਗਿਆ ਹੈ ਪਰ ਦੂਜੇ ਪਾਸੇ ਪੁਰਾਣੀ ਪੈਨਸ਼ਨ ਲਈ ਇਹਨਾਂ ਦਾ ਖਜ਼ਾਨਾ ਹਮੇਸ਼ਾ ਦੀ ਤਰ੍ਹਾਂ ਖਾਲੀ ਹੈ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਦੀ ਕਥਨੀ ਅਤੇ ਕਰਨੀ ਵਿੱਚ ਬਹੁਤ ਅੰਤਰ ਹੈ।

ਉਹਨਾਂ ਜ਼ੋਰਦਾਰ ਨਾਰੇਬਾਜੀ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੁਰਾਣੀ ਪੈਨਸ਼ਨ ਦੀ ਬਹਾਲੀ ਹੋਣ ਤੱਕ ਨਾ ਤਾਂ ਖੁਦ ਚੈਨ ਨਾਲ ਬੈਠੇਗੀ ਅਤੇ ਨਾ ਹੀ ਸਰਕਾਰ ਨੂੰ ਚੈਨ ਨਾਲ ਬੈਠਣ ਦੇਵੇਗੀ ਅਤੇ ਲੁਧਿਆਣਾ ਜਿਮਨੀ ਚੋਣ ਸਰਕਾਰ ਲਈ ਵਾਟਰਲੂ ਸਾਬਤ ਹੋਵੇਗੀ ।

ਇਸ ਮੌਕੇ ਪੰਕਜ ਸ਼ਰਮਾ ਮਾਸਟਰ ਸਚਿਨ ਗੜ੍ਹਦੀਵਾਲਾ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ ਗੜ੍ਹਦੀਵਾਲਾ, ਅਨਿਲ ਕੁਮਾਰ, ਜਸਵਿੰਦਰ ਸਿੰਘ, ਦੀਪਕ ਕੌਂਡਲ, ਨਵੀਨ ਕਪਲਾ, ਸੰਜੀਵ ਕੁਮਾਰ ਜੌਹਰ, ਰਮਨਦੀਪ ਸਿੰਘ, ਹਰਮੀਕ ਸਿੰਘ ਮੀਕਾ, ਨਵਤੇਜ ਸਿੰਘ ਅਰਗੋਵਾਲ, ਮਲਕੀਤ ਸਿੰਘ, ਸੁਖਵਿੰਦਰ ਸਿੰਘ , ਸੋਹਨ ਲਾਲ, ਕਮਲ ਬੈਂਸ, ਵਰਿੰਦਰ ਕੁਮਾਰ ,ਗਗਨਦੀਪ ,ਪੰਕਜ ਕੁਮਾਰ ,ਜਸਵਿੰਦਰ ਸਿੰਘ ,ਰਵਿੰਦਰ ਸਿੰਘ ,ਬਲਦੇਵ ਸਿੰਘ ਬਲਜੀਤ ਕੌਰ, ਪ੍ਰੀਆ ਠਾਕੁਰ ,ਪੂਨਮ ਸ਼ਰਮਾ ,ਜਸਵਿੰਦਰ ਸਿੰਘ ਯੁੱਧਵੀਰ ਸਿੰਘ ਮੈਡਮ ਬਲਵਿੰਦਰਜੀਤ ਕੌਰ ,ਮੈਡਮ ਰੇਖਾ ਦੇਵੀ ,ਮੈਡਮ ਸ਼ਾਲਨੀ ,ਸਪਨਾ ਸਲਾਰੀਆ ਰਮਨਦੀਪ ਕੌਰ, ਇੰਦਰਜੀਤ ਸਿੰਘ, ਜਗਵਿੰਦਰ ਸਿੰਘ, ਬਹਾਦਰ ਸਿੰਘ ਆਦਿ ਸਾਥੀ ਹਾਜ਼ਰ ਸਨ I