Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸਰਕਾਰੀ ਸਕੂਲਾਂ ‘ਚ ਦਾਖਲਾ ਵਧਾਉਣ ਲਈ ਗੜ੍ਹਸ਼ੰਕਰ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ

ਸਰਕਾਰੀ ਸਕੂਲਾਂ ‘ਚ ਦਾਖਲਾ ਵਧਾਉਣ ਲਈ ਗੜ੍ਹਸ਼ੰਕਰ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ

ਗੜ੍ਹਸ਼ੰਕਰ (ਅਸ਼ਵਨੀ) 

ਖੁਰਾਲਗੜ੍ਹ ਸਾਹਿਬ ਤੋਂ ਵਿਸ਼ੇਸ਼ ਦਾਖਲਾ ਵੈਨ ਰਵਾਨਾ ਹੋਈ

22 ਫਰਵਰੀ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦਾਖਲਾ ਵਧਾਉਣ ਲਈ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹਰਭਗਵੰਤ ਸਿੰਘ ਦੀਆਂ ਹਦਾਇਤਾਂ ‘ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਧੀਰਜ ਵਸ਼ਿਸ਼ਟ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਇੰਜੀ. ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਸੁਖਵਿੰਦਰ ਸਿੰਘ ਅਤੇ ਜ਼ਿਲ੍ਹਾ ਸਕੂਲ ਮੁਲਾਂਕਣ ਅਤੇ ਸਹਿਯੋਗ ਟੀਮ ਦੇ ਇੰਚਾਰਜ ਸ਼ੈਲੇਂਦਰ ਠਾਕੁਰ ਦੀ ਅਗਵਾਈ ਹੇਠ ਅੱਜ ਗੜ੍ਹਸ਼ੰਕਰ ਵਿਖੇ ਦਾਖਲਾ ਵਧਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਦਾਖ਼ਲਾ ਵੈਨ ਨੂੰ ਸਰਕਾਰੀ ਹਾਈ ਅਤੇ ਐਲੀਮੈਂਟਰੀ ਸਮਾਰਟ ਸਕੂਲ ਖੁਰਾਲਗੜ੍ਹ ਤੋਂ ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਕਿਰਪਾਲ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੜ੍ਹਸ਼ੰਕਰ ਰਾਜ ਕੁਮਾਰ, ਬੀ.ਐਨ.ਓ ਪ੍ਰਾਇਮਰੀ ਗੁਰਦੇਵ ਸਿੰਘ ਢਿੱਲੋਂ, ਨਰੇਸ਼ ਕੁਮਾਰ ਅਤੇ ਸਮਾਜ ਸੇਵੀ ਤੇ ​​’ਆਪ’ ਆਗੂ ਸੰਜੇ ਪਿੱਪਲੀਵਾਲ ਨੇ ਸਾਂਝੇ ਤੌਰ ‘ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਪ੍ਰਿੰਸੀਪਲ ਕ੍ਰਿਪਾਲ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕ ਅਤੇ ਵਧੀਆ ਬੁਨਿਆਦੀ ਢਾਂਚਾ ਮੌਜੂਦ ਹੈ ਜਿੱਥੇ ਵਿਦਿਆਰਥੀ ਸਿੱਖਿਆ ਪ੍ਰਾਪਤ ਕਰਕੇ ਸਮੇਂ ਦੇ ਸਾਥੀ ਬਣ ਸਕਦੇ ਹਨ। ਬੀਪੀਈਓ ਰਾਜ ਕੁਮਾਰ ਨੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਬੀਐਨਓ ਗੁਰਦੇਵ ਸਿੰਘ ਢਿੱਲੋਂ ਨੇ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਨੇੜਲੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ ਲਈ ਪ੍ਰੇਰਿਤ ਕੀਤਾ। ਦਾਖਲਾ ਵੈਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੈਬੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਬਸ਼ਨਪੁਰੀ ਭਵਾਨੀਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਨੇਵਾਲ, ਸਰਕਾਰੀ ਹਾਈ ਸਕੂਲ ਪੰਡੋਰੀ ਬੀਟ, ਸਰਕਾਰੀ ਹਾਈ ਸਕੂਲ ਡੱਲੇਵਾਲ, ਸਰਕਾਰੀ ਹਾਈ ਸਕੂਲ ਗੜ੍ਹੀ ਮੱਟੋ, ਸਰਕਾਰੀ ਪ੍ਰਾਇਮਰੀ ਸਕੂਲ ਪਾਹਲੇਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੈਬੋਵਾਲ ਸੀਨੀਅਰ ਸੈਕੰਡਰੀ ਸਕੂਲ ਪੱਦੀ ਸੂਰਾ ਸਿੰਘ ਤੋਂ ਸਰਕਾਰੀ ਹਾਈ ਸਕੂਲ ਸੈਲਾ ਖੁਰਦ ਰਾਹੀਂ ਹੁਸ਼ਿਆਰਪੁਰ ਲਈ ਰਵਾਨਾ ਹੋਇਆ। ਅੱਜ ਗੜ੍ਹਸ਼ੰਕਰ ਖੇਤਰ ਵਿੱਚ ਦਾਖ਼ਲਾ ਮੁਹਿੰਮ ਦਾ ਉਦਘਾਟਨ ਕਰਨ ਮੌਕੇ ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਕਿਰਪਾਲ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੜ੍ਹਸ਼ੰਕਰ ਸ੍ਰੀ ਰਾਜ ਕੁਮਾਰ, ਬੀ.ਐਨ.ਓ ਪ੍ਰਾਇਮਰੀ ਬਲਾਕ ਗੜ੍ਹਸ਼ੰਕਰ-1 ਗੁਰਦੇਵ ਸਿੰਘ ਢਿੱਲੋਂ, ਬੀ.ਐਨ.ਓ ਪ੍ਰਾਇਮਰੀ ਗੜ੍ਹਸ਼ੰਕਰ-2 ਨਰੇਸ਼ ਕੁਮਾਰ, ਬਲਾਕ ਨੋਡਲ ਅਫ਼ਸਰ ਕੋਟ ਫਤੂਹੀ ਪਿ੍ੰਸੀਪਲ ਜਸਵੀਰ। ਸਿੰਘ, ਪਿ੍ੰਸੀਪਲ ਰਾਜਕੁਮਾਰ, ਹੈੱਡ ਮਾਸਟਰ ਸੰਦੀਪ ਕੁਮਾਰ, ਸੁਧੀਰ ਰਾਣਾ, ਜਸਪਾਲ ਸਿੰਘ, ਕਰਨੈਲ ਸਿੰਘ, ਬੀ.ਐਮ.ਟੀ ਨਰਿੰਦਰ ਪਾਲ, ਬੀ.ਐਮ.ਟੀ ਮਨੋਜ ਸ਼ਰਮਾ, ਬੀ.ਐਮ.ਟੀ ਬਲਵਿੰਦਰ ਕੁਮਾਰ, ਸੀ.ਐਚ.ਟੀ ਰਾਜ ਸਰੂਪ, ਸਰਵਜੀਤ ਸਿੰਘ, ਬਲਵੀਰ ਕੌਰ ਅਤੇ ਕਮਲਜੀਤ ਕੌਰ, ਵਿਨੈ ਬੱਤਰਾ, ਅਮਰਜੀਤ ਸਿੰਘ, ਡਾ. ਨਿਤਿਨ ਸੁਮਨ, ਵਿਨੈ ਕੁਮਾਰ ਆਦਿ ਸ਼ਾਮਲ ਸਨ। ਸਟੇਜ ਦਾ ਸੰਚਾਲਨ ਮਨਜੀਤ ਸਿੰਘ ਲੱਲੀਆਂ ਨੇ ਕੀਤਾ। ਵਿਦਿਆਰਥੀਆਂ ਵੱਲੋਂ ਦਾਖਲੇ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀਆਂ ਵੀ ਕੱਢੀਆਂ ਗਈਆਂ।

error: copy content is like crime its probhihated