Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਜਨੌੜੀ ਵਿਖੇ ਨੈਸ਼ਨਲ ਡੇਂਗੂ ਵਿਰੋਧੀ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਜਨੌੜੀ ਵਿਖੇ ਨੈਸ਼ਨਲ ਡੇਂਗੂ ਵਿਰੋਧੀ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਗੜ੍ਹਦੀਵਾਲਾ (ਚੌਧਰੀ) 

16 ਮਈ : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ.ਐਮ.ਓ ਪੀ.ਐਚ.ਸੀ ਭੰਗਾ ਡਾ.ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਜਨੌੜੀ ਵਿਖੇ ਨੈਸ਼ਨਲ ਡੇਂਗੂ ਵਿਰੋਧੀ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਤੇ ਜਤਿੰਦਰ ਕੁਮਾਰ ਮ.ਪ.ਹ.ਵ.(ਮੇ) ਨੇ ਜਾਣਕਾਰੀ ਦਿੰਦੇ ਦੱਸਿਆ ਕਿ ਡੇਂਗੂ ਬੁਖਾਰ ਜੋ ਕਿ ਏਡੀਜ ਅਜਿਪਤੀ ਮਾਦਾ ਮੱਛਰ ਦੇ ਕੱਟਣ ਤੇ ਹੁੰਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ। ਇਸ ਦੇ ਲੱਛਣਾਂ ਬਾਰੇ ਦਸਦੇ ਹੋਏ ਉਹਨਾਂ ਨੇ ਕਿਹਾ ਕਿ ਡੇਂਗੂ ਬੁਖਾਰ ਦੇ ਮੁੱਖ ਲੱਛਣ ਜਿਵੇਂ ਤੇਜ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਾਸ www ਪੇਸ਼ੀਆਂ ਅਤੇ ਜੋੜਾਂ ਵਿਚ ਦਰਦਾਂ, ਜੀ ਕੱਚਾ ਹੋਣਾ, ਉਲਟੀਆਂ ਆਉਣਾ, ਚਮੜੀ ਤੇ ਦਾਣੇ ਨਿਕਲਣੇ ਅਤੇ ਜਿਆਦਾ ਹਾਲਤ ਖਰਾਬ ਹੋਣ ਤੇ ਨੱਕ ਅਤੇ ਮਸੂੜਿਆਂ ਵਿੱਚੋਂ ਖੂਨ ਨਿਕਲਣਾ ਹਨ। ਡੇਂਗੂ ਬੁਖਾਰ ਬਚਣ ਲਈ ਕੂਲਰਾਂ, ਗਮਲਿਆਂ ਅਤੇ ਫਰਿਜਾਂ ਦੀਆਂ ਟ੍ਰੇਆਂ ਵਿਚ ਖੜੇ ਪਾਣੀ ਨੂੰ ਹਫਤੇ ਵਿਚ ਇਕ ਬਾਰ ਜਰੂਰ ਸਾਫ ਕਰੋ। ਛੱਤਾਂ ਤੇ ਰੱਖੀਆਂ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ। ਘਰ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿਓ। ਪੂਰੀ ਬਾਹਾਂ ਵਾਲੇ ਕਪੜੇ ਪਾਓ। ਸੌਣ ਸਮੇਂ ਮੱਛਰਦਾਨੀ ਦੀ ਵਰਤੋਂ ਕਰੋ। ਇਸ ਮੌਕੇ ਉਹਨਾਂ ਨੇ ਲੋਕਾਂ ਨੂੰ ਕਿਹਾ ਪੀ.ਐਚ.ਸੀ ਭੰਗਾ ਵਿਖੇ ਡੇਂਗੂ ਦਾ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਮਲੇਰੀਆ ਦੇ ਸੰਬੰਧ ਵਿਚ ਵੀ ਜਾਨਕਾਰੀ ਦਿੱਤੀ ਗਈ ।ਇਸ ਮੌਕੇ ਪ੍ਰਿ. ਰਣਜੀਤ ਸਿੰਘ, ਹਰਵਿੰਦਰ ਸਿੰਘ ਕਮਲਦੀਪ ਸਿੰਘ, ਅਨਿਲ ਕੁਮਾਰ, ਵੰਦਨਾ ਮਨਹਾਸ, ਜੋਸ਼ੀਨ ਅੰਜਨਾ ਅਤੇ ਹੋਰ ਸਟਾਫ ਵੀ ਹਾਜਰ ਸੀ।

error: copy content is like crime its probhihated