Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing *ਅੰਜਲੀ ਨੇ ਖੇਲੋ ਇੰਡੀਆ ਖੇਡਾਂ ਵਿੱਚ ਜਿੱਤਿਆ ਸਿਲਵਰ ਮੈਡਲ*

*ਅੰਜਲੀ ਨੇ ਖੇਲੋ ਇੰਡੀਆ ਖੇਡਾਂ ਵਿੱਚ ਜਿੱਤਿਆ ਸਿਲਵਰ ਮੈਡਲ*

ਹੁਸ਼ਿਆਰਪੁਰ (ਚੌਧਰੀ) 

: ਭਾਰਤ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੀ ਖੇਲੋ ਇੰਡੀਆ ਰਾਜ ਪੱਧਰੀ ਵੁਸ਼ੂ ਟੂਰਨਾਮੈਂਟ ਜੋ ਕਿ ਜਲੰਧਰ ਵਿਖੇ ਹੋਇਆ। ਇਸ ਰਾਜ ਖੇਲੋ ਇੰਡੀਆ ਵੁਸ਼ੂ ਟੂਰਨਾਮੈਂਟ ਵਿੱਚ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਦੀ ਖਿਡਾਰਣ ਅੰਜਲੀ ਨੇ ਆਪਣੇ ਭਾਰ ਵਰਗ ਵਿੱਚ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕੀਤਾ। ਇਸ ਖਿਡਾਰਣ ਦਾ ਸਕੂਲ ਪਹੁੰਚਣ ਤੇ ਸਕੂਲ ਪ੍ਰਿੰਸੀਪਲ ਰਾਜਨ ਅਰੋੜਾ, ਕਾਰਜਕਾਰੀ ਪ੍ਰਿੰਸੀਪਲ ਅਨੀਤਾ ਰਾਣੀ ਅਤੇ ਸਮੂਹ ਸਟਾਫ ਵੱਲੋਂ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ  ਰਾਜਨ ਅਰੋੜਾ ਅਤੇ ਕਾਰਜਕਾਰੀ ਪ੍ਰਿੰਸੀਪਲ ਅਨੀਤਾ ਰਾਣੀ ਜੀ ਨੇ ਆਪਣੇ ਸੰਦੇਸ਼ ਵਿੱਚ ਪੀ ਈ ਰਛਪਾਲ ਸਿੰਘ ਉੱਪਲ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਲੈਕਚਰਾਰ ਇੰਦੂ ਬਾਲਾ , ਡੀ ਪੀ ਈ ਰਛਪਾਲ ਸਿੰਘ ਉੱਪਲ, ਜਸਵੀਰ ਸਿੰਘ, ਪ੍ਰਿੰਸ, ਮਨਜਿੰਦਰਜੀਤ ਕੌਰ, ਰਵੀ ਨੰਦਨੀ, ਤਮੰਨਾ, ਪੁਨੀਤ ਬਜਾਜ, ਅੰਜਨਾ ਕੁਮਾਰੀ, ਜਸਵੀਰ ਕੌਰ, ਅਨੂ ਰਾਣਾ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।