- ਗੜ੍ਹਦੀਵਾਲਾ (ਚੌਧਰੀ)
: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ 79 ਵਾਂ ਅਜਾਦੀ ਦਿਹਾੜਾ ਪ੍ਰਿਸੀਪਲ ਦਿਨੇਸ਼ ਠਾਕੁਰ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀ ਵਲੋਂ ਦੇਸ਼ ਭਗਤੀ ਦੇ ਗੀਤ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਐਸ ਐਮ ਸੀ ਚੇਅਰਮੈਨ ਜਗਮੋਹਨ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਮੈਡਮ ਪਵਨ ਸੁਰਜੀਤ ਕੌਰ, ਮਿਡ ਡੇ ਮੀਲ ਵਰਕਰ ਜਗਦੇਵ ਅਤੇ ਸਕੂਲ ਦੇ ਹੋਰ ਸਟਾਫ ਮੈਂਬਰ ਹਾਜ਼ਰ ਸਨ।








