Prime Punjab Times

Latest news
10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ - ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ

ਗੜ੍ਹਦੀਵਾਲਾ, 24 ਅਗਸਤ (ਚੌਧਰੀ )

: ਸਿੱਖਿਆ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀ ਪ੍ਰਧਾਨਗੀ ਅਤੇ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਵਿੱਚ 70ਵੀਆਂ ਜਿਲ੍ਹਾ ਸਕੂਲ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿੱਚ ਕਰਵਾਈਆਂ ਗਈਆਂ। ਜਿਸ ਵਿੱਚ ਜੋਨ ਗੜ੍ਹਦੀਵਾਲਾ ਦੀ ਸਰਕਲ ਸਟਾਈਲ ਕਬੱਡੀ ਅੰਡਰ 14 ਲੜਕਿਆਂ ਦੀ ਟੀਮ ਨੇ ਭਾਗ ਲਿਆ ਤੇ ਜਿਲ੍ਹੇ ਵਿੱਚ ਜੇਤੂ ਰਹੀ| ਇਸ ਟੀਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜਸਵਿੰਦਰ ਸਿੰਘ ਨੇ ਵਧੀਆ ਪ੍ਰਦਰਸ਼ਨ ਕੀਤਾ ਅਤੇ ਸਿਲੈਕਸ਼ਨ ਟੀਮ ਵੱਲੋਂ ਇਸ ਖਿਡਾਰੀ ਦੀ ਸਟੇਟ ਖੇਡਾਂ ਲਈ ਸਿਲੈਕਸ਼ਨ ਕੀਤੀ ਗਈ |ਇਸ ਬੱਚੇ ਨੂੰ ਤਿਆਰ ਕਰਨ ਵਿੱਚ ਕੁਲਜੀਤ ਕੌਰ ਡੀ.ਪੀ.ਈ ਦਾ ਵਿਸ਼ੇਸ਼ ਯੋਗਦਾਨ ਰਿਹਾ|ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਡੀ.ਡੀ.ਓ ਸੰਜੀਵ ਕੁਮਾਰ ਤੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸ.ਦਲਜੀਤ ਸਿੰਘ (ਪੰਜਾਬੀ) ਨੇ ਬੱਚਿਆਂ ਨੂੰ ਇਸ ਵਧਿਆ ਪ੍ਰਦਰਸ਼ਨ ਕਰਨ ਤੇ ਵਧਾਈ ਦਿੱਤੀ ਅੱਗੇ ਤੋਂ ਹੋਰ ਮਿਹਨਤ ਕਰਨ ਕਿਹਾ | ਇਸ ਮੋਕੇ ਦਿਨੇਸ਼ ਠਾਕੁਰ, ਉਮੇਸ਼ ਕੁਮਾਰ,ਇੰਦਰਜੀਤ, ਜਗਮੋਹਨ ਸਿੰਘ, ਜਗਵਿੰਦਰ ਸਿੰਘ, ਅਨੁਰਾਗ ਠਾਕੁਰ, ਬਲਵਿੰਦਰ ਕੌਰ, ਰੇਖਾ ਰਾਣੀ, ਸਪਨਾ ਸਲਾਰੀਆ,ਰਮਨਦੀਪ ਕੌਰ, ਸੁਮਨਦੀਪ ਕੌਰ ਅਤੇ ਜਗਦੇਵ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।