Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਦਾ…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਦਾ…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਦਾ ਜੋਨਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

30 ਅਗਸਤ : ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਜਦੀਵਾਲਾ ਵਿਖੇ ਜੋਨ ਗੜ੍ਹਦੀਵਾਲਾ ਦੇ ਜੋਨਲ ਟੂਰਨਾਮੈਂਟ ਜੋ ਕਿ ਜਿਲਾ ਸਿਖਿਆ ਅਫਸਰ ਸ. ਗੁਰਸ਼ਰਨ ਸਿੰਘ ਅਤੇ ਸਹਾਇਕ ਖੇਡ ਅਫ਼ਸਰ ਸ.ਦਲਜੀਤ ਸਿੰਘ ਦੀ ਰਹਿਨੁਮਾਈ ਹੇਠ ਵਧੀਆ ਢੰਗ ਨਾਲ ਨੇਪਰੇ ਚੜ੍ਹਿਆ।ਇਸ ਟੂਰਨਾਮੈਂਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ਵਿੱਚ ਲੜਕੀਆਂ ਅੰਡਰ 19 ਖੋ-ਖੋ ਮੁਕਾਬਲੇ ਵਿਚ ਪਹਿਲਾ, ਲੜਕੇ ਅੰਡਰ 14 ਖੋ-ਖੋ ਚ ਦੂਸਰਾ, ਲੜਕੇ ਅੰਡਰ 19 ਕ੍ਰਿਕਟ ਚ ਦੂਜਾ, ਲੜਕੇ ਅੰਡਰ 14 ਅਤੇ ਅੰਡਰ 17 ਚ ਤੀਸਰਾ ਸਥਾਨ ਹਾਸਲ ਕੀਤਾ। ਇਨ੍ਹਾਂ ਟੂਰਨਾਮੈਂਟਾਂ ਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਜਿਲਾ ਪੱਧਰ ਖੇਡਾਂ ਲਈ ਇਸ ਸਕੂਲ ਦੇ ਕੁੱਲ 27 ਬੱਚਿਆਂ ਦੀ ਚੋਣ ਹੋਈ ਹੈ। ਸਕੂਲ ਪ੍ਰਿੰਸੀਪਲ ਜੀਵਨ ਕੁਮਾਰੀ ਨੇ ਇਨਾਂ ਬੱਚਿਆਂ ਨੂੰ ਆਸ਼ੀਰਵਾਦ ਦਿਤਾ ਅਤੇ ਖੇਡਾਂ ਚ ਹੋਰ ਮੇਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੈਕਚਰਾਰ ਸਰੀਰਿਕ ਸਿੱਖਿਆ ਕੁਲਵਿੰਦਰ ਕੌਰ, ਡੀ ਪੀ ਈ ਜਸਵਿੰਦਰ ਸਿੰਘ ਅਤੇ ਸਮੂਹ ਸਟਾਫ ਨੇ ਜੇਤੂ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।