Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦਾ ਨਤੀਜਾ ਸ਼ਾਨਦਾਰ ਰਿਹਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦਾ ਨਤੀਜਾ ਸ਼ਾਨਦਾਰ ਰਿਹਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਦੀਵਾਲਾ (ਚੌਧਰੀ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਰਸ਼ਪਾਲ ਕੌਰ ਨੇ ਦੱਸਿਆ ਕਿ ਕੁੱਲ 44 ਵਿਦਿਆਰਥੀ ਇਸ ਜਮਾਤ ਵਿਚ ਪ੍ਰੀਖਿਆ ਲਈ ਹਾਜਰ ਹੋਏ ਸਨ। ਜਿਨਾਂ ਵਿਚ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ ਹੈ। ਜਿਸ ਵਿੱਚ ਮਨਦੀਪ ਕੌਰ ਨੇ 471 ਅੰਕ, ਮਨਦੀਪ ਕੌਰ 465 ਅੰਕ ਅਤੇ ਸੰਗੀਤਾ ਨੇ 464 ਅੰਕ ਪ੍ਰਾਪਤ ਕਰਕੇ ਸਕੂਲ ਵਿਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ 7 ਵਿਦਿਆਰਥੀਆਂ ਨੇ 90 % ਤੋਂ ਉਪਰ, 32 ਵਿਦਿਆਰਥੀਆਂ ਨੇ 80 %ਤੋਂ ਉਪਰ ਅਤੇ 5 ਵਿਦਿਆਰਥੀਆਂ ਨੇ 70 % ਤੋਂ ਵੱਧ ਅੰਕ ਹਾਸਲ ਕੀਤੇ ਹਨ। ਇਸ ਮੌਕੇ ਤੇ ਲੈਕਚਰਾਰ ਦਿਨੇਸ਼ ਠਾਕੁਰ, ਲੈਕ. ਦਲਜੀਤ ਸਿੰਘ ਲੈਕ. ਸੀਤਾ ਰਾਣੀ, ਲੈਕ. ਕਸ਼ਮੀਰ ਕੌਰ, ਕੁਲਦੀਪ ਗੋਗਾ, ਜਗਮੋਹਨ ਸਿੰਘ, ਹਰਪਾਲ ਸਿੰਘ, ਮੈਡਮ ਸਪਨਾ ਸਲਾਰੀਆ, ਰੇਖਾ ਦੇਵੀ, ਬਲਵਿੰਦਰ ਕੌਰ ਅਤੇ ਸੁਨੀਤਾ ਰਾਣੀ ਹਾਜਰ ਸਨ।