Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing *ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਲੋਂ ਪੁਰਾਣੇ ਵਿਦਿਆਰਥੀ ਯੁਵਰਾਜ ਸਿੰਘ ਦਾ ਸਨਮਾਨ*

*ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਲੋਂ ਪੁਰਾਣੇ ਵਿਦਿਆਰਥੀ ਯੁਵਰਾਜ ਸਿੰਘ ਦਾ ਸਨਮਾਨ*

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਲੋਂ ਪੁਰਾਣੇ ਵਿਦਿਆਰਥੀ ਯੁਵਰਾਜ ਸਿੰਘ ਦਾ ਸਨਮਾਨ

ਗੜ੍ਹਦੀਵਾਲਾ 28 ਅਪ੍ਰੈਲ (ਚੌਧਰੀ) : ਖੇਡਾਂ ਦੇ ਖੇਤਰ ਵਿੱਚ ਆਪਣਾ ਨਾਮ ਚਮਕਾਉਣ ਵਾਲੇ ਬਾਸਕਟਬਾਲ ਖਿਡਾਰੀ ਯੁਵਰਾਜ ਸਿੰਘ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਲੋਂ ਉਚੇਚੇ ਤੌਰ ਤੇ ਸਕੂਲ ਵਿੱਖੇ ਸਧਾਰਨ ਸਮਾਰੋਹ ਅਧੀਨ ਸਨਮਾਨਿਤ ਕੀਤਾ ਗਿਆ|ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕਿ ਯੁਵਰਾਜ ਸਿੰਘ ਸਾਡਾ ਹੋਣਹਾਰ ਵਿਦਿਆਰਥੀ ਰਿਹਾ ਜਿਸ ਨੇ ਬਾਸਕਟ ਬਾਲ ਖ਼ੇਡ ਵਿੱਚ ਰਾਸ਼ਟਰੀ ਪੱਧਰ ਖੇਡਾਂ ਵਿੱਚ ਭਾਗ ਲਿਆ ਜਿਸ ਦੇ ਨਾਲ ਨਾਲ ਪੜ੍ਹਾਈ ਵਿੱਚ ਵੀ ਵਧੀਆ ਨਤੀਜੇ ਦਿਤੇ | 2016 ਵਿਚ 78 ਫ਼ੀਸਦੀ ਅੰਕ ਪ੍ਰਾਪਤ ਕਰਨ ਉਪਰੰਤ 2016 ਵਿੱਚ ਹੀ ਪੰਜਾਬ ਪੁਲਿਸ ਵਿੱਚ ਭਰਤੀ ਹੋ ਗਿਆ ਅਤੇ ਉਸ ਬੈਚ ਵਿੱਚ ਸਭ ਤੋਂ ਘੱਟ ਉਮਰ ਵਿੱਚ ਪੁਲਿਸ ਵਿੱਚ ਭਰਤੀ ਹੋਣ ਵਾਲੇ ਸਿਪਾਹੀ ਬਣੇ|ਹੁਣ ਯੁਵਰਾਜ ਸਿੰਘ, ਆਪਣੀ ਵਧੀਆ ਖੇਡ ਕਾਰਨ ਪੰਜਾਬ ਪੁਲਿਸ ਦੀ ਬਾਸਕਟਬਾਲ ਟੀਮ ਦਾ ਹਿੱਸਾ ਬਣ ਚੁੱਕਾ ਹੈ | ਮਾਣ ਵਾਲੀ ਗਲ੍ਹ ਹੈ ਕਿ ਬੀਤੇ ਦਿਨੀ ਆਈ ਪੀ ਐਲ ਦੀ ਤਰਜ਼ ਤੇ ਬਾਸਕਿਟਬਾਲ ਖ਼ੇਡ ਵਿਚ 3 ਗੁਣਾ 3 ਬਾਸਕਿਟਬਾਲ ਲੀਗ ਵਿੱਚ ਐਜਾਵਲ ਲੇਜੇਂਡ ਟੀਮ ਵਲ਼ੋ ਭਾਗ ਲਿਆ ਗਿਆ ਜਿਸ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ | ਇਸ ਲਈ ਵਿਸ਼ੇਸ਼ ਤੌਰ ਤੇ ਸਕੂਲ ਬੁਲਾ ਕੇ ਬਾਸਕਟਬਾਲ ਖਿਡਾਰੀ ਯੁਵਰਾਜ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਯੁਵਰਾਜ ਸਿੰਘ ਵਲੋਂ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਸਕੂਲੀ ਵਿਦਿਆਰਥੀਆਂ ਨੂੰ ਲਗਨ ਨਾਲ ਪੜ੍ਹਾਈ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ | ਪ੍ਰਿੰਸੀਪਲ ਜਤਿੰਦਰ ਸਿੰਘ ਵਲੋਂ ਯੁਵਰਾਜ ਸਿੰਘ ਦਾ ਸਕੂਲ ਆਉਣ ਤੇ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਇਹਨਾਂ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ ਗਿਆ |ਇਸ ਮੌਕੇ ਤੇ ਅਧਿਆਪਕ ਸਹਿਬਾਨ ਅਤੇ ਵਿਦਿਆਰਥੀ ਹਾਜ਼ਿਰ ਸਨ |