Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਰਕਾਰੀ ਸੀਨੀਅਰ ਸਕੈਡਰੀ ਸਕੂਲ ਭੂੰਗਾ ਵਿਖੇ ਵਿਸ਼ਵ ਤੰਬਾਕੂ ਰਹਿਤ ਜਾਗਰੂਕਤਾ ਦਿਵਸ ਮਨਾਇਆ

ਸਰਕਾਰੀ ਸੀਨੀਅਰ ਸਕੈਡਰੀ ਸਕੂਲ ਭੂੰਗਾ ਵਿਖੇ ਵਿਸ਼ਵ ਤੰਬਾਕੂ ਰਹਿਤ ਜਾਗਰੂਕਤਾ ਦਿਵਸ ਮਨਾਇਆ

ਗੜ੍ਹਦੀਵਾਲਾ (ਚੌਧਰੀ) 

30 ਮਈ : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਹਰਜੀਤ ਸਿਂਘ ਪੀ.ਐਚ.ਸੀ. ਭੂੰਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਨੋਡਲ ਅਫਸਰ ਡਾ ਜਗਤਾਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਭੂੰਗਾ ਵਿਖੇ ਵਿਸ਼ਵ ਤੰਬਾਕੂ ਰਹਿਤ ਜਾਗਰੂਕਤਾ ਦਿਵਸ ਮਨਾਇਆ ਗਿਆ।

ਇਸ ਮੌਕੇ ਡਾ. ਜਗਤਾਰ ਸਿੰਘ ਜੀ ਨੇ ਸਕੂਲ ਦੇ ਬਚਿੱਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੰਬਾਕੂ ਸੇਵਨ ਸਮਾਜ ਵਿੱਚ ਇੱਕ ਬਹੁਤ ਭੈੜੀ ਕੁਰੀਤੀ ਹੈ, ਜਿਸਨੇ ਵਿਅਤੀ ਅਤੇ ਸਮਾਜ ਤੇ ਬਹੁਤ ਭਿਆਨਕ ਪ੍ਰਭਾਵ ਹਨ। ਉਹਨਾਂ ਦੇ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਮੁੰਹ ਦਾ ਕੈਂਸਰ ਗਲੇ ਦਾ ਕੈਂਸਰ, ਫੈਫੜੇ ਦਾ ਕੈਂਸਰ, ਟੀ.ਬੀ. ਸਾਹ ਪ੍ਰਣਾਲੀ ਦਾ ਕੈਂਸਰ ਅਤੇ ਦਿਲ ਦੀਆਂ ਭਿਆਨਕ ਬਿਮਾਰੀਆਂ ਹੋ ਸਕਦੀਆਂ ਹਨ। ਜੋ ਕਿ ਮੌਤ ਦਾ ਇੱਕ ਵੱਡਾ ਕਾਰਣ ਬਣਦੀਆਂ ਹਨ ਅਤੇ ਉਹਨਾਂ ਕਿਹਾ ਕਿ ਸਾਨੂੰ ਇਸ ਭਿਆਨਕ ਬੁਰਾਈ ਨੂੰ ਸਮਾਜ ਵਿਚੋ ਖਤਮ ਕਰਨ ਲਈ ਸਾਰਿਆਂ ਨੂੰ ਅਗੇ ਆਉਣਾ ਚਾਹੀਦਾ ਹੈ।ਤੰਬਾਕੂ ਸੇਵਨ ਵਾਲੇ ਵਿਅਕਤੀ ਆਪਣੀ ਦ੍ਰਿੜ ਇਸ਼ਾ ਸ਼ਕਤੀ ਅਤੇ ਸੰਕਲਪ ਨਾਲ ਇਸ ਮਾੜੀ ਆਦਤ ਤੋ ਛੁੱਟਾਕਰਾ ਪਾ ਸਕਦਾ ਹੈ।

ਇਸ ਮੌਕੇ ਤੇ ਹੈਲਥ ਇੰਸਪੈਕਟਰ ਉਮੇਸ਼ ਕੁਮਾਰ ਅਤੇ ਹੈਲਥ ਇੰਸਪੈਕਟਰ ਅਮਿਤ ਸ਼ਰਮਾ ਤੇ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਦੁਆਰਾ ਇਸ ਬੁਰਾਈ ਨੂੰ ਖਤਨ ਕਰਨ ਲਈ ਵੱਖ-ਵੱਖ ਕਾਨੂੰਨ ਬਣਾਏ ਗਏ ਹਨ ਜਿਸ ਵਿੱਚ ਸਕੂਲ ਤੋ 100 ਮੀਟਰ ਦੇ ਘੇਰੇ ਵਿੱਚ ਤੰਬਾਕੂ ਪਦਾਰਥ ਵੇਚਣ ਅਤੇ ਸੇਵਨ ਦੇ ਮਨਾਹੀ ਹੈ। 18 ਸਾਲ ਤੋ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਪਦਾਰਥ ਵੇਚਣ ਅਤੇ ਖਰੀਦਣ ਦੀ ਮਨਾਹੀ ਅਤੇ ਜਨਤਕ ਥਾਵਾਂ ਦੇ ਸੇਵਨ ਤੇ ਰੋਕ ਹੈ । ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਨੇ ਕਿਹਾ ਕਿ ਸਾਨੂੰ ਸਬ ਨੂੰ ਮਿਲਕੇ ਇਸ ਨਾਮੁਰਾਦ ਬੁਰਾਈ ਨੂੰ ਸਮਾਜ ਤੋ ਬਾਹਰ ਕੱਢਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਇਕ ਚੰਗੇ ਸਿਹਤਮੰਦ ਅਤੇ ਸੁੰਦਰ ਸਮਾਜ ਦੀ ਸਿਰਜਨਾ ਕਰਨੀ ਚਾਹੀਦੀ ਹੈ।

ਇਸ ਮੌਕੇ ਤੇ ਪ੍ਰਿਸੀਪਲ ਧਰਮਿੰਦਰ ਸਿੰਘ ਅਤੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਭੂੰਗਾ ਦੇ ਸਮੂਹ ਸਟਾਫ ਵਲੋਂ ਤੰਬਾਕੂ ਪਦਾਰਥਾਂ ਦਾ ਇਸਤੇਮਾਲ ਨਾ ਕਰਨ ਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾ ਅਤੇ ਮਿਤਰਾਂ ਨੂੰ ਜਾਗਰੂਕ ਕਰਨ ਸਬੰਧੀ ਸਹੁੰ ਚੁਕੀ ਗਈ।ਇਸ ਮੋਕੇ ਤੇ ਹਰਦੀਪ ਸਿੰਘ, ਨਲਨੀ ਚੰਦੇਰ,ਕਿਰਨ ਜਸ਼ਲ,ਦਵਿੰਦਰ ਸਿੰਘ, ਅਤੇ ਸਕੂਲ ਦੇ ਵਿਦਿਆਰਥੀ ਹਾਜਰ ਸਨ।