Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਕੱਚੇ ਅਧਿਆਪਕਾਂ ਨੂੰ ਪਹਿਲ ਦੇ ਅਧਾਰ ਤੇ ਪੱਕਾ ਕਰੇ ਸਰਕਾਰ : ਕਟਾਰੀਆ

ਕੱਚੇ ਅਧਿਆਪਕਾਂ ਨੂੰ ਪਹਿਲ ਦੇ ਅਧਾਰ ਤੇ ਪੱਕਾ ਕਰੇ ਸਰਕਾਰ : ਕਟਾਰੀਆ

ਕੱਚੇ ਅਧਿਆਪਕਾਂ ਨੂੰ ਪਹਿਲ ਦੇ ਅਧਾਰ ਤੇ ਪੱਕਾ ਕਰੇ ਸਰਕਾਰ : ਕਟਾਰੀਆ

ਕਾਠਗੜ( ਜਤਿੰਦਰ ਪਾਲ ਸਿੰਘ ਕਲੇਰ ) : ਪੰਜਾਬ ਗੌਰਮਿੰਟ ਪ੍ਰਾਇਮਰੀ ਟੀਚਰ ਐਸੋਸੀਏਸ਼ਨ ਐਫੀਲੀਏਟਡ ਆਲ ਇੰਡੀਆ ਪ੍ਰਾਇਮਰੀ ਟੀਚਰ ਫੈਡਰੇਸ਼ਨ /ਐਜੂਕੇਸ਼ਨ ਇੰਟਰਨੈਸ਼ਨਲ ਦੇ ਸੂਬਾ ਪ੍ਰਧਾਨ ਗਿਆਨ ਸਿੰਘ ਕਟਾਰੀਆ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪਹਿਲੀ ਹੀ ਮੀਟਿੰਗ ਵਿੱਚ ਪੱਚੀ ਹਜ਼ਾਰ ਅਸਾਮੀਆਂ ਭਰਨ ਨੂੰ ਮਨਜ਼ੂਰੀ ਦੇਣਾ ਬਹੁਤ ਸ਼ਲਾਘਾਯੋਗ ਕਦਮ ਹੈ, ਉਨ੍ਹਾਂ ਕਿਹਾ ਕਿ ਸਰਕਾਰ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਵੱਡੀ ਉਮੀਦ ਕਰਦੇ ਹਾਂ,ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਅਨੁਸਾਰ ਪੰਜਾਬ ਵਿੱਚ ਪਿਛਲੇ ਲਗਭਗ ਅਠਾਰਾਂ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਜਲਦੀ ਤੋਂ ਜਲਦੀ ਪੱਕਾ ਕਰਨ ਲਈ ਸਰਕਾਰ ਪਾਲਿਸੀ ਬਣਾ ਕੇ ਠੋਸ ਕਦਮ ਚੁੱਕੇ, ਪਿਛਲੇ ਲੰਬੇ ਸਮੇਂ ਤੋਂ ਪ੍ਰਾਇਮਰੀ ਸਕੂਲਾਂ ਵਿਚ ਕਿਸੇ ਇਕ ਵੀ ਅਧਿਆਪਕ ਦੀ ਭਰਤੀ ਨਾ ਹੋਣ ਕਾਰਨ ਬਹੁਤ ਸਾਰੀਆਂ ਅਸਾਮੀਆਂ ਖਾਲੀ ਹਨ,ਜਿਨ੍ਹਾਂ ਨੂੰ ਭਰਨ ਲਈ ਸਰਕਾਰ ਜਲਦੀ ਤੋਂ ਜਲਦੀ ਕਾਰਵਾਈ ਕਰੇ ,ਇਸ ਮੌਕੇ ਉਨ੍ਹਾਂ ਨਾਲ ਸੁਭਾਸ਼ ਚੰਦਰ ਪਠਾਨਕੋਟ, ਕੁਲਵੰਤ ਸਿੰਘ ਮੁਲਤਾਨੀ, ਪ੍ਰੈੱਸ ਸਕੱਤਰ ਹਰਜੀਤ ਸਿੰਘ ਸਹੋਤਾ,ਮੁੱਖ ਬੁਲਾਰਾ ਚਰਨਜੀਤ ਸਿੰਘ ਸਿਆਣ, ਇਕਬਾਲ ਚੌਧਰੀ, ਨਰੇਸ਼ ਬਜਾੜ ,ਕਮਲ ਸਮਸ਼ੇਰ ਸਿੰਘ,ਰਾਜ ਕੁਮਾਰ ਜੰਡੀ,ਧਰਮਪਾਲ ਸੁੱਧਾ ਮਾਜਰਾ ਆਦਿ ਹਾਜ਼ਰ ਸਨ ਕੈਪਸ਼ਨ:ਪ੍ਰੈੱਸ ਨਾਲ ਗੱਲਬਾਤ ਕਰਦੇ ਸਮੇਂ ਸੂਬਾ ਪ੍ਰਧਾਨ ਗਿਆਨ ਸਿੰਘ ਕਟਾਰੀਆ