Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੋਰਮਿੰਟ ਟੀਚਰ ਯੂਨੀਅਨ ਵੱਲੋਂ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਧਰਨਾ 9 ਅਗਸਤ ਨੂੰ : ਪ੍ਰਿੰਸ ਗੜਦੀਵਾਲਾ, ਸਰਬਜੀਤ ਸਿੰਘ

ਗੋਰਮਿੰਟ ਟੀਚਰ ਯੂਨੀਅਨ ਵੱਲੋਂ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਧਰਨਾ 9 ਅਗਸਤ ਨੂੰ : ਪ੍ਰਿੰਸ ਗੜਦੀਵਾਲਾ, ਸਰਬਜੀਤ ਸਿੰਘ

ਗੜ੍ਹਦੀਵਾਲਾ (PPT NEWS) 

ਜ਼ਿਲ੍ਹਾ ਪੱਧਰੀ ਧਰਨੇ ਵਿੱਚ ਜਿਲ੍ਹੇ ਭਰ ਤੋਂ ਬਹੁਤ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ ਮੁਲਾਜ਼ਮ 

: ਗੋਰਮਿੰਟ ਟੀਚਰ ਯੂਨੀਅਨ ਪੰਜਾਬ ਦੀ ਇਕਾਈ ਹੁਸ਼ਿਆਰਪੁਰ ਵੱਲੋਂ ਜ਼ਿਲਾ ਪੱਧਰੀ ਧਰਨਾ ਮਿਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ 9 ਅਗਸਤ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੋਰਮਿੰਟ ਟੀਚਰ ਯੂਨੀਅਨ ਦੇ ਜਿਲਾ ਆਗੂ ਪ੍ਰਿੰਸ ਗੜਦੀਵਾਲਾ, ਬਲਾਕ ਪ੍ਰਧਾਨ (ਭੂੰਗਾ –1)-ਸਰਬਜੀਤ ਸਿੰਘ,ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵਿੱਚ ਪਿਛਲੇ ਲੰਮੇ ਸਮੇਂ ਤੋਂ ਈਟੀਟੀ ਤੋਂ ਮਾਸਟਰ ਕੈਡਰ, ਮਾਸਟਰ ਕੈਡਰ ਤੋਂ ਮੁੱਖ ਅਧਿਆਪਕ ਅਤੇ ਲੈਕਚਰਾਰ ਅਤੇ ਵੱਖ ਵੱਖ ਕੇਡਰਾਂ ਤੋਂ ਪ੍ਰਿੰਸੀਪਲਜ਼ ਦੀਆਂ ਪ੍ਰਮੋਸ਼ਨਾਂ ਨਾ ਕਰਨ ਅਤੇ ਹੋਰ ਮੰਗਾਂ ਨਾ ਮੰਨਣ ਦੇ ਵਿਰੋਧ ਵਿੱਚ ਗੋਰਮਿੰਟ ਟੀਚਰ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਧਰਨੇ ਲਗਾਏ ਜਾਣਗੇ।
ਇਸੇ ਲੜੀ ਵਿੱਚ 9 ਅਗਸਤ ਨੂੰ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਜਿਲਾ ਪੱਧਰੀ ਧਰਨਾ ਲਗਾਇਆ ਜਾਵੇਗਾ ਅਤੇ ਜ਼ਿਲਾ ਸਿੱਖਿਆ ਅਫਸਰ ਸਾਹਿਬਾਨਾਂ ਦੇ ਰਾਹੀਂ ਸਿੱਖਿਆ ਮੰਤਰੀ ਨੂੰ ਮੰਗਪੱਤਰ ਭੇਜਿਆ ਜਾਏਗਾ। ਉਹਨਾਂ ਕਿਹਾ ਕਿ ਸਰਕਾਰ ਜਲਦ ਤੋਂ ਜਲਦ ਵੱਖ-ਵੱਖ ਕੈਡਰਾਂ ਦੀਆਂ ਪ੍ਰਮੋਸ਼ਨਾਂ ਕਰੇ । ਉਹਨਾਂ ਕਿਹਾ ਕਿ ਗੋਰਮਿੰਟ ਟੀਚਰ ਯੂਨੀਅਨ ਪੰਜਾਬ ਦੀ ਇਕੱਮਾਤਰ ਜਥੇਬੰਦੀ ਹੈ ਜੋ ਕਿ ਹਰ ਪ੍ਰਕਾਰ ਦੇ ਕੈਡਰ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਂਦੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਉਪਰੋਕਤ ਮੰਗਾਂ ਨਹੀਂ ਮੰਨਦੀ ਤਾਂ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਮਨਪ੍ਰੀਤ ਕੌਰ ,ਵੀਰ ਸਿੰਘ, ਰਾਕੇਸ਼ ਕੁਮਾਰ, ਦਿਨੇਸ਼ ਕੁਮਾਰ ,ਆਦਿ ਸਾਥੀ ਹਾਜਰ ਸਨ।