Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵੱਲੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ ਅਤੇ ਅਧਿਆਪਕ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ

ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵੱਲੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ ਅਤੇ ਅਧਿਆਪਕ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ

ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵੱਲੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ ਅਤੇ ਅਧਿਆਪਕ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ 

ਦਸੂਹਾ 25 ਮਾਰਚ (ਚੌਧਰੀ) : ਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ,ਸੀਨੀਅਰ ਵਾਈਸ ਪ੍ਰਧਾਨ ਲੈਕਚਰਾਰ ਅਮਰ ਸਿੰਘ ਅਤੇ ਪ੍ਰਿਤਪਾਲ ਸਿੰਘ ਚੌਟਾਲਾ ਦੀ ਅਗਵਾਈ ਵਿੱਚ ਹਲਕਾ ਦਸੂਹਾ ਦੇ ਆਮ ਆਦਮੀ ਪਾਰਟੀ ਦੇ ਐੱਮ ਐੱਲ ਏ ਸਰਦਾਰ ਕਰਮ ਵੀਰ ਸਿੰਘ ਘੁੰਮਣ ਨੂੰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਬਲਾਕ ਦਸੂਹਾ ਦੇ ਅਧਿਆਪਕਾਂ ਦੀ ਹਾਜ਼ਰੀ ਵਿੱਚ ਜਿੱਥੇ ਸ਼ੁੱਭਕਾਮਨਾਵਾਂ ਦਿੱਤੀਆਂ ਉਥੇ ਅਧਿਆਪਕਾਂ ਦੀਆਂ ਹੱਕੀ ਮੰਗਾਂ ਲਈ ਇਕ ਮੰਗ ਪੱਤਰ ਵੀ ਦਿੱਤਾ ਗਿਆ ।
ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ , ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਜਸਵੀਰ ਬੋਦਲ , ਪ੍ਰਿੰਸ ਗਡ਼੍ਹਦੀਵਾਲਾ ਅਤੇ ਬਲਾਕ ਪ੍ਰਧਾਨ ਦਲਜੀਤ ਸਿੰਘ ਵੱਲੋਂ ਹਲਕਾ ਵਿਧਾਇਕ ਤੋਂ ਆਸ ਕੀਤੀ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਲੱਖਾਂ ਹੀ ਮੁਲਾਜ਼ਮਾਂ ਦੀ ਸਭ ਤੋਂ ਅਹਿਮ ਮੰਗ ਪੁਰਾਣੀ ਪੈਨਸ਼ਨ ਦੀ ਬਹਾਲੀ ਜਲਦੀ ਪੂਰੀ ਕਰੇਗੀ ।ਗੌਰਮਿੰਟ ਟੀਚਰ ਯੂਨੀਅਨ ਪੰਜਾਬ ਬਲਾਕ ਮੁਕੇਰੀਆਂ ਦੇ ਪ੍ਰਧਾਨ ਸਰਦਾਰ ਜਸਵੰਤ ਸਿੰਘ ਅਤੇ ਪਰਸਰਾਮ ਵੱਲੋਂ ਵਿਧਾਇਕ ਦੇ ਧਿਆਨ ਵਿੱਚ ਲਿਆਂਦਾ ਕਿ ਪਿਛਲੀ ਕਾਂਗਰਸ ਸਰਕਾਰ ਦੁਆਰਾ ਮੁਲਾਜ਼ਮਾਂ ਨੂੰ ਅਧੂਰਾ ਪੇ ਕਮਿਸ਼ਨ ਦਿੱਤਾ ਅਨੇਕਾਂ ਭੱਤਿਆਂ ਦੀ ਕਟੌਤੀ ਕਰ ਦਿੱਤੀ ਗਈ ਜਿਸ ਦਾ ਖਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪਿਆ ।ਇਸ ਮੌਕੇ ਜਥੇਬੰਦੀ ਦੇ ਬਲਾਕ ਦਸੂਹਾ ਦੇ ਪ੍ਰਧਾਨ ਬਲਜੀਤ ਕੌਸ਼ਲ ਅਤੇ ਰਾਜੇਸ਼ ਅਰੋੜਾ ਨੇ ਜਿੱਥੇ ਐੱਮ ਐੱਲ ਏ ਸਾਹਿਬ ਅਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਧਿਆਪਕਾਂ ਦਾ ਧੰਨਵਾਦ ਕੀਤਾ ਉਥੇ ਉਨ੍ਹਾਂ ਨੇ ਐੱਮ ਐੱਲ ਏ ਸਾਹਿਬ ਨੂੰ ਅਧਿਆਪਕਾਂ ਦੀਆਂ ਸਾਰੇ ਕਾਡਰਾਂ ਦੀਆਂ ਪਦਉਨਤੀਆਂ ਸਮਾਂ ਵੱਧ ਅਤੇ ਜਲਦ ਕਰਨ ਅਤੇ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਕੰਮ ਕਰ ਰਹੇ ਕੱਚੇ ਅਧਿਆਪਕ ਅਤੇ ਕੰਪਿਊਟਰ ਅਧਿਆਪਕਾਂ ਨੂੰ ਵੀ ਪੱਕੇ ਤੌਰ ਤੇ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ ਕੀਤੀ ।ਇਸ ਮੌਕੇ ਲੈਕਚਰਾਰ ਬੇਅੰਤ ਸਿੰਘ, ਵਰਿੰਦਰ ਸਿੰਘ, ਅਮਰਦੀਪ ਸਿੰਘ ,ਤਜਿੰਦਰ ਬੋਦਲ ,ਸੁਖਵਿੰਦਰ ਸਿੰਘ , ਪੰਕਜ ਸ਼ਰਮਾ, ਦਵਿੰਦਰ ਮੂਨਕ ,ਗੁਰਚਰਨ ਟਾਂਡਾ, ਸਰਬਜੀਤ ਸਿੰਘ, ਸਚਿਨ ਗਡ਼੍ਹਦੀਵਾਲਾ, ਰੋਹਿਤ ਕੁਮਾਰ, ਹੈੱਡਟੀਚਰ ਰਵਿੰਦਰ ਸਿੰਘ, ਗੁਰਨਾਮ ਸਿੰਘ , ਸੁਰਿੰਦਰ ਭੱਟੀ, ਵਿਜੇ ਕੁਮਾਰ ਸਮੇਤ ਅਨੇਕਾਂ ਅਧਿਆਪਕ ਸ਼ਾਮਲ ਸਨ ।