Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਸਰਕਾਰ ਤੁਹਾਡੇ ਦੁਆਰ’ -ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਸਰਕਾਰ ਤੁਹਾਡੇ ਦੁਆਰ’ -ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਟਾਂਡਾ / ਹੁਸ਼ਿਆਰਪੁਰ, 22 ਦਸੰਬਰ (ਚੌਧਰੀ) 

ਉਪ ਮੰਡਲ ਟਾਂਡਾ ਦੇ ਪਿੰਡ ਮਸੀਤਪਲ ਕੋਟ ’ਚ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕੈਂਪ ਦੌਰਾਨ ਰਹੇ ਮੌਜੂਦ

: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਅਭਿਆਨ ‘ਸਰਕਾਰ ਤੁਹਾਡੇ ਦੁਆਰ’ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਉਪ ਮੰਡਲ ਟਾਂਡਾ ਦੇ ਪਿੰਡ ਮਸੀਤਪਲ ਕੋਟ ਵਿਚ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਟਾਂਡਾ ਦੇ ਪਿੰਡ ਮਸੀਤਪਲ ਕੋਟ ਦੇ ਨੇੜੇ ਕਰੀਬ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਦੌਰਾਨ ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ, ਐਸ.ਪੀ ਮੇਜਰ ਸਿੰਘ, ਡੀ.ਐਸ.ਪੀ ਕੁਲਵੰਤ ਸਿੰਘ, ਤਹਿਸੀਲਦਾਰ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ’ਤੇ ਸੂਬੇ ਦੇ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿਥੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸੇ ਕੜੀ ਵਿਚ ਅੱਜ ਉੜਮੁੜ ਵਿਧਾਨ ਸਭਾ ਹਲਕੇ ਦੇ ਪਿੰਡ ਮਸੀਤਪਲ ਕੋਟ ਵਿਚ ਲਗਾਏ ਗਏ ਕੈਂਪ ਵਿਚ ਆਸ-ਪਾਸ ਦੇ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹੇ ਦੇ ਸਾਰੇ ਵਿਭਾਗ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਪਾਸ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।
ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਇਸ ਦੌਰਾਨ ਦੱਸਿਆ ਕਿ ਅੱਜ ਦੇ ਸ਼ਿਕਾਇਤ ਨਿਵਾਰਨ ਕੈਂਪ ਵਿਚ ਜ਼ਿਆਦਾਤਰ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਨੂੰ ਜਲਦ ਹੀ ਸਬੰਧਤ ਵਿਭਾਗ ਵਲੋਂ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੋ ਸਕੇ। ਉਨ੍ਹਾਂ ਦੱਸਿਆ ਕਿ ਅੱਜ ਪਿੰਡਾਂ ਦੇ ਲੋਕਾਂ ਦੀਆਂ ਸਿਹਤ, ਮਾਲ, ਪੁਲਿਸ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ ਅਤੇ ਅਧਿਕਾਰਤਾ, ਖੁਰਾਕ ਤੇ ਸਪਲਾਈ, ਡਰੇਨੇਜ, ਮਾਈਨਿੰਗ, ਖੇਤੀ, ਟਰਾਂਸਪੋਰਟ, ਸਹਿਕਾਰੀ, ਨਗਰ ਕੌਂਸਲ, ਡੇਅਰੀ ਵਿਕਾਸ ਆਦਿ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਆਰਜੀ ਪੱਤਰ ਪ੍ਰਾਪਤ ਕਰਕੇ ਉਚਿਤ ਕਾਰਵਾਈ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ ਧੂਤ, ਐਸ.ਐਚ.ਓ ਓਂਕਾਰ ਸਿੰਘ ਬਰਾੜ, ਕੌਂਸਲਰ ਸੁਰਿੰਦਰਜੀਤ ਸਿੰਘ ਬਿੱਲੂ, ਸਰਪੰਚ ਸੁਰਿੰਦਰ ਕੌਰ, ਗੁਰਦੇਵ ਸਿੰਘ ਮਸੀਤੀ, ਮਾਸਟਰ ਚੈਂਚਲ ਸਿੰਘ, ਪੰਚ ਜੀਤ ਸਿੰਘ ਕੋਟਲੀ, ਮਨਜੀਤ ਸਿੰਘ, ਹਰਭਜਨ ਸਿੰਘ, ਸੁਰਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

error: copy content is like crime its probhihated