Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਸਰਕਾਰਾਂ ਸਜ਼ਾ ਪੂਰੀ ਤੇ ਸਿੰਘਾਂ ਨੂੰ ਛੱਡਦਿਆਂ ਨਾਹੀਂ ਫਿਰ ਵੀ ਰੱਖਦੀਆਂ ਲੱਤ ਉੱਤੇ ਪੰਜਾਬੀਓ ਜਾਗਦੇ ਜਾਂ ਸੁੱਤੇ : ਦੇਵ ਸਰਾਭਾ

ਸਰਕਾਰਾਂ ਸਜ਼ਾ ਪੂਰੀ ਤੇ ਸਿੰਘਾਂ ਨੂੰ ਛੱਡਦਿਆਂ ਨਾਹੀਂ ਫਿਰ ਵੀ ਰੱਖਦੀਆਂ ਲੱਤ ਉੱਤੇ ਪੰਜਾਬੀਓ ਜਾਗਦੇ ਜਾਂ ਸੁੱਤੇ : ਦੇਵ ਸਰਾਭਾ

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 136 ਵਾਂ ਦਿਨ 

ਸਰਕਾਰਾਂ ਸਜ਼ਾ ਪੂਰੀ ਤੇ ਸਿੰਘਾਂ ਨੂੰ ਛੱਡਦਿਆਂ ਨਾਹੀਂ ਫਿਰ ਵੀ ਰੱਖਦੀਆਂ ਲੱਤ ਉੱਤੇ ਪੰਜਾਬੀਓ ਜਾਗਦੇ ਜਾਂ ਸੁੱਤੇ :ਦੇਵ ਸਰਾਭਾ

ਸਰਾਭਾ ਵਿਖੇ ਪੰਥਕ ਇਕੱਠ 15 ਜੁਲਾਈ ਨੂੰ  

ਹੁਸ਼ਿਆਰਪੁਰ / ਸਰਾਭਾ  6 ਜੁਲਾਈ  (ਤਰਸੇਮ ਦੀਵਾਨਾ ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 136ਵਾਂ ਦਿਨ ਪੂਰਾ ਹੋਇਆ। ਜਸਪਾਲ ਸਿੰਘ ਹੇਰਾਂ  ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ‘ਚ ਅੱਜ ਸਹਿਯੋਗੀ ਜਥੇਦਾਰ ਅਮਰ ਸਿੰਘ ਜੁੜਾਹਾਂ,ਜਥੇਦਾਰ ਗੁਰਮੀਤ ਸਿੰਘ ਢੱਟ,ਮੋਹਨ ਸਿੰਘ ਮਨਸੂਰਾਂ  ਜਗਦੇਵ ਸਿੰਘ ਜੁੜਾਹਾਂ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ।ਪੱਤਰਕਾਰਾਂ ਨੂੰ ਜਾਣਕਾਰੀ ਸਾਂਝੀ ਕਰਦਿਆਂ   ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਅਸੀਂ ਅਕਾਲਪੁਰਖ ਵਾਹਿਗੁਰੂ ਜੀ ਦੇ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਪਾਪੀਆਂ ਨੂੰ ਉਨ੍ਹਾਂ ਦੀ ਬਣਦੀ ਸਜ਼ਾ ਦਿਵਾਉਣ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਾਨੂੰ ਸਰਾਭਾ ਵਿਖੇ ਪੰਥਕ ਮੋਰਚਾ ਚਲਾਉਣ ਦੀ ਸੇਵਾ ਬਖਸ਼ੀ । ਉਨ੍ਹਾਂ ਅੱਗੇ ਆਖਿਆ ਕਿ ਸਾਡੇ ਸਤਿਗੁਰੂ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਸਾਰੇ ਰਹਿਬਰਾਂ ਦੀ ਬਾਣੀ ਇਕੱਠੀ ਕਰ ਕੇ ਇਕ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕੀਤੀ ਅਤੇ ਪਾਪੀਆਂ ਨੇ ਉਸੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਪਾੜ ਕੇ ਗਲੀਆਂ ਵਿੱਚ ਖਿਲਾਰ ਦਿੱਤਾ। ਪਰ ਅਸੀਂ ਇਕੱਠੇ ਹੋ ਕੇ ਉਨ੍ਹਾਂ ਪਾਪੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਆਖ਼ਰ ਸਮੁੱਚੀ ਕੌਮ ਇਕ ਮੰਚ ਤੇ ਕਦੋਂ ਕੱਠੇ ਹੋਵੇਗੀ।ਜਦ ਕੇ ਸਰਕਾਰਾਂ ਅਤੇ ਉਨ੍ਹਾਂ ਦੇ ਲੀਡਰ ਆਰ ਐੱਸ ਐੱਸ ਦੀ ਗੰਦੀ ਰਾਜਨੀਤੀ ਤੇ ਚੱਲ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿਰਫ਼ ਰਾਜਨੀਤੀ ਕਰਦੇ ਹਨ । ਜੇਕਰ ਆਪ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ ਐਲਾਨ ਕੇ ਉਹ ਬੇਅਦਬੀਆਂ ਦੇ ਦੋਸ਼ੀਆਂ ਨੂੰ ਜਲਦ ਸਜ਼ਾਵਾਂ ਦੇਣਗੇ  ।ਉਨ੍ਹਾਂ ਆਖ਼ਰ ਵਿੱਚ ਆਖਿਆ ਕਿ ਸ. ਭਗਵੰਤ ਸਿੰਘ ਮਾਨ ਆਖ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਦਬਾਅ ਕਿਉਂ ਨਹੀਂ ਪਾਉਂਦੇ ਜੋ ਕਿ ਸਜ਼ਾ ਪੂਰੀ ਕਰ ਚੁੱਕੇ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਫਾਈਲ ਤੇ ਦਸਤਖਤ ਵੀ ਨਹੀਂ ਕਰਦੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਕਿਉਂ ਨਹੀਂ ਭੇਜਦੀ । ਜਦ ਕਿ ਸਰਕਾਰਾਂ ਸਜ਼ਾ ਪੂਰੀ ਤੇ ਬੰਦੀ ਸਿੰਘਾਂ ਨੂੰ ਛੱਡਦੀਆਂ ਨਾਹੀਂ ਫੇਰ ਵੀ ਰੱਖਦੀਆਂ ਲੱਤ ਉੱਤੇ ਪੰਜਾਬੀਓ ਜਾਗਦੇ ਜਾਂ ਸੁੱਤੇ । ਏਸੇ ਕਰਕੇ ਅਸੀਂ ਸੰਗਤਾਂ ਨੂੰ ਸਰਾਭਾ ਪੰਥਕ ਮੋਰਚੇ ਤੋਂ ਅਪੀਲ ਕਰਦੇ ਹਾਂ ਕਿ ਸਿੱਖ ਕੌਮ ਦੀਆਂ ਹੱਕੀ ਮੰਗਾਂ ਮਨਵਾਉਣ ਲਈ 15 ਜੁਲਾਈ ਨੂੰ ਇਕ ਪੰਥਕ ਇਕੱਠ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਮੋਰਚੇ ਵਾਲੇ ਸਥਾਨ ਤੇ ਕੀਤਾ ਜਾ ਰਿਹਾ ਹੈ ਸੋ ਸੰਗਤਾਂ ਵਧ ਚੜ੍ਹ ਹਾਜ਼ਰੀ ਭਰਨ । ਇਸ ਮੌਕੇ ਕੈਪਟਨ ਰਾਮਲੋਕ ਸਿੰਘ ਸਰਾਭਾ,ਰਣਜੀਤ ਸਿੰਘ ਬੋਪਾਰਾਏ ਕਲਾਂ,ਬਲਦੇਵ ਸਿੰਘ ਈਸ਼ਨਪੁਰ, ਕੁਲਦੀਪ ਸਿੰਘ ਕਿਲਾ ਰਾਏਪੁਰ,ਅਮਰਜੀਤ ਸਿੰਘ ਸਰਾਭਾ, ਗੁਲਜ਼ਾਰ ਸਿੰਘ ਮੋਹੀ,ਮੇਵਾ ਸਿੰਘ ਸਰਾਭਾ,ਅੱਛਰਾ ਸਿੰਘ ਸਰਾਭਾ,ਸੁਖਦੇਵ ਸਿੰਘ ਸਰਾਭਾ ਆਦਿ ਹਾਜ਼ਰੀ ਭਰੀ।

ਫੋਟੋ ਮੁਨੀਰ