ਸ.ਐ.ਸਕੂਲ ਪੰਡੋਰੀ ਅਰਾਈਆਂ ਦੇ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਨੇ ਬਾਲ ਮੇਲੇ ਤੇ ਪੇਸ਼ ਕੀਤਾ ਰੰਗਾਰੰਗ ਪ੍ਰੋਗਰਾਮ
ਦਸੂਹਾ 17 ਨਵੰਬਰ (ਚੌਧਰੀ) : ਅੱਜ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਅਰਾਈਆਂ ਵਿਖੇ ਪ੍ਰੀ ਪ੍ਰਾਇਮਰੀ ਬਾਲ ਮੇਲਾ ਕਰਵਾਇਆ ਗਿਆ। ਜਿਸ ਵਿੱਚ ਪ੍ਰੀ ਪ੍ਰਾਇਮਰੀ ਦੇ ਨੰਨੇ ਮੁੰਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
(ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੈਡਮ ਮਮਤਾ ਰਾਣੀ)
ਸਕੂਲ ਦੇ ਮੈਡਮ ਮਮਤਾ ਰਾਣੀ ਵਲੋਂ ਇਸ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਨੰਨੇ ਮੁੰਨੇ ਬੱਚਿਆਂ ਨੇ ਵੱਖ-ਵੱਖ ਤਰਾਂ ਦੀਆਂ ਐਕਟੀਵਿਟੀ ਜਿਵੇਂ ਗਿੱਦਾ, ਮਿਊਜ਼ੀਕਲ ਰੇਸ, ਲੈਮਨ ਰੇਸ ਆਦਿ ਵਿਚ ਭਾਗ ਲਿਆ। ਇਸ ਮੌਕੇ ਸਕੂਲ ਅਧਿਆਪਕਾ ਮੈਡਮ ਮਮਤਾ ਰਾਣੀ ਵਲੋਂ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਅੰਤ ਵਿੱਚ ਸਾਰਿਆਂ ਵਿਦਿਆਰਥੀਆਂ ਨੂੰ ਸਕੂਲ ਅਧਿਆਪਕਾਂ ਵਲੋਂ ਸਨਮਾਨਿਤ ਕੀਤਾ ਗਿਆ।
ਬਾਲ ਮੇਲੇ ਤ ਡਾਂਸ ਕਰਦੀ ਨੰਨੀ ਬੱਚੀ ਦੇਖੋ ਵੀਡੀਓ… ????????