Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸਰਕਾਰ ਦਿਵਾਲੀ ਤੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ 12% ਡੀਏ ਦਾ ਕਰੇ ਐਲਾਨ : ਆਗੂ ਪ੍ਰਿੰਸ ਗੜਦੀ ਵਾਲਾ,ਗੁਰਪ੍ਰੀਤ ਸਿੰਘ

ਸਰਕਾਰ ਦਿਵਾਲੀ ਤੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ 12% ਡੀਏ ਦਾ ਕਰੇ ਐਲਾਨ : ਆਗੂ ਪ੍ਰਿੰਸ ਗੜਦੀ ਵਾਲਾ,ਗੁਰਪ੍ਰੀਤ ਸਿੰਘ

ਗੜ੍ਹਦੀਵਾਲਾ 18 ਅਕਤੂਬਰ (PPT NEWS) 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਅਤੇ ਗੌਰਮੈਂਟ ਟੀਚਰ ਯੂਨੀਅਨ ਹੁਸ਼ਿਆਰਪੁਰ ਦੇ ਆਗੂ ਪ੍ਰਿੰਸ ਗੜਦੀਵਾਲਾ, ਜਗਿੰਦਰ ਸਿੰਘ, ਗੁਰਪ੍ਰੀਤ ਸਿੰਘ ਨੇ ਪ੍ਰੈਸ ਨਾਲ ਗੱਲ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਸਰਕਾਰ ਦਿਵਾਲੀ ਤੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ 12% ਡੀਏ ਦਾ ਐਲਾਨ ਕਰੇ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੀਤੇ ਸਾਲ ਵੀ ਦਿਵਾਲੀ ਮੌਕੇ ਮੁਲਾਜ਼ਮਾਂ ਨੂੰ ਸਿਰਫ ਝੂਠੇ ਵਾਅਦੇ ਹੀ ਦਿੱਤੇ ਸਨ,ਜਿਸ ਕਾਰਨ ਮੁਲਾਜ਼ਮਾਂ ਦੀ ਦਿਵਾਲੀ ਬਿਲਕੁਲ ਫਿੱਕੀ ਰਹੀ ਸੀ ਅਤੇ ਮੁਲਾਜ਼ਮਾਂ ਨੂੰ ਕਾਲੀ ਦਿਵਾਲੀ ਮਨਾਉਣ ਲਈ ਮਜਬੂਰ ਹੋਣਾ ਪਿਆ ਸੀ। ਮੁਲਾਜ਼ਮਾਂ ਨੂੰ ਇਸ ਵਾਰ ਪੰਜਾਬ ਸਰਕਾਰ ਤੋਂ ਬਹੁਤ ਆਸਾਂ ਹਨ ਕਿ ਪੰਜਾਬ ਸਰਕਾਰ ਇਸ ਸਾਲ ਦਿਵਾਲੀ ਦੇ ਮੌਕੇ ਮੁਲਾਜ਼ਮਾਂ ਨੂੰ 12% ਡੀ.ਏ ਅਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਐਲਾਨ ਜਰੂਰ ਕਰੇਗੀ।

ਉਹਨਾ ਅੱਗੇ ਕਿਹਾ ਕਿ ਸਰਕਾਰ ਨੂੰ ਪੁਰਾਣੀ ਪੈਨਸ਼ਨ ਦਾ ਅਧੂਰਾ ਨੋਟੀਫਿਕੇਸ਼ਨ ਕੀਤਿਆਂ ਕਾਫੀ ਲੰਬਾ ਸਮਾਂ ਬੀਤ ਚੁੱਕਾ ਹੈ ਇਸ ਕਰਕੇ ਜਲਦ ਤੋਂ ਜਲਦ ਸਰਕਾਰ ਐਸ.ਓ.ਪੀ ਜਾਰੀ ਕਰੇ ਅਤੇ ਮੁਲਾਜ਼ਮਾਂ ਦੇ ਸੀ.ਪੀ.ਐਫ ਖਾਤੇ ਬੰਦ ਕਰਕੇ ਜੀ.ਪੀ.ਐਫ ਖਾਤੇ ਖੋਲੇ I ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੁਲਾਈ ਤੋਂ 4% ਡੀ.ਏ ਅਨਾਊਂਸ ਕਰਕੇ ਕੁੱਲ 16% ਡੀ.ਏ ਕਰ ਦਿੱਤਾ ਹੈ ਇਸ ਲਈ ਪੰਜਾਬ ਸਰਕਾਰ ਵੀ ਰਹਿੰਦੇ ਡੀ.ਏ ਦਾ ਜਲਦ ਤੋ ਜਲਦ ਐਲਾਨ ਕਰੇ। ਉਹਨਾਂ ਕਿਹਾ ਕਿ ਜੇਕਰ ਇਸ ਵਾਰ ਵੀ ਮੁਲਾਜ਼ਮਾਂ ਦੀ ਦਿਵਾਲੀ ਫਿੱਕੀ ਰਹੀ ਤਾਂ ਮੁਲਾਜ਼ਮਾਂ ਵਿੱਚ ਰੋਸ ਭੜਕੇਗਾ ਅਤੇ ਆਉਣ ਵਾਲੀਆਂ ਜਿਮਨੀ ਚੋਣਾਂ ਵਿੱਚ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਵੇਗਾ I ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਲੰਮੇ ਸਮੇਂ ਤੋਂ ਧੋਖਾ ਕਰਦੀ ਆ ਰਹੀ ਹੈ, ਜਿਸ ਨੂੰ ਕਿ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਕਿ ਮੌਕੇ ਆਗੂ ਗੁਰਮੁੱਖ ਸਿੰਘ ਬਲਾਲਾ, ਪੰਕਜ ਸ਼ਰਮਾ, ਬਚਿੱਤਰ ਸਿੰਘ ,ਭੁਪਿੰਦਰ ਸਿੰਘ, ਦੀਪਕ ਕੋਂਡਲ ,ਮਨੋਜ ਕੁਮਾਰ ਸ਼ਰਮਾ, ਮਲਕੀਤ ਸਿੰਘ, ਚਰਨਜੀਤ ਸਿੰਘ ,ਅਨਿਲ ਕੁਮਾਰ, ਭੁਪਿੰਦਰ ਸਿੰਘ, ਨਵਤੇਜ ਸਿੰਘ, ਸਰਤਾਜ ਸਿੰਘ ,ਸਚਿਨ ਕੁਮਾਰ, ਸਰਬਜੀਤ ਸਿੰਘ ,ਬਹਾਦਰ ਸਿੰਘ, ਅਨੁਪਮ ਰਤਨ , ਰਮਨ ਕੁਮਾਰ, ਲਖਵੀਰ ਸਿੰਘ,ਆਦਿ ਸਾਥੀ ਹਾਜਰ ਸਨ I

error: copy content is like crime its probhihated