Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਨੂੰ ਮਿਲਿਆ ‘ਸਕੂਲ ਆਫ ਐਂਮੀਨੈੱਸ’ ਦਾ ਦਰਜਾ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਨੂੰ ਮਿਲਿਆ ‘ਸਕੂਲ ਆਫ ਐਂਮੀਨੈੱਸ’ ਦਾ ਦਰਜਾ

ਬਟਾਲਾ (ਅਵਿਨਾਸ਼ ਸ਼ਰਮਾ )

ਸਕੂਲ ਵਿੱਚ 1600 ਵਿਦਿਆਰਥਣਾਂ ਕਰ ਰਹੀਆਂ ਨੇ ਪੜ੍ਹਾਈ

17 ਮਈ : ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਟਾਲਾ, ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥਣਾਂ ਦਾ ਭਵਿੱਖ ਰੋਸ਼ਨ ਕਰ ਰਿਹਾ ਹੈ ਅਤੇ ਸਕੂਲ ਨੂੰ ‘ਸਕੂਲ ਆਫ ਐਂਮੀਨੈੱਸ’ ਦਾ ਦਰਜਾ ਮਿਲਣ ਨਾਲ ਵਿਦਿਆਰਥਣਾਂ ਤੇ ਅਧਿਆਪਕਾਂ ਵਿੱਚ ਬਹੁਤ ਉਤਸ਼ਾਹ ਹੈ। ਇਸ ਸਕੂਲ ਦੇ ਵਿਦਿਆਰਥੀ ਏਥੋਂ ਪੜ੍ਹਾਈ ਕਰਕੇ ਵੱਡੇ-ਵੱਡੇ ਅਹੁਦਿਆਂ ਦੇ ਬਿਰਾਜਮਾਨ ਹਨ।

ਬਟਾਲਾ ਵਿਧਾਨ ਸਭਾ ਹਲਕਾ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਟਾਲਾ, ਆਪਣੀ ਨਿਵੇਕਲੀ ਦਿੱਖ ਨਾਲ ਵਿਦਿਆਰਥੀਆਂ ਨੂੰ ਵਧੀਆ ਮਹੌਲ ਦਿੰਦਾ ਹੈ, ਜਿਸ ਨਾਲ ਵਿਦਿਆਰਥੀਆਂ ਦਾ ਪੜ੍ਹਾਈ ਵਿੱਚ ਬਹੁਤ ਮਨ ਲੱਗਦਾ ਹੈ। ਸਕੂਲ ਦੇ ਸਾਰੇ ਵਿਦਿਆਰਥੀ ਆਪਣੀ ਸਕੂਲ ਦੀ ਵਰਦੀ ਵਿੱਚ ਹੀ ਸਕੂਲ ਪਹੁੰਚਦੇ ਹਨ, ਜਿਸ ਨਾਲ ਸਕੂਲ ਵਿੱਚ ਮਾਹੌਲ ਬਹੁਤ ਵਧੀਆ ਜਾਪਦਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ਰੰਸੀਪਲ ਸ੍ਰੀਮਤੀ ਬਲਵਿੰਦਰ ਕੋਰ ਨੇ ਦੱਸਿਆ ਕਿ ਸਕੂਲ ਵਿੱਚ ਕੁਲ 1600 ਵਿਦਿਆਰਥਣਾਂ ਪੜ੍ਹਾਈ ਕਰ ਰਹੀਆਂ ਹਨ। ਸਕੂਲ ਵਿੱਚ ਬੱਚਿਆਂ ਦੇ ਬੈਠਣ ਲਈ ਬਹੁਤ ਹੀ ਵਧੀਆ ਹਵਾਦਾਰ 33 ਕਮਰੇ ਬਣਾਏ ਗਏ ਹਨ, 61 ਅਧਿਆਪਕ ਹਨ ਅਤੇ ਸਕੂਲ ਵਿੱਚ ਵੱਖ-ਵੱਖ 12 ਵਿਸ਼ਿਆਂ (ਟਰੇਡ) ਵਿੱਚ ਪੜ੍ਹਾਈ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ‘ਸਕੂਲ ਆਫ ਐਮੀਨੈੱਸ’ ਤਹਿਤ 9ਵੀਂ ਜਮਾਤ ਦੀਆਂ 36 ਸੀਟਾਂ ਮਿਲੀਆਂ ਹਨ, ਜਿਸ ਨਾਲ ਵਿਦਿਆਰਥੀ ਬਹੁਤ ਖੁਸ਼ ਤੇ ਉਤਸ਼ਾਹਤ ਹਨ।

ਉਨਾਂ ਅੱਗੇ ਦੱਸਿਆ ਕਿ ਮਿਹਨਤੀ ਅਧਿਆਪਕਾਂ ਵੱਲੋਂ ਨਵੇਂ-ਨਵੇਂ ਤਰੀਕਿਆਂ ਨਾਲ ਬੱਚਿਆਂ ਵਿੱਚ ਪੜ੍ਹਾਈ ਪ੍ਰਤੀ ਰੁਚੀ ਪੈਦਾ ਕੀਤੀ ਜਾਂਦੀ ਹੈ। ਸਿੱਖਿਆ ਵਿਭਾਗ ਵੱਲੋਂ ਮੁਹਈਆ ਕਰਵਾਏ ਵੱਖ-ਵੱਖ ਪ੍ਰਾਜੈਕਟਾਂ ਨਾਲ ਵਿਦਿਆਰਥੀਆਂ ਨੂੰ ਬਹੁਤ ਹੀ ਸਰਲ ਤਰੀਕੇ ਨਾਲ ਪੜ੍ਹਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਾਥੀ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਵਿੱਚ ਦਾਖਲਿਆਂ ਦੇ ਵਾਧੇ ਲਈ ਪਿੰਡ ਵਿੱਚ ਜਾ ਕੇ ਬੱਚਿਆਂ ਦੇ ਮਾਤਾ-ਪਿਤਾ ਨੂੰ ਸਰਕਾਰੀ ਸਕੂਲਾਂ ਦੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਕਿਸੇ ਪੱਧਰ ਤੋਂ ਵੀ ਘੱਟ ਨਹੀਂ ਹਨ ਸਗੋਂ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆਂ ਸਹੂਲਤਾਂ ਤੇ ਪੜ੍ਹਾਈ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਂਦੀ ਹੈ।

———————–