Prime Punjab Times

Latest news
ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1...
ADVERTISEMENT
You are currently viewing ਸਰਕਾਰ ਕਿਸਾਨਾਂ ਦੀ ਆਮਦਨ ਵਧਾ ਕੇ ਉਸ ਨੂੰ ਦੁਗਣਾ ਕਰਨ ਲਈ ਯਤਨਸ਼ੀਲ : ਸੋਮ ਪ੍ਰਕਾਸ਼

ਸਰਕਾਰ ਕਿਸਾਨਾਂ ਦੀ ਆਮਦਨ ਵਧਾ ਕੇ ਉਸ ਨੂੰ ਦੁਗਣਾ ਕਰਨ ਲਈ ਯਤਨਸ਼ੀਲ : ਸੋਮ ਪ੍ਰਕਾਸ਼

ਸਰਕਾਰ ਕਿਸਾਨਾਂ ਦੀ ਆਮਦਨ ਵਧਾ ਕੇ ਉਸ ਨੂੰ ਦੁਗਣਾ ਕਰਨ ਲਈ ਯਤਨਸ਼ੀਲ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਰਵਾਏ ਗਏ ਗਰੀਬ ਕਲਿਆਣ ਸੰਮੇਲਨ ’ਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

ਹੁਸ਼ਿਆਰਪੁਰ, 31 ਮਈ(ਯੋਗੇਸ਼ ਗੁਪਤਾ ) : ਕਿਸਾਨਾਂ ਨੂੰ ਵੱਖ-ਵੱਖ ਕਲਿਆਣਕਾਰੀ ਯੋਜਨਾਵਾਂ ਸਬੰਧੀ ਜਾਗਰੂਕ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਗਰੀਬ ਕਲਿਆਣ ਸੰਮੇਲਨ ਦਾ ਆਯੋਜਨ ਕੀਤਾ ਗਿਆ। ਇਸ ਸੰਮੇਲਨ ਵਿਚ ਮੁੱਖ ਮਹਿਮਾਨ ਵਜੋਂ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਮੁਕੇਰੀਆਂ ਸ੍ਰੀ ਜੰਗੀ ਲਾਲ ਮਹਾਜਨ, ਸਾਬਕਾ ਕੈਬਨਿਟ ਮੰਤਰੀ ਸ੍ਰੀ ਤੀਕਸ਼ਨ ਸੂਦ, ਨਿਰਦੇਸ਼ਕ ਪ੍ਰਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸ੍ਰੀ ਅਸ਼ੋਕ ਕੁਮਾਰ ਵੀ ਮੌਜੂਦ ਸਨ।
ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ (ਸਵੱਛ ਭਾਰਤ ਮਿਸ਼ਨ, ਪੀ.ਐਮ. ਕਿਸਾਨ ਸਨਮਾਨ ਨਿਧੀ, ਆਵਾਸ ਯੋਜਨਾ, ਆਯੂਸ਼ਮਾਨ ਭਾਰਤ, ਪੀ.ਐਮ. ਜਨ ਅਰੋਗਿਆ ਯੋਜਨਾ) ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਦੀ ਆਮਦਨ ਵਧਾ ਕੇ ਉਸ ਨੂੰ ਦੁੱਗਣਾ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਲਈ ਸੰਬੋਧਨ ਦਾ ਸ਼ਿਮਲਾ ਤੋਂ ਲਾਈਵ ਟੈਲੀਕਾਸਟ ਕੀਤਾ ਗਿਆ, ਜਿਸ ਦੌਰਾਨ ਪ੍ਰਧਾਨ ਮੰਤਰੀ ਵਲੋਂ ਪੀ.ਐਮ. ਕਿਸਾਨ ਸਨਮਾਨ ਨਿਧੀ ਦੀ ਛੇਵੀਂ ਕਿਸ਼ਮ ਵੀ ਆਨਲਾਈਨ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਗਈ।
ਨਿਰਦੇਸ਼ ਪ੍ਰਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸ੍ਰੀ ਅਸ਼ੋਕ ਕੁਮਾਰ ਨੇ ਆਏ ਹੋਏ ਕਿਸਾਨਾਂ ਦਾ ਸਵਾਗਤ ਕਰਦੇ ਹੋਏ ਕਿਸਾਨ ਕਲਿਆਣ ਸਬੰਧੀ ਕੇਂਦਰ ਦੀਆਂ ਪ੍ਰਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।  ਉਨ੍ਹਾਂ ਕੁਦਰਤੀ ਸਰੋਤਾਂ ਦੀ ਸੰਭਾਲ, ਫ਼ਸਲਾਂ ਦੀ ਪ੍ਰੋਸੈਸਿੰਗ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਅਪਨਾਉਣ ’ਤੇ ਵੀ ਜ਼ੋਰ ਦਿੱਤਾ।
ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਹੋਰ ਸਰਕਾਰੀ ਵਿਭਾਗਾਂ ਵਲੋਂ ਕ੍ਰਿਸ਼ੀ ਅਤੇ ਕੁਦਰਤੀ ਸਰੋਤਾਂ ਸਬੰਧੀ ਵੱਖ-ਵੱਖ ਸਵੈਸੇਵੀ ਸਮੂਹਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।  ਕਿਸਾਨਾਂ ਦੀ ਸੁਵਿਧਾ ਲਈ ਝੋਨਾ ,ਬਾਸਮਤੀ, ਮੱਕੀ ਦੇ ਬੀਜ, ਪਸ਼ੂਆਂ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ ਇੱਟ, ਬਾਈਪਾਸ ਫੈਟ, ਸਬਜ਼ੀ ਦੀ ਮੱਖੀ ਦੀ ਰੋਕਥਾਮ ਲਈ ਟਰੈਪ ਤੇ ਖੇਤੀ ਸਾਹਿਤ ਵੀ ਉਪਲਬੱਧ ਕਰਵਾਇਆ ਗਿਆ। ਅੰਤ ਵਿਚ ਡਿਪਟੀ ਡਾਇਰੈਕਟਰ ਸਿਖਲਾਈ ਡਾ. ਮਨਿੰਦਰ ਸਿੰਘ ਬੌਂਸ ਨੇ ਆਏ ਹੋਏ ਮਹਿਮਾਨਾਂ ਦਾ ਇਸ ਸੰਮੇਲਨ ਵਿਚ ਆਉਣ ’ਤੇ ਧੰਨਵਾਦ ਕੀਤਾ।
ਇਸ ਮੌਕੇ ਮੁੱਖ ਵਿਗਿਆਨਕ ਆਈ.ਸੀ.ਏ.ਆਰ. ਅਟਾਰੀ ਜ਼ੋਨ ਡਾ. ਰਾਜੇਸ਼ ਕੁਮਾਰ ਰਾਣਾ, ਖੇਤੀ ਅਫ਼ਸਰ ਗੜ੍ਹਸ਼ੰਕਰ ਡਾ. ਸੁਭਾਸ਼ ਚੰਦਰ, ਖੇਤੀ ਵਿਕਾਸ ਅਫ਼ਸਰ ਮਾਹਿਲਪੁਰ ਡਾ. ਹਰਪ੍ਰੀਤ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਹਰਜੀਤ ਸਿੰਘ, ਨਿਪੁੰਨ ਸ਼ਰਮਾ, ਹਰਦੀਪ ਸਿੰਘ, ਅਰੁਣ ਖੋਸਲਾ, ਅਵਤਾਰ ਡਾਂਡਿਆ, ਅਜੇ ਖੋਸਲਾ, ਸੰਜੀਵ ਮਿਨਹਾਸ, ਰਾਮ ਜੀ ਦਾਸ, ਬਲਜਿੰਦਰ ਸਿੰਘ, ਵਿਕਰਮ ਸੈਣੀ, ਦਿਲਜੀਤ ਕੌਰ, ਸੰਜੀਵ ਪਚਨੰਗਲ, ਅਵਤਾਰ ਸਿੰਘ, ਇਕਬਾਲ ਸਿੰਘ ਖੇੜਾ ਵੀ ਮੌਜੂਦ ਸਨ।

error: copy content is like crime its probhihated