Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing *ਜਸਮੀਤ ਸਿੰਘ ਨੇ ਰਾਜ ਪੱਧਰ ਤੇ ਜਿੱਤਿਆ ਮੈਡਲ*

*ਜਸਮੀਤ ਸਿੰਘ ਨੇ ਰਾਜ ਪੱਧਰ ਤੇ ਜਿੱਤਿਆ ਮੈਡਲ*

ਗੜ੍ਹਦੀਵਾਲਾ 22 ਅਪ੍ਰੈਲ (ਚੌਧਰੀ) 

: 19 ਅਪ੍ਰੈਲ 2024 ਤੋਂ 21 ਅਪ੍ਰੈਲ 2024 ਤੱਕ ਕਿੱਕ ਬਾਕਸਿੰਗ ਫੈਡਰੇਸ਼ਨ ਵੱਲੋਂ ਰਾਜ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਜਸਮੀਤ ਸਿੰਘ ਨੇ ਆਪਣੇ ਭਾਰ +69 ਕਿਲੋਗ੍ਰਾਮ ਵਰਗ ਵਿੱਚ ਬਰਾਊਜ਼ ਮੈਡਲ ਜਿੱਤ ਕੇ ਜ਼ਿਲ੍ਹਾ ਹੁਸ਼ਿਆਰਪੁਰ ਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜਸਮੀਤ ਸਿੰਘ ਦਾ ਸਕੂਲ ਪਹੁੰਚਣ ਤੇ ਪ੍ਰਿੰਸੀਪਲ ਸ੍ਰੀ ਸਰਜੀਵਨ ਕੁਮਾਰ ਅਤੇ ਸਮੂਹ ਸਟਾਫ ਵਲੋਂ ਜਸਮੀਤ ਸਿੰਘ ਨੂੰ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ੍ਰੀ ਸਰਜੀਵਨ ਕੁਮਾਰ ਜੀ ਨੇ ਆਪਣੇ ਸੰਦੇਸ਼ ਵਿੱਚ ਜਸਮੀਤ ਸਿੰਘ ਨੂੰ ਵਧਾਈ ਦਿੱਤੀ ਤੇ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਖੇਡਣ ਲਈ ਵੀ ਪ੍ਰੇਰਿਤ ਕੀਤਾ। ਸਮੂਹ ਸਟਾਫ ਵਲੋਂ ਇਸ ਜਿੱਤ ਦੀ ਮੁਬਾਰਕਬਾਦ ਜਸਮੀਤ ਸਿੰਘ ਤੇ ਕੋਚ ਰਛਪਾਲ ਸਿੰਘ ਉੱਪਲ ਨੂੰ ਦਿੱਤੀ ਜਿਹਨਾਂ ਦੀ ਮਿਹਨਤ ਸਦਕਾ ਸਕੂਲ ਦੇ ਕਈ ਖਿਡਾਰੀਆਂ ਨੇ ਨੈਸ਼ਨਲ, ਇੰਟਰਨੈਸ਼ਨਲ ਲੈਵਲ ਤੱਕ ਮੱਲਾਂ ਮਾਰੀਆਂ ਹਨ।ਇਸ ਮੌਕੇ ਤੇ ਸੁਭਾਸ਼ ਚੰਦਰ,ਕੁਲਦੀਪ ਸਿੰਘ, ਜਰਨੈਲ ਸਿੰਘ,ਸੁਰਿੰਦਰ ਸਿੰਘ,ਨਿਰਮਲ ਸੌਖਲਾ,ਜਸਵੀਰ ਸਿੰਘ, ਰਨਵੀਰ ਸਿੰਘ, ਅੰਕੁਰ ਕਸ਼ਯਪ, ਅਜੇ ਕੁਮਾਰ, ਅਨਿਲ ਕੁਮਾਰ, ਸੁਜੇਤਾ ਬਾਲੀ, ਵਰਿੰਦਰ ਕੌਰ, ਨਵਜੋਤ ਕੌਰ, ਮਨੋਜ਼ ਕੁਮਾਰੀ, ਨਵਨੀਤ ਕੌਰ, ਰੀਨਾ ਕੁਮਾਰੀ, ਜਤਿੰਦਰ ਕੌਰ ਆਦਿ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।