Prime Punjab Times

Latest news
DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ADVERTISEMENT
You are currently viewing *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਤਿੰਨ ਖਿਡਾਰੀਆਂ ਦੀ ਚੋਣ ਸਟੇਟ ਪੱਧਰ ਤੇ ਹੋਈ*

*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਤਿੰਨ ਖਿਡਾਰੀਆਂ ਦੀ ਚੋਣ ਸਟੇਟ ਪੱਧਰ ਤੇ ਹੋਈ*

ਗੜ੍ਹਦੀਵਾਲਾ (ਚੌਧਰੀ) 

5 ਮਈ : ਪਿਛਲੇ ਦਿਨੀਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਜਿੱਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਹੋਈ ਇਸ ਚੈਂਪੀਅਨਸ਼ਿਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਚਾਰ ਖਿਡਾਰੀਆਂ ਨੇ ਅਲੱਗ ਅਲੱਗ ਭਾਰ ਵਰਗ ਵਿੱਚ ਹਿੱਸਾ ਲਿਆ। ਜਿਸ ਵਿੱਚ ਸੁਖਮਨਜੀਤ ਸਿੰਘ ਨੇ ਗੋਲਡ ਮੈਡਲ, ਸੌਰਵ ਪਰਮਾਰ ਨੇ ਗੋਲਡ ਮੈਡਲ, ਲਵਪ੍ਰੀਤ ਸਿੰਘ ਰਾਣਾ ਨੇ ਗੋਲਡ ਮੈਡਲ, ਅਤੇ ਕਾਰਤਿਕ ਡਡਵਾਲ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ। ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਸਕੂਲ ਦੇ ਤਿੰਨ ਖਿਡਾਰੀਆਂ ਦੀ ਚੋਣ ਸਟੇਟ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਲਈ ਹੋਈ। ਇਨ੍ਹਾਂ ਖਿਡਾਰੀਆਂ ਨੂੰ ਸਕੂਲ ਪਹੁੰਚਣ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੁਦਰਸ਼ਨ ਕੁਮਾਰ ਜੀ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ੍ਰੀ ਸੁਦਰਸ਼ਨ ਕੁਮਾਰ ਜੀ ਨੇ ਖਿਡਾਰੀਆਂ ਨੂੰ ਸਟੇਟ ਪੱਧਰ ਹੋਈ ਚੋਣ ਲਈ ਮੁਬਾਰਕਬਾਦ ਦਿੱਤੀ ਅਤੇ ਇਸ ਜਿੱਤ ਦਾ ਮੁੱਖ ਸਿਹਰਾ ਇਹਨਾਂ ਖਿਡਾਰੀਆਂ ਦੇ ਕੋਚ ਸ. ਰਛਪਾਲ ਸਿੰਘ ਉੱਪਲ ਨੂੰ ਦਿੱਤਾ । ਇਸ ਤੋਂ ਇਲਾਵਾ ਅਲੱਗ ਅਲੱਗ ਖੇਡਾਂ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਰਨੈਲ ਸਿੰਘ, ਸੁਭਾਸ਼ ਚੰਦਰ, ਕੁਲਦੀਪ ਸਿੰਘ, ਖੁਸ਼ਵੰਤ ਸਿੰਘ, ਅਨਿਲ ਕੁਮਾਰ, ਜਸਵੀਰ ਸਿੰਘ, ਨਿਰਮਲ ਸੌਖਲਾ, ਸੰਜੀਵ ਕੁਮਾਰ, ਅੰਕੁਰ ਵਸ਼ਿਸ਼ਟ, ਰਨਵੀਰ ਸਿੰਘ, ਰੀਨਾ ਕੁਮਾਰੀ, ਨਵਨੀਤ ਕੌਰ, ਸ੍ਰੀਮਤੀ ਮਨੋਜ ਕੁਮਾਰੀ, ਨਵਜੋਤ ਕੌਰ, ਅਨੂਪਮਾ ਦੇਵੀ, ਜਤਿੰਦਰ ਕੌਰ, ਵਰਿੰਦਰ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।