ਗੜ੍ਹਦੀਵਾਲਾ (ਚੌਧਰੀ)
24 ਮਈ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਤਿੰਨ ਖਿਡਾਰੀਆਂ ਨੇ ਮਾਨਸਾ ਜ਼ਿਲ੍ਹੇ ਵਿੱਚ ਹੋਈ ਰਾਜ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭਾਗ ਲਿਆ। ਜਿਸ ਵਿੱਚ ਲਵਪ੍ਰੀਤ ਸਿੰਘ ਰਾਣਾ ਨੇ ਆਪਣੇ ਭਾਰ ਵਰਗ ਵਿੱਚ ਪੁਆਇੰਟ ਫਾਈਟ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ ਤੇ ਲਾਈਟ ਕੰਟੈਕਟ ਫਾਈਟ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। ਸੁਖਮਨਜੀਤ ਸਿੰਘ ਨੇ ਆਪਣੇ ਭਾਰ ਵਰਗ ਵਿੱਚ ਲਾਈਟ ਕੰਟੈਕਟ ਫਾਈਟ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। ਸੋਰਵ ਪਰਮਾਰ ਨੇ ਲਾਈਟ ਕੰਟੈਕਟ ਫਾਈਟ ਵਿੱਚ ਤੀਸਰਾ ਸਥਾਨ ਹਾਸਲ ਕੀਤਾ। ਇਹਨਾਂ ਖਿਡਾਰੀਆਂ ਦਾ ਸਕੂਲ ਪਹੁੰਚਣ ਤੇ ਸਕੂਲ ਪ੍ਰਿੰਸੀਪਲ ਸੁਦਰਸ਼ਨ ਕੁਮਾਰ ਅਤੇ ਸਮੂਹ ਸਟਾਫ ਵੱਲੋਂ ਤੇ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਇਹਨਾਂ ਖਿਡਾਰੀਆਂ ਨੂੰ ਸਕੂਲ ਵਿੱਚ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਵਲੋਂ ਇਸ ਜਿੱਤ ਦਾ ਸਿਹਰਾ ਪੀ ਟੀ ਆਈ ਰਛਪਾਲ ਸਿੰਘ ਉੱਪਲ ਨੂੰ ਤੇ ਸਮੂਹ ਸਟਾਫ ਨੂੰ ਦਿੱਤਾ ਤੇ ਜੇਤੂ ਖਿਡਾਰੀਆਂ ਨੂੰ ਅੱਗੇ ਤੋਂ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੀ ਟੀ ਆਈ ਰਛਪਾਲ ਸਿੰਘ ਉੱਪਲ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਰਾਣਾ ਨੇ ਗੋਲਡ ਮੈਡਲ ਜਿੱਤ ਕਿ ਆਪਣੀ ਚੋਣ ਰਾਂਚੀ ਵਿੱਚ ਹੋ ਰਹੀ ਰਾਸ਼ਟਰੀ ਪੱਧਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਕਰਵਾ ਕਿ ਆਪਣੇ ਸਕੂਲ ਤੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਸੁਰਿੰਦਰ ਸਿੰਘ, ਸੁਭਾਸ਼ ਚੰਦਰ, ਜਰਨੈਲ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਖੁਸ਼ਵੰਤ ਸਿੰਘ, ਅੰਕੁਰ ਕਸ਼ਯਪ, ਸੰਜੀਵ ਭਾਟੀਆ,ਨਿਰਮਲ ਸੌਖਲਾ, ਰਣਵੀਰ ਸਿੰਘ, ਜਸਵੀਰ ਸਿੰਘ, ਸਤਵਿੰਦਰ ਸਿੰਘ, ਅਨਿਲ ਕੁਮਾਰ, ਸੰਜੀਵ ਕੁਮਾਰ, ਮੈਡਮ ਨਵਨੀਤ ਕੌਰ, ਵਰਿੰਦਰ ਕੌਰ, ਅਨੂਪਮਾ ਦੇਵੀ, ਰੀਨਾ ਕੁਮਾਰੀ, ਨਵਜੋਤ ਕੌਰ, ਮਨੋਜ ਕੁਮਾਰੀ, ਜਤਿੰਦਰ ਕੌਰ, ਮਨਜੋਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।