Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ*

*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ*

ਗੜ੍ਹਦੀਵਾਲਾ (ਚੌਧਰੀ) 

30 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ। ਪ੍ਰਿੰਸੀਪਲ ਸੁਦਰਸ਼ਨ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਕੁੱਲ 59 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਇਹਨਾਂ ਸਾਰੇ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਹਿਲੇ ਦਰਜੇ ਵਿੱਚ ਪਾਸ ਕੀਤੀ । ਇਹਨਾਂ ਵਿਚੋਂ ਦਿਲਪ੍ਰੀਤ ਕੌਰ ਨੇ 94.3% ਅੰਕ ਲੈ ਕਿ ਪਹਿਲਾਂ ਸਥਾਨ, ਤਮੰਨਾ ਠਾਕੁਰ ਨੇ 93.5% ਅੰਕ ਲੈ ਕਿ ਦੂਸਰਾ ਸਥਾਨ,ਤੇ ਅੰਜਲੀ ਨੇ 90.3% ਅੰਕ ਲੈ ਕਿ ਤੀਸਰਾ ਸਥਾਨ ਹਾਸਲ ਕੀਤਾ। ਇਹਨਾਂ ਵਿਦਿਆਰਥੀਆਂ ਨੂੰ ਸਕੂਲ ਸਟਾਫ ਵੱਲੋਂ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਵੀ ਸੌ ਫ਼ੀਸਦੀ ਰਿਹਾ ਸੀ ਤੇ ਸਕੂਲ ਦੀ ਵਿਦਿਆਰਥਣ ਕੋਮਲ ਨੇ ਪੰਜਾਬ ਭਰ ਵਿੱਚੋ 12ਵੇ ਸਥਾਨ ਤੇ ਆ ਕਿ ਮੈਰਿਟ ਵਿੱਚ ਨਾਂ ਦਰਜ ਕਰਵਾਇਆ ਸੀ। ਇਸ ਮੌਕੇ ਤੇ ਵਾਇਸ ਪ੍ਰਿੰਸੀਪਲ ਸਰਜੀਵਨ ਕੁਮਾਰ, ਪੀ ਟੀ ਆਈ ਰਛਪਾਲ ਸਿੰਘ ਉੱਪਲ,ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਭਾਸ਼ ਚੰਦਰ, ਕੁਲਦੀਪ ਸਿੰਘ, ਖੁਸ਼ਵੰਤ ਸਿੰਘ, ਨਿਰਮਲ ਸੌਖਲਾ, ਰਣਵੀਰ ਸਿੰਘ, ਸੰਜੀਵ ਭਾਟੀਆ, ਸੰਜੀਵ ਕੁਮਾਰ, ਨਵਨੀਤ ਕੌਰ, ਵਰਿੰਦਰ ਕੌਰ, ਅਨੂਪਮਾ ਦੇਵੀ, ਰੀਨਾ ਕੁਮਾਰੀ,  ਜਤਿੰਦਰ ਕੌਰ, ਮਨੋਜ ਕੁਮਾਰੀ, ਨਵਜੋਤ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।