Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ*

*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ*

ਗੜ੍ਹਦੀਵਾਲਾ (ਚੌਧਰੀ) 

30 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ। ਪ੍ਰਿੰਸੀਪਲ ਸੁਦਰਸ਼ਨ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਕੁੱਲ 59 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਇਹਨਾਂ ਸਾਰੇ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਹਿਲੇ ਦਰਜੇ ਵਿੱਚ ਪਾਸ ਕੀਤੀ । ਇਹਨਾਂ ਵਿਚੋਂ ਦਿਲਪ੍ਰੀਤ ਕੌਰ ਨੇ 94.3% ਅੰਕ ਲੈ ਕਿ ਪਹਿਲਾਂ ਸਥਾਨ, ਤਮੰਨਾ ਠਾਕੁਰ ਨੇ 93.5% ਅੰਕ ਲੈ ਕਿ ਦੂਸਰਾ ਸਥਾਨ,ਤੇ ਅੰਜਲੀ ਨੇ 90.3% ਅੰਕ ਲੈ ਕਿ ਤੀਸਰਾ ਸਥਾਨ ਹਾਸਲ ਕੀਤਾ। ਇਹਨਾਂ ਵਿਦਿਆਰਥੀਆਂ ਨੂੰ ਸਕੂਲ ਸਟਾਫ ਵੱਲੋਂ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਵੀ ਸੌ ਫ਼ੀਸਦੀ ਰਿਹਾ ਸੀ ਤੇ ਸਕੂਲ ਦੀ ਵਿਦਿਆਰਥਣ ਕੋਮਲ ਨੇ ਪੰਜਾਬ ਭਰ ਵਿੱਚੋ 12ਵੇਂ ਸਥਾਨ ਤੇ ਆ ਕਿ ਮੈਰਿਟ ਵਿੱਚ ਨਾਂ ਦਰਜ ਕਰਵਾਇਆ ਸੀ। ਇਸ ਮੌਕੇ ਤੇ ਵਾਇਸ ਪ੍ਰਿੰਸੀਪਲ ਸਰਜੀਵਨ ਕੁਮਾਰ, ਪੀ ਟੀ ਆਈ ਰਛਪਾਲ ਸਿੰਘ ਉੱਪਲ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਭਾਸ਼ ਚੰਦਰ,  ਕੁਲਦੀਪ ਸਿੰਘ, ਖੁਸ਼ਵੰਤ ਸਿੰਘ, ਨਿਰਮਲ ਸੌਖਲਾ, ਰਣਵੀਰ ਸਿੰਘ, ਸੰਜੀਵ ਭਾਟੀਆ, ਸੰਜੀਵ ਕੁਮਾਰ, ਨਵਨੀਤ ਕੌਰ, ਵਰਿੰਦਰ ਕੌਰ, ਅਨੂਪਮਾ ਦੇਵੀ, ਰੀਨਾ ਕੁਮਾਰੀ, ਜਤਿੰਦਰ ਕੌਰ, ਮਨੋਜ ਕੁਮਾਰੀ, ਨਵਜੋਤ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।