Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਪ੍ਰਦੀਪ ਨੇ ਹਾਸਿਲ ਕੀਤਾ ਪਹਿਲਾ ਸਥਾਨ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਪ੍ਰਦੀਪ ਨੇ ਹਾਸਿਲ ਕੀਤਾ ਪਹਿਲਾ ਸਥਾਨ

ਗੜ੍ਹਦੀਵਾਲਾ (ਚੌਧਰੀ) 

29 ਸਤੰਬਰ : ਪ੍ਰਿੰਸੀਪਲ ਸੁਖਵਿੰਦਰ ਕੌਰ ਦੀ ਯੋਗ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲਿਆ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਪ੍ਰਦੀਪ ਸਿੰਘ ਸਪੁੱਤਰ ਦਿਲਬਾਗ ਸਿੰਘ ਨੇ ਐਥਲੈਟਿਕਸ ਦੇ ਵਿੱਚ ਅੰਡਰ 21 ਵਰਗ ਦੇ ਵਿੱਚ, ਖੇਡਾਂ ਵਤਨ ਪੰਜਾਬ ਦੀਆਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲਿਆ। ਜਿਸ ਵਿੱਚ 1.58 ਮੀਟਰ ਊਂਚੀ ਛਲਾਂਗ ਲਾਕੇ ਜਿਲ੍ਹੇ ਵਿੱਚ ਪਹਿਲਾਂ ਸਥਾਨ ਹਾਸਿਲ ਕੀਤਾ ਅਤੇ ਪੰਜਾਬ ਪੱਧਰੀ ਖੇਡਾਂ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਵਿਦਿਆਰਥੀ ਦੀ ਇਸ ਪ੍ਰਾਪਤੀ ਲਈ ਪ੍ਰਦੀਪ ਸਿੰਘ ਅਤੇ ਡਾ ਕੁਲਦੀਪ ਮਨਹਾਸ ਨੂੰ ਮੁਬਾਰਕਬਾਦ ਦਿਤੀ। ਇਸ ਮੌਕੇ ਤੇ ਜੇਤੂ ਖਿਡਾਰੀ ਨੂੰ ਮੈਡਲ ਅਤੇ ਸਰਟੀਫਿਕੇਟ ਦੇਂਦੇ ਹੋਏ ਓਂਕਾਰ ਸਿੰਘ ਧੁੱਗਾ, ਕੁਲਵਿੰਦਰ ਕੌਰ,ਅਮ੍ਰਿਤਪਾਲ ਸਿੰਘ , ਕੋਚ ਦੀਪਕ ਸ਼ਰਮਾ ਹਾਜ਼ਿਰ ਸਨ |