Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ’ਤੇ ਜੀ.ਪੀ.ਐਸ. ਸਿਸਟਮ……

ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ’ਤੇ ਜੀ.ਪੀ.ਐਸ. ਸਿਸਟਮ……

ਹੁਸ਼ਿਆਰਪੁਰ(ਬਿਊਰੋ) :

ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ’ਤੇ ਜੀ.ਪੀ.ਐਸ. ਸਿਸਟਮ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ

–ਜ਼ਿਲ੍ਹਾ ਇਨਵਾਇਰਮੈਂਟ ਕਮੇਟੀ ਦੀ ਮੀਟਿੰਗ ਦੌਰਾਨ ਦਿੱਤੇ ਕਾਰਜਸਾਧਕ ਅਫ਼ਸਰਾਂ ਨੂੰ ਨਿਰਦੇਸ਼
–ਕਿਹਾ, ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਦਿਖਾਈ ਜਾਵੇ ਗੰਭੀਰਤਾ

10 ਅਗਸਤ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਨਵਾਇਰਮੈਂਟ ਕਮੇਟੀ ਦੀ ਕੀਤੀ ਮੀਟਿੰਗ ਦੌਰਾਨ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਥੇ ਡੋਰ-ਟੂ-ਡੋਰ ਕੁਲੈਕਸ਼ਨ ਸੁਚਾਰੂ ਢੰਗ ਨਾਲ ਕੀਤੀ ਜਾਵੇ, ਉਥੇ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ’ਤੇ ਜੀ.ਪੀ.ਐਸ. ਸਿਸਟਮ ਵੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ, ਐਸ.ਡੀ.ਐਮ. ਦਸੂਹਾ ਸ਼੍ਰੀ ਹਰਬੰਸ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸ਼ਿਵ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ-ਵੱਖਰਾ ਇਕੱਠਾ ਕਰਨ ਤੋਂ ਇਲਾਵਾ ਇਸ ਦਾ ਸੁਚਾਰੂ ਢੰਗ ਨਾਲ ਪ੍ਰਬੰਧਨ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਪੂਰੀ ਗੰਭੀਰਤਾ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੇ ਨਾਲ-ਨਾਲ ਚਲਾਨ ਕਰਨੇ ਵੀ ਯਕੀਨੀ ਬਣਾਏ ਜਾਣ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਕਰ ਰਹੇ ਸਿੰਗਲ ਯੂਜ਼ ਪਲਾਸਟਿਕ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਲਈ ਕਾਰਜਸਾਧਕ ਅਫ਼ਸਰ ਆਪਣੇ ਏਰੀਏ ਨਾਲ ਸਬੰਧਤ ਵੱਖ-ਵੱਖ ਵਪਾਰ ਮੰਡਲਾਂ ਅਤੇ ਐਨ.ਜੀ.ਓਜ਼ ਆਦਿ ਨਾਲ ਮੀਟਿੰਗਾਂ ਵੀ ਕਰਨ, ਤਾਂ ਜੋ ਸਾਂਝੇ ਉਪਰਾਲਿਆਂ ਨਾਲ ਪਲਾਸਟਿਕ ਦੀ ਵਰਤੋਂ ਬੰਦ ਕੀਤੀ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਵੱਖਰਾ-ਵੱਖਰਾ ਇਕੱਠਾ ਕਰਨ ਤੋਂ ਇਲਾਵਾ ਸਿੰਗਲ ਯੂਜ਼ ਪਲਾਸਟਿਕ ਵੀ ਵੱਖਰਾ ਇਕੱਠਾ ਕਰਕੇ ਰੱਖਿਆ ਜਾਵੇ।
ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਵਿਚ ਸਟਿੱਕਸ ਵਾਲੇ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿੱਕਸ, ਬੈਗਜ਼, ਆਈਸ ਕਰੀਮ ਅਤੇ ਕੈਂਡੀ ਸਟਿੱਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਾਂਟੇ, ਚਮਚ, ਪਾਈਪ, ਮਠਿਆਈਆਂ ਦੇ ਡੱਬਿਆਂ, ਸੱਦਾ ਪੱਤਰ ਕਾਰਡ, ਸਿਗਰੇਟ ਪੈਕੇਟ ਦੇ ਆਲੇ-ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕ੍ਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ ਆਦਿ ਸ਼ਾਮਲ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਰੀਦੋ-ਫਰੋਖਤ ਦੌਰਾਨ ਲਿਫਾਫਿਆਂ ਦੀ ਵਰਤੋਂ ਨਾ ਕਰਦੇ ਹੋਏ ਥੈਲਿਆਂ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਬਹੁਤ ਜ਼ਰੂਰੀ ਹੈ ਅਤੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਐਨ.ਜੀ.ਓਜ਼  ਸਮੇਤ ਹਰ ਵਿਅਕਤੀ ਨੂੰ ਅੱਗੇ ਆਉਣ ਦੀ ਲੋੜ ਹੈ। ਮੀਟਿੰਗ ਦੌਰਾਨ ਉਨ੍ਹਾਂ ਜਿਥੇ ਕਾਰਜਸਾਧਕ ਅਫ਼ਸਰਾਂ ਨੂੰ ਡਰੇਨਾਂ ਅਤੇ ਨਾਲਿਆਂ ਨੇੜੇ ਸਫ਼ਾਈ ਬਰਕਰਾਰ ਰੱਖਣ ਦੀ ਹਦਾਇਤ ਕੀਤੀ, ਉਥੇ ਸੀਵਰੇਜ਼ ਟਰੀਟਮੈਂਟ ਪਲਾਂਟਾ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਕਾਰਜਸਾਧਕ ਅਫ਼ਸਰਾਂ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।