Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕਰਿਆਨੇ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ,5 ਹਜਾਰ ਰੁਪਏ ਕੈਸ਼ ਤੇ ਹੋਰ ਕੀਮਤੀ ਸਾਮਾਨ ਲੈ ਉੱਡੇ

ਕਰਿਆਨੇ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ,5 ਹਜਾਰ ਰੁਪਏ ਕੈਸ਼ ਤੇ ਹੋਰ ਕੀਮਤੀ ਸਾਮਾਨ ਲੈ ਉੱਡੇ

ਗੜ੍ਹਦੀਵਾਲਾ 6 ਅਗਸਤ (ਚੌਧਰੀ / ਯੋਗੇਸ਼ ਗੁਪਤਾ )

: ਗੜ੍ਹਦੀਵਾਲਾ ਦੇ ਅਧੀਨ ਪੈਂਦੇ ਅੱਡਾ ਸਕਰਾਲਾ ਵਿਖੇ ਬੀਤੀ ਰਾਤ ਇੱਕ ਕਰਿਆਨੇ ਦੀ ਦੁਕਾਨ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਘਟਨਾ ਸਬੰਧੀ ਦੁਕਾਨ ਮਾਲਕ ਰਵਿੰਦਰ ਕੁਮਾਰ ਪੁੱਤਰ ਬ੍ਰਿਜ ਮੋਹਨ ਸ਼ਰਮਾ ਵਾਸੀ ਹੂਸੈਨਪੁਰ ਨੇ ਦੱਸਿਆ ਕਿ ਉਹ ਰੋਜਾਨਾ ਦੀ ਤਰਾਂ ਬੀਤੇ ਕੱਲ ਸਾਢੇ ਅੱਠ ਵਜੇ ਦੇ ਕਰੀਬ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੈਂ ਅੱਜ ਸਵੇਰੇ 5 ਵਜੇ ਦੇ ਕਰੀਬ ਮਾਤਾ ਚਿੰਤਪੁਰਨੀ ਜੀ ਦੇ ਦਰਬਾਰ ਮੱਥਾ ਟੇਕਣ ਲਈ ਘਰੋਂ ਰਵਾਨਾ ਹੋ ਗਿਆ। ਜਦੋਂ ਮੈਂ ਚੌਹਾਲ (ਹੁਸ਼ਿਆਰਪੁਰ) 5.45 ਦੇ ਕਰੀਬ ਪਹੁੰਚਿਆ ਤਾਂ ਮੇਰੇ ਦੁਕਾਨ ਦੇ ਨਜਦੀਕ ਤੋਂ ਇੱਕ ਦੁਕਾਨਦਾਰ ਦਾ ਫੋਨ ਆਇਆ ਕਿ ਤੁਹਾਡੀ ਦੁਕਾਨ ਤੇ ਚੋਰੀ ਹੋ ਗਈ ਗਈ ਹੈ ਅਤੇ ਮੈਂ ਉਸੇ ਸਮੇਂ ਚੌਹਾਲ ਤੋਂ ਵਾਪਸ ਮੁੜ ਆਇਆ ਤਾਂ ਆ ਕੇ ਦੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਚੋਰ ਦੁਕਾਨ ਦੇ ਅੰਦਰੋ 5 ਹਜਾਰ ਰੁਪਏ ਦੇ ਕਰੀਬ ਕੈਸ਼ ਅਤੇ ਕਾਫੀ ਕੀਮਤੀ ਸਾਮਾਨ ਲੈ ਕੇ ਫਰਾਰ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਚੋਰੀ ਦੀ ਘਟਨਾ ਵਿਚ ਉਸਦਾ ਲਗਭਗ 60 ਹਜਾਰ ਰੁਪਏ ਦਾ ਨੁਕਸਾਨ ਹੋਇਆ ਹੈ। ਉਨਾਂ ਇਹ ਵੀ ਦੱਸਿਆ ਕਿ ਤਿੰਨ ਦੇ ਕਰੀਬ ਨਕਾਬਪੋਸ਼ ਲੁਟੇਰੇ ਸੀਸੀਟੀਵੀ ਫੁਟੇਜ ਵੀ ਕੈਦ ਹੋਏ ਹਨ। ਉਨਾ ਕਿਹਾ ਕਿ ਇਸ ਘਟਨਾ ਸਬੰਧੀ ਥਾਣਾ ਗੜਦੀਵਾਲਾ ਪੁਲਿਸ ਨੂੰ ਲਿਖਤੀ ਸੂਚਿਤ ਕੀਤਾ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਚੋਰਾ ਨੂੰ ਫੜਨ ਵਿਚ ਕਾਮਯਾਬੀ ਹੁੰਦੀ ਹੈ ਜਾਂ ਫਿਰ ਮਾਮਲਾ ਐਫ ਆਈ ਆਰ ਦਰਜ ਕਰਨ ਤੱਕ ਹੀ ਸੀਮਿਤ ਰਹਿ ਜਾਵੇਗਾ।

ਫੋਟੋ : ਚੋਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਰਵਿੰਦਰ ਕੁਮਾਰ ਤੇ ਹੋਰ।