Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਸਮੂਹ ਸਟਾਫ਼ ਲਈ ਡਿਜ਼ੀਟਲ ਸਕਿੱਲ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ

ਖ਼ਾਲਸਾ ਕਾਲਜ ਵਿਖੇ ਸਮੂਹ ਸਟਾਫ਼ ਲਈ ਡਿਜ਼ੀਟਲ ਸਕਿੱਲ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ

ਗੜ੍ਹਦੀਵਾਲਾ 25 ਸਤੰਬਰ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ਆਈ. ਆਈ. ਸੀ. ਅਤੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲਸਮੂਹ ਸਟਾਫ਼ (ਟੀਚਿੰਗ ਅਤੇ ਨਾਨ-ਟੀਚਿੰਗ) ਦੇ ਡਿਜ਼ੀਟਲ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਡਿਜ਼ੀਟਲ ਸਕਿੱਲ ਸੱਤ ਦਿਨਾਂ ਵਰਕਸ਼ਾਪ (25/09/2025-01/10/2025) ਦੀ ਸ਼ੁਰੂਆਤ ਕੀਤੀ ਗਈ। ਮੈਡਮ ਕਮਲਜੀਤ ਕੌਰ (ਮੁਖੀ, ਕੰਪਿਊਟਰ ਵਿਭਾਗ) ਨੇ ਕਿਹਾ ਕਿ ਇਸ ਵਰਕਸ਼ਾਪ ਦੌਰਾਨ ਸਟਾਫ਼ ਨੂੰ ਨਵੀਂ ਤਕਨਾਲੋਜੀ, ਆਨਲਾਈਨ ਟੀਚਿੰਗ ਟੂਲਜ਼, ਸਮਾਰਟ ਸਕਿੱਲਜ਼ ਵਿਦ ਏ.ਆਈ.ਟੂਲਜ਼,ਕੈਨਵਾ ਡਿਜ਼ਾਇਨਿੰਗ ,ਗੂਗਲ ਫੋਰਮ ਜਨਰੇਸ਼ਨ ਅਤੇ ਡਿਜ਼ੀਟਲ ਕਮਿਊਨਿਕੇਸ਼ਨ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਪ੍ਰਿੰਸਿਪਲ ਡਾ. ਜਸਪਾਲ ਸਿੰਘ ਨੇ ਵਰਕਸ਼ਾਪ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਸਟਾਫ਼ ਨੂੰ ਆਧੁਨਿਕ ਸਿਖਲਾਈ ਪੱਧਤੀਆਂ ਨਾਲ ਜੋੜਦੀਆਂ ਹਨ ਅਤੇ ਵਿਦਿਆਰਥੀਆਂ ਲਈ ਸਿੱਖਣ ਦੇ ਨਵੇਂ ਰਾਹ ਖੋਲ੍ਹਦੀਆਂ ਹਨ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।