Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਦਸੂਹਾ ਦੇ ਜੀ.ਟੀ.ਬੀ. ਕਾਲਜ ਆਫ਼ ਐਜੂਕੇਸ਼ਨ ‘ਚ ਬੀ.ਐਡ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ ਲਗਾਇਆ

ਦਸੂਹਾ ਦੇ ਜੀ.ਟੀ.ਬੀ. ਕਾਲਜ ਆਫ਼ ਐਜੂਕੇਸ਼ਨ ‘ਚ ਬੀ.ਐਡ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ ਲਗਾਇਆ

ਦਸੂਹਾ ਦੇ ਜੀ.ਟੀ.ਬੀ. ਕਾਲਜ ਆਫ਼ ਐਜੂਕੇਸ਼ਨ ‘ਚ ਬੀ.ਐਡ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ ਲਗਾਇਆ

ਦਸੂਹਾ / ਹੁਸ਼ਿਆਰਪੁਰ 18 ਮਈ(ਚੌਧਰੀ) : ਦਸੂਹਾ ਦੇ ਜੀ.ਟੀ.ਬੀ. ਕਾਲਜ ਆਫ਼ ਐਜੂਕੇਸ਼ਨ ਵਿਚ ਬੀ.ਐਡ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ ਤੇ ਕੈਰੀਅਰ ਕਾਉਂਸਲਰ ਅਦਿਤਿਆ ਰਾਣਾ ਨੇ ਵਿਦਿਆਰਥੀਆਂ ਨੂੰ ਕਾਉਂਸਲਿੰਗ  ਸੈਸ਼ਨ ਦਿੱਤਾ, ਜਿਸ ਵਿਚ ਕਾਲਜ ਦੇ 200 ਬੀ.ਐਡ ਵਿਦਿਆਰਥੀਆਂ ਤੇ 15 ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ।

ਇਸ ਸੈਸ਼ਨ ਰਾਹੀਂ ਬਿਊਰੋ ਦੀ ਟੀਮ ਨੇ ਬਹੁਤ ਵਧੀਆ ਢੰਗ ਨਾਲ ਸਾਰੇ ਵਿਦਿਆਰਥੀਆਂ ਨੂੰ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੀਆਂ ਨੌਕਰੀਆਂ ਬਾਰੇ ਦੱਸਿਆ। ਉਨ੍ਹਾਂ ਇਨ੍ਹਾਂ ਨੌਕਰੀਆਂ ਲਈ ਜ਼ਰੂਰੀ ਯੋਗਤਾਵਾਂ ਬਾਰੇ ਦੱਸਦਿਆਂ ਇੰਟਰਵਿਊ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਦੇ ਬਾਅਦ ਰੋਜ਼ਗਾਰ ਬਿਊਰੋ ਦੇ ਪਲੇਸਮੈਂਟ ਅਫ਼ਸਰ ਤੇ ਕੈਰੀਅਰ ਕਾਉਂਸਲਰ ਨੇ ਦੱਸਿਆ ਕਿ ਰੋਜ਼ਗਾਰ ਦਫ਼ਤਰ ਦੀ ਮੋਬਾਇਲ ਐਪ ‘ਡੀ.ਬੀ.ਈ.ਈ.’ਆਨਲਾਈਨ ਰਾਹੀਂ ਪ੍ਰਾਰਥੀ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ। ਇਸ ਲਈ ਹਰ ਨੌਜਵਾਨ ਰੋਜ਼ਗਾਰ ਪ੍ਰਾਪਤ ਕਰਨ ਦੇ ਲਈ ਆਪਣੇ ਮੋਬਾਇਲ ’ਤੇ ਗੂਗਲ ਪਲੇਅ ਸਟੇਰ ਵਿਚ ਜਾ ਕੇ ‘ਡੀ.ਬੀ.ਈ.ਈ.’ ਆਨਲਾਈਨ ਰੋਜ਼ਗਾਰ ਮੋਬਾਇਲ ਐਪ ਨੂੰ ਡਾਊਨਲੋਡ ਕਰਨ ਅਤੇ ਭਵਿੱਖ ਵਿਚ ਨਿਕਲਣ ਵਾਲੀਆਂ ਨੌਕਰੀਆਂ ਦੀ ਜਾਣਕਾਰੀ ਹਾਸਲ ਕਰਕੇ ਰੋਜ਼ਗਾਰ ਪ੍ਰਾਪਤ ਕਰਨ।  ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਇਸ ਵਰਕਸ਼ਾਪ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।