Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਪਟਾਖਿਆਂ ਦੀ ਵਿਕਰੀ ਅਤੇ ਇਨ੍ਹਾਂ ਨੂੰ ਚਲਾਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ..

ਪਟਾਖਿਆਂ ਦੀ ਵਿਕਰੀ ਅਤੇ ਇਨ੍ਹਾਂ ਨੂੰ ਚਲਾਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ..

ਹੁਸ਼ਿਆਰਪੁਰ(ਬਿਊਰੋ) 

ਪਟਾਖਿਆਂ ਦੀ ਵਿਕਰੀ ਅਤੇ ਇਨ੍ਹਾਂ ਨੂੰ ਚਲਾਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
–ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਹੁਬਹੂ ਪਾਲਣਾ ਯਕੀਨੀ ਬਣਾਉਣ ਜ਼ਿਲ੍ਹਾ ਵਾਸੀ : ਸੰਦੀਪ ਹੰਸ

3 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਵੱਖ-ਵੱਖ ਤਿਉਹਾਰਾ ਮੌਕੇ ਪਟਾਖੇ ਚਲਾਏ ਜਾਣ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵਲੋਂ ਐਕਸਪਲੋਸਿਵਜ਼ ਰੂਲਜ਼-2008 ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਹੁਬਹੂ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਮਾਨਯੋਗ ਪੰਜਾਬ ਤੇ ਹਰਿਆਣਾ  ਹਾਈ ਕੋਰਟ ਵਲੋਂ ਮਿਤੀ 13 ਅਕਤੂਬਰ 2017 ਨੂੰ ਸਿਵਲ ਰਿਟ ਪਟੀਸ਼ਨ ਨੰਬਰ 23548 ਤਹਿਤ ਪਾਸ ਕੀਤੇ ਹੁਕਮਾਂ ਅਨੁਸਾਰ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਵੀ ਸਿਵਲ ਰਿਟ ਪਟੀਸ਼ਨ ਨੰਬਰ 728 ਆਫ਼ 2015 ਤਹਿਤ ਕੀਤੇ ਹੁਕਮਾਂ ਮੁਤਾਬਕ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਪਟਾਖੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਅੰਦਰ ਹੀ ਪਟਾਖੇ ਚਲਾਏ ਜਾਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੁਸਹਿਰੇ ਮੌਕੇ ਦੁਸਹਿਰਾ ਕਮੇਟੀ ਜ਼ਿਲ੍ਹਾ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲਵੇਗੀ ਅਤੇ ਪਟਾਖੇ ਕੇਵਲ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਚਲਾਏ ਜਾ ਸਕਣਗੇ ਅਤੇ ਪਟਾਖੇ ਚਲਾਉਣ ਦੇ ਸਥਾਨ ਲੋਕਾਂ ਦੇ ਇੱਕਠ ਤੋਂ 30 ਮੀਟਰ ਦੇ ਘੇਰੇ ਤੋਂ ਦੂਰ ਹੋਣਗੇ। ਜਦੋਂ ਕਿ ਦੀਵਾਲੀ ਵਾਲੇ ਦਿਨ ਪਟਾਖੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇਤੋਂ ਸ਼ਾਮ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਕ੍ਰਿਸਮਸ ਦੀ ਪੂਰਵ ਸੰਧਿਆ ’ਤੇ ਰਾਤ 11.55 ਵਜੇ ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ ਨਵੇਂ ਸਾਲ ਦੀ ਪੂਰਬ ਸੰਧਿਆ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਤੇ ਬਾਅਦ ਵਿਚ ਕਿਸੇ ਵੀ ਤਰ੍ਹਾਂ ਦੀ ਪਟਾਖੇ ਚਲਾਉਣ ’ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਸ਼੍ਰੀ ਸੰਦੀਪ ਹੰਸ ਨੇ ਹੋਰ ਦੱਸਿਆ ਕਿ ਵਿਆਹ-ਸ਼ਾਦੀਆਂ ਦੇ ਸਮਾਗਮਾਂ ਮੌਕੇ ਪਟਾਖੇ ਆਦਿ ਚਲਾਉਣ ਲਈ ਮੈਰਿਜ ਪੈਲਸ ਮਾਲਕਾਂ ਵਲੋਂ ਇਸ ਸਬੰਧੀ ਲਾਇਸੰਸ ਲੈਣਾ ਲਾਜ਼ਮੀ ਹੋਵੇਗਾ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ। ਇਸ ਤੋਂ ਇਲਾਵਾ ਸ਼ੋਭਾ ਯਾਤਰਾ, ਨਗਰ ਕੀਰਤਨ, ਪ੍ਰਭਾਤ ਫੇਰੀ ਅਤੇ ਹੋਰ ਸਮਾਗਮਾਂ ਮੌਕੇ ਪਟਾਖੇ ਚਲਾਉਣ ਲਈ ਵੀ ਲਾਇਸੰਸ ਲੈਣਾ ਲਾਜ਼ਮੀ ਹੈ। ਇਸ ਦੌਰਾਨ ਸੰਘਣੀ ਵਸੋਂ ਵਾਲੇ ਇਲਾਕਿਆਂ ਅਤੇ ਅੱਗ ਲੱਗਣ ਵਾਲੇ ਸੰਭਾਵੀ ਖੇਤਰਾਂ ਵਿਚ ਪਟਾਖੇ ਚਲਾਉਣ ਦੀ ਸੰਪੂਰਨ ਮਨਾਹੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਲੋੜੀਂਦੀ ਕਾਰਵਾਈ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।