Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬੰਦੂਕ ਦੀ ਨੋਕ ‘ਤੇ  ਲੁਟੇਰੇ 13 ਤੋਲੇ ਸੋਨੇ ਦੇ ਗਹਿਣੇ ਤੇ 5 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਹੋਏ ਰਫੂਚੱਕਰ 

ਬੰਦੂਕ ਦੀ ਨੋਕ ‘ਤੇ  ਲੁਟੇਰੇ 13 ਤੋਲੇ ਸੋਨੇ ਦੇ ਗਹਿਣੇ ਤੇ 5 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਹੋਏ ਰਫੂਚੱਕਰ 

ਬਟਾਲਾ, 6 ਅਪ੍ਰੈਲ (ਅਵਿਨਾਸ਼ ਸ਼ਰਮਾ )

: ਅੱਜ ਦਿਨ ਦਿਹਾੜੇ 3 ਅਣਪਛਾਤੇ ਲੁਟੇਰਿਆਂ ਨੇ ਮਾਨ ਨਗਰ ਬਟਾਲਾ ਵਿਖੇ ਸਥਿਤ ਇਕ ਸੁਨਿਆਰੇ ਦੀ ਦੁਕਾਨ ਤੋਂ ਬੰਦੂਕ ਦੀ ਨੋਕ ‘ਤੇ 13 ਤੋਲੇ ਸੋਨੇ ਦੇ ਗਹਿਣੇ ਅਤੇ 5 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਬਰ ਜਵੈਲਰਜ਼ ਦੇ ਮਾਲਕ ਸਵਿੰਦਰ ਸਿੰਘ ਵਾਸੀ ਮਾਨ ਨਗਰ ਬਟਾਲਾ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਆਪਣੀ ਦੁਕਾਨ ‘ਤੇ ਬੈਠਾ ਸੀ ਤਾਂ ਤਿੰਨ ਅਣਪਛਾਤੇ ਵਿਅਕਤੀ, ਜਿਨ੍ਹਾਂ ਕੋਲ ਪਿਸਤੌਲ ਅਤੇ ਦਾਤਰ ਸੀ, ਉਨ੍ਹਾਂ ਦੀ ਦੁਕਾਨ ‘ਤੇ ਆਏ ਅਤੇ ਉਨ੍ਹਾਂ ਦੀ ਦੁਕਾਨ ‘ਚ ਪਏ ਕਰੀਬ 13 ਤੋਲੇ ਸੋਨੇ ਦੇ ਗਹਿਣੇ ਅਤੇ 5 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਮੋਟਰਸਾਈਕਲ ‘ਤੇ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਤੁਰੰਤ ਇਸ ਮਾਮਲੇ ਸਬੰਧੀ ਥਾਣਾ ਸਿਵਲ ਲਾਈਨ ਦੀ ਪੁਲੀਸ ਨੂੰ ਸੂਚਿਤ ਕੀਤਾ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੇ ਐਸ.ਐਚ.ਓ ਯਾਦਵਿੰਦਰ ਸਿੰਘ ਅਤੇ ਸੀ.ਆਈ.ਏ ਸਟਾਫ਼ ਬਟਾਲਾ ਦੇ ਇੰਚਾਰਜ ਸੁਖਰਾਜ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | . ਇਸ ਸਬੰਧੀ ਗੱਲਬਾਤ ਕਰਦਿਆਂ ਐੱਸਐੱਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਦੁਕਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਕਤ ਲੁਟੇਰਿਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।