Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਤਿੰਨਾਂ ਰੋਜਾ ਕੈਂਪ ਦੌਰਾਨ ਬਜੁਰਗਾਂ ਦੀ ਸਿਹਤ ਦਾ ਕੀਤਾ ਨਿਰੀਖਣ

ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਤਿੰਨਾਂ ਰੋਜਾ ਕੈਂਪ ਦੌਰਾਨ ਬਜੁਰਗਾਂ ਦੀ ਸਿਹਤ ਦਾ ਕੀਤਾ ਨਿਰੀਖਣ

ਗੜ੍ਹਦੀਵਾਲਾ (ਚੌਧਰੀ)

8 ਜੁਲਾਈ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਜਿੱਥੇ ਬਜੁਰਗ, ਲਵਾਰਿਸ ਤੇ ਬੇਸਹਾਰਿਆਂ ਦੀ ਦੇਖ-ਰੇਖ ਕੀਤੀ ਜਾਂਦੀ ਹੈ। ਇਸ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਲਗਭਗ 106 ਦੇ ਕਰੀਬ ਪ੍ਰਾਣੀਆਂ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ। ਉੱਥੇ ਹੀ ਨਰਸਿੰਗ ਹੋਮ ਵਲੋਂ ਤਿੰਨ ਰੋਜਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਬਜੁਰਗਾਂ ਦੀ ਸਿਹਤ ਦਾ ਨਿਰੀਖਣ ਤੇ ਥੈਰੇਪੀ ਕੀਤੀ ਗਈ। ਇਸ ਮੌਕੇ ਗੁਰੂ ਰਾਮਦਾਸ ਨਰਸਿੰਗ ਹੋਮ ਦੀ ਬੱਚੀਆਂ ਵਲੋਂ ਇਹਨਾਂ ਬਜੁਰਗਾਂ ਨੂੰ ਮਾਤਾ ਪਿਤਾ ਦੇ ਸਮਾਨ ਸਮਝਾਇਆ ਗਿਆ ਅਤੇ ਇਹਨਾਂ ਦੀ ਸਾਂਭ-ਸੰਭਾਲ ਵਾਰੇ ਜਾਣੂ ਕਰਵਾਇਆ ਗਿਆ। ਇਸ ਕੈਂਪ ਦੌਰਾਨ ਬਜੁਰਗਾਂ ਦੀ ਲੱਤਾਂ ਬਾਹਾਂ ਦੀ ਥੈਰੇਪੀ ਕਰਕੇ ਮਰੀਜ਼ਾਂ ਨੂੰ ਕਿਸ ਤਰਾਂ ਠੀਕ ਕੀਤਾ ਜਾ ਸਕਦਾ ਦੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਸੁਸਾਇਟੀ ਦੇ ਮੁੱਖੀ ਸ. ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਇਹ ਕੈਂਪ ਲਗਾਇਆ ਗਿਆ ਤੇ ਸਮੂਹ ਬੱਚੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਮੁੱਖੀ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ ਸਹੋਤਾ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ, ਵਿਸ਼ਾਲ ਆਦਿ ਹਾਜ਼ਰ ਸਨ।