Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੁਰਮੀਤ ਲਾਲ (ਸੇਵਾਦਾਰ) ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ ਦਾ ਆਯੋਜਨ

ਗੁਰਮੀਤ ਲਾਲ (ਸੇਵਾਦਾਰ) ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੀ ਗੁਰਮੀਤ ਲਾਲ (ਸੇਵਾਦਾਰ, ਲਗਭਗ 32 ਸਾਲ ਦੀਆਂ ਸੇਵਾਵਾਂ ਨਿਭਾਈਆਂ) ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਆਪਣੇ ਸੇਵਾ ਕਾਲ ਦੌਰਾਨ ਉਨ੍ਹਾਂ ਨੇ ਆਪਣੀ ਡਿਊਟੀ ਤੋਂ ਇਲਾਵਾ ਮਿਲਦੇ ਹੋਰ ਕੰਮਾਂ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਇਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ਼੍ਰੀ ਗੁਰਮੀਤ ਲਾਲ ਨੂੰ ਉਹਨਾਂ ਦੀ ਸੇਵਾ ਮੁਕਤੀ ‘ਤੇ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਅਤੇ ਅਗਲੇ ਜੀਵਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਉਨ੍ਹਾਂ ਨੂੰ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵੱਲੋਂ ਤੋਹਫ਼ੇ ਭੇਂਟ ਕੀਤੇ ਗਏ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਤੋਂ ਇਲਾਵਾ ਸ਼੍ਰੀ ਗੁਰਮੀਤ ਲਾਲ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।