Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਗੁਰੂ ਰਵਿਦਾਸ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ’ਤੇ ਬਟਾਲਾ ਵਿੱਚ ਸ਼ਰਧਾ ਦਾ ਸੈਲਾਬ

ਗੁਰੂ ਰਵਿਦਾਸ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ’ਤੇ ਬਟਾਲਾ ਵਿੱਚ ਸ਼ਰਧਾ ਦਾ ਸੈਲਾਬ

ਬਟਾਲਾ (ਅਵਿਨਾਸ਼ ਸ਼ਰਮਾ)

ਨਿਊ ਜਾਗਦੀ ਜਮੀਰ ਪ੍ਰੈਸ ਐਸੋਸੀਏਸ਼ਨ ਵੱਲੋਂ ਨਗਰ ਕੀਰਤਨ ’ਚ ਸੇਵਾ ਤੇ ਸਨਮਾਨ

: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ’ਤੇ ਬਟਾਲਾ ਸ਼ਹਿਰ ਵਿੱਚ ਸ਼ਰਧਾ, ਭਗਤੀ ਅਤੇ ਸੇਵਾ ਦਾ ਸੁੰਦਰ ਦ੍ਰਿਸ਼ ਨਜ਼ਰ ਆਇਆ। ਇਸ ਮੌਕੇ ਨਿਊ ਜਾਗਦੀ ਜਮੀਰ ਪ੍ਰੈਸ ਐਸੋਸੀਏਸ਼ਨ ਬਟਾਲਾ ਵੱਲੋਂ ਦੇਸ਼ ਅਤੇ ਵਿਦੇਸ਼ ਵਿੱਚ ਵੱਸ ਰਹੀਆਂ ਸਮੂਹ ਸੰਗਤਾਂ ਨੂੰ ਦਿਲੋਂ ਲੱਖ-ਲੱਖ ਵਧਾਈਆਂ ਭੇਟ ਕੀਤੀਆਂ ਗਈਆਂ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਪੂਰਨਿਆਂ ’ਤੇ ਚੱਲਣ ਦੀ ਅਪੀਲ ਕੀਤੀ ਗਈ।

ਪ੍ਰਕਾਸ਼ ਪੁਰਬ ਮੌਕੇ ਨਿਕਲੇ ਵਿਸ਼ਾਲ ਨਗਰ ਕੀਰਤਨ ਦੌਰਾਨ ਨਿਊ ਜਾਗਦੀ ਜਮੀਰ ਪ੍ਰੈਸ ਐਸੋਸੀਏਸ਼ਨ ਵੱਲੋਂ ਪੁਰਾਣੀ ਸਬਜ਼ੀ ਮੰਡੀ ਚੌਂਕ ਵਿੱਚ ਵਿਸ਼ੇਸ਼ ਤੌਰ ’ਤੇ ਸੇਵਾ ਨਿਭਾਈ ਗਈ। ਇਸ ਦੌਰਾਨ ਨਗਰ ਕੀਰਤਨ ਵਿੱਚ ਸ਼ਾਮਲ ਮੁੱਖ ਮਹਿਮਾਨ ਬਾਬਾ ਮੇਸੀ ਸਾਹ, ਗੁਰੂ ਰਵਿਦਾਸ ਟਾਈਗਰ ਫੋਰਸ ਦੇ ਜ਼ਿਲ੍ਹਾ ਪ੍ਰਧਾਨ ਰਜੇਸ਼ ਲਾਹੋਰੀਆ ਸਮੇਤ ਪੂਰੀ ਕਮੇਟੀ ਨੂੰ ਪ੍ਰੈਸ ਐਸੋਸੀਏਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸੰਗਤਾਂ ਲਈ ਖਾਣ-ਪੀਣ ਦੇ ਸਮਾਨ ਦੀ ਸੇਵਾ ਵੀ ਕੀਤੀ ਗਈ, ਜਿਸਨੂੰ ਸੰਗਤਾਂ ਵੱਲੋਂ ਬਹੁਤ ਸਰਾਹਿਆ ਗਿਆ। ਨਾਲ ਹੀ ਗੁਰੂ ਰਵਿਦਾਸ ਕਮੇਟੀ ਵੱਲੋਂ ਨਿਊ ਜਾਗਦੀ ਜਮੀਰ ਪ੍ਰੈਸ ਐਸੋਸੀਏਸ਼ਨ ਬਟਾਲਾ ਨੂੰ ਵੀ ਸਰੋਪੇ ਭੇਟ ਕਰਕੇ ਮਾਨ-ਸਤਿਕਾਰ ਦਿੱਤਾ ਗਿਆ, ਜਿਸ ਨਾਲ ਆਪਸੀ ਭਾਈਚਾਰੇ ਅਤੇ ਸਾਂਝ ਦੀ ਮਿਸਾਲ ਕਾਇਮ ਹੋਈ।

ਇਸ ਧਾਰਮਿਕ ਸਮਾਗਮ ਦੌਰਾਨ ਨਿਊ ਜਾਗਦੀ ਜਮੀਰ ਪ੍ਰੈਸ ਕਲੱਬ ਬਟਾਲਾ ਦੇ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਹਾਜ਼ਰੀ ਲਗਾਉਣ ਵਾਲਿਆਂ ਵਿੱਚ ਪ੍ਰਧਾਨ ਸੰਜੀਵ ਨਈਅਰ, ਪ੍ਰਿੰਸ ਸਹਿਗਲ, , ਬਲਦੇਵ ਸਿੰਘ ਖਾਲਸਾ, ਅਸ਼ੋਕ ਜਰੇਆਲ, ਸੁਨੀਲ ਬਟਾਲਵੀ, ਵਿੱਕੀ ਬੇਰੀ ਸਮੇਤ ਹੋਰ ਪੱਤਰਕਾਰ ਅਤੇ ਮੈਂਬਰ ਸ਼ਾਮਲ ਸਨ।

ਸਮੂਹ ਸੰਗਤਾਂ ਵੱਲੋਂ ਨਿਊ ਜਾਗਦੀ ਜਮੀਰ ਪ੍ਰੈਸ ਐਸੋਸੀਏਸ਼ਨ ਦੀ ਇਸ ਧਾਰਮਿਕ ਤੇ ਸਮਾਜਿਕ ਸੇਵਾ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਗਈ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਨਵਤਾ, ਸਮਾਨਤਾ ਅਤੇ ਭਰਾਤਰੀ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਸੰਕਲਪ ਦੁਹਰਾਇਆ ਗਿਆ।