Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 15 ਦਿਨ ਬੰਕਰਾਂ ਚ ਕੈਦ ਰਹਿਣ ਉਪਰੰਤ ਯੁਕਰੇਨ ਤੋਂ ਪਰਤਿਆ ਦਸੂਹਾ ਦਾ ਗੁਰਵਿੰਦਰ

15 ਦਿਨ ਬੰਕਰਾਂ ਚ ਕੈਦ ਰਹਿਣ ਉਪਰੰਤ ਯੁਕਰੇਨ ਤੋਂ ਪਰਤਿਆ ਦਸੂਹਾ ਦਾ ਗੁਰਵਿੰਦਰ

ਦਸੂਹਾ(ਚੌਧਰੀ) : ਦਸੂਹਾ ਦਾ ਗੁਰਵਿੰਦਰ ਸਿੰਘ ਚਾਂਦ ਰੂਸ ਯੂਕਰੇਨ ਯੁੱਧ ਦੀ ਮਾਰ ‘ਚੋਂ ਬੱਚ ਕੇ ਬੀਤੇ ਦਿਨੀਂ ਯੂਕਰੇਨ ਤੋਂ ਆਪਣੇ ਘਰ ਪਰਤ ਆਇਆ ਹੈ। ਜਿਸ ਮਗਰੋਂ ਜਿੱਥੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸੁੱਖ ਦਾ ਸਾਹ ਲਿਆ ਹੈ, ਉੱਥੇ ਹੀ ਉਹ ਆਪਣੇ ਪੁੱਤਰ ਦੇ ਭਵਿੱਖ ਦੀ ਪੜ੍ਹਾਈ ਨੂੰ ਲੈ ਕੇ ਚਿੰਤਤ ਹਨ।

ਗੁਰਵਿੰਦਰ ਸਿੰਘ ਯੂਕਰਨ ਦੀ ਸੂਮੀ ਸਟੇਟ ਯੂਨੀਵਰਸਿਟੀ ਆਫ਼ ਮੈਡੀਕਲ ‘ਚ ਡਾਕਟਰੀ ਦੀ ਪੜ੍ਹਾਈ ਦੇ ਚੌਥੇ ਸਾਲ ਦਾ ਵਿਦਿਆਰਥੀ ਹੈ। ਉਸ ਨੇ ਦੱਸਿਆ ਕਿ ਸੂਮੀ ਸੂਬਾ ਦੇ ਬਾਰਡਰ ’ਤੇ ਹੋਣ ਕਾਰਨ ਉੱਥੇ ਯੁੱਧ ਦਾ ਬਹੁਤ ਮਾੜਾ ਪ੍ਰਭਾਵ ਪਿਆ ਹੈ। ਪੋਲੈਂਡ, ਹੰਗਰੀ ਤੇ ਰੋਮਾਨੀਆ ਦੇ ਬਾਰਡਰ ਦੂਰ ਹੋਣ ਕਾਰਨ ਸੂਮੀ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੂੰ ਯੁੱਧ ਤੋਂ ਪਹਿਲੇ ਦਿਨ ਤੋਂ ਲੈ ਕੇ 15 ਦਿਨਾਂ ਤੱਕ ਬੱਕਰਾ ‘ਚ ਕੈਦ ਰਹਿਣਾ ਪਿਆ। ਜਿਸ ਦੌਰਾਨ ਉਨ੍ਹਾਂ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ।

ਉਸ ਨੇ ਦੱਸਿਆ ਕਿ ਉਹ ਸੂਮੀ ਤੋਂ ਟੋਨ ਰਾਹੀਂ 12 ਘੰਟੇ ਦਾ ਸਫ਼ਰ ਤੈਅ ਕਰਨ ਪੋਲੈਂਡ ਦੇ ਬਾਰਡਰ ‘ਤੇ ਪੁੱਜਾ, ਜਿੱਥੇ ਉਹ ਹਵਾਈ ਜਹਾਜ਼ ਰਾਹੀਂ ਦਿੱਲੀ ਪਹੁੰਚਿਆ। ਗੁਰਵਿੰਦਰ ਦੇ ਮਾਪਿਆਂ ਪਲਵਿੰਦਰ ਸਿੰਘ ਤੇ ਹਰਿੰਦਰ ਕੌਰ ਨੇ ਆਪਣੇ ਪੁੱਤਰ ਦੀ ਸਹੀ ਸਲਾਮਤ ਘਰ ਵਾਪਸੀ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਭਵਿੱਖ ਦੀ ਚਿੰਤਾ ਯੁੱਧ ਦੀ ਮਾਰ ਨਾਲੋਂ ਵੀ ਜ਼ਿਆਦਾ ਸਤਾ ਰਹੀ ਹੈ ਕਿਉਂਕਿ ਉਹ ਰਜ਼ਾ ਚੁੱਕ ਕੇ ਉਸ ਨੂੰ ਡਾਕਟਰੀ ਦੀ ਪੜ੍ਹਾਈ ਕਰਵਾ ਰਹੇ ਸਨ।

ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜੰਗ ਵਿਚ ਯੂਕਰਨ ਤੋਂ ਪਰਤੇ ਵਿਦਿਆਰਥੀਆਂ ਨੂੰ ਰਾਜ ‘ਚ ਸੰਚਾਲਿਤ ਮੈਡੀਕਲ ਕਾਲਜਾਂ ‘ਚ ਐਮ.ਬੀ.ਬੀ.ਐਸ. ਦਾ ਅੰਡਰ ਗ੍ਰੈਜੂਏਟ ਕੋਰਸ ਪੂਰਾ ਕਰਨ ਲਈ ਐਡਜਸਟ ਕਰੋ, ਤਾਂ ਜੋ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਨਾ ਹੋਵੇ।