Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ

ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ

ਗੜ੍ਹਦੀਵਾਲਾ 31 ਅਗਸਤ (ਚੌਧਰੀ) 

: ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅੱਜ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਜੀ ਖਾਲਸਾ ਵਿਸ਼ੇਸ਼ ਤੌਰ ’ਤੇ ਪਹੁੰਚੇ।

ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਖਾਲਸਾ ਨੇ ਹਾਜ਼ਰ ਲੋਕਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਜੀ ਖਾਲਸਾ ਦੀ ਵਿਚਾਰਧਾਰਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਅਤੇ ਲੋਕਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ ਕੀਤੀ।

ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ, ਬਜ਼ੁਰਗਾਂ ਅਤੇ ਮਾਤਾਵਾਂ-ਭੈਣਾਂ ਨੇ ਸ਼ਮੂਲੀਅਤ ਕੀਤੀ ਅਤੇ ਪਾਰਟੀ ਪ੍ਰਤੀ ਆਪਣਾ ਪਿਆਰ ਅਤੇ ਸਮਰਥਨ ਪ੍ਰਗਟਾਇਆ। ਇਕੱਠ ਦੌਰਾਨ ਲੋਕਾਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਜੀ ਖਾਲਸਾ ਦੀ ਵਿਚਾਰਧਾਰਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ।

ਬਾਪੂ ਤਰਸੇਮ ਸਿੰਘ ਖਾਲਸਾ ਨੇ  ਅੱਗੇ ਕਿਹਾ ਕਿ ਹਲਕਾ ਟਾਂਡਾ ਉੜਮੁੜ ਨੂੰ ਅਵਤਾਰ ਸਿੰਘ ਸੇਖੋਂ ਵਰਗੇ ਮਿਹਨਤੀ, ਨੇਕ ਨੀਅਤ ਅਤੇ ਸੂਝਵਾਨ ਆਗੂ ਦੀ ਅਗਵਾਈ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਅਵਤਾਰ ਸਿੰਘ ਸੇਖੋਂ ਨੂੰ ਪਿਆਰ ਅਤੇ ਸਹਿਯੋਗ ਦੇ ਰਹੇ ਹਨ, ਜਿਸ ਦੀ ਮਿਸਾਲ ਅੱਜ ਦਾ ਇਹ ਵੱਡਾ ਇਕੱਠ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿੱਚ ਅਵਤਾਰ ਸਿੰਘ ਸੇਖੋਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇ, ਤਾਂ ਜੋ ਹਲਕਾ ਟਾਂਡਾ ਉੜਮੁੜ ਅਤੇ ਇਲਾਕੇ ਦੇ ਵਿਕਾਸ, ਤਰੱਕੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਜਿੰਦਰ ਸਿੰਘ ਗੜਾ, ਜ਼ਿਲ੍ਹਾ ਮੀਤ ਪ੍ਰਧਾਨ ਮੰਦੀਪ ਸਿੰਘ ਤੱਗੜ, ਜ਼ਿਲ੍ਹਾ ਪ੍ਰੈਸ ਸਕੱਤਰ ਲਾੜੀ ਨੀਚਰ, ਜ਼ਿਲ੍ਹਾ ਆਗੂ ਓਂਕਾਰ ਸਿੰਘ ਦਿਹਾਣਾ, ਜ਼ਿਲ੍ਹਾ ਆਗੂ ਮੱਖਣ ਸਿੰਘ ਜੀ, ਜੂਥ ਪ੍ਰਧਾਨ ਸੁਖਵਿੰਦਰ ਸਿੰਘ ਨੂਰਾ, ਭੁਪਿੰਦਰ ਸਿੰਘ ਸੱਜਣ ਗੜਦੀਵਾਲਾ ਸਰਕਲ ਦੇ ਪ੍ਰਧਾਨ, ਮਨਿੰਦਰ ਰੂਪੋਵਾਲ,ਰੇਸ਼ਮ ਸਿੰਘ,ਮੇਜਰ ਸਿੰਘ ਜਸਵਿੰਦਰ ਸਿੰਘ ਇਕਬਾਲ ਸਿੰਘ ਦਿਲਰਾਜ ਸਿੰਘ ਇੰਦਰਜੀਤ ਧੁੱਗਾ ਦਵਿੰਦਰ ਸਿੰਘ ਜੀ ਅਤੇ ਗੁਰਪਾਲ ਸਿੰਘ ਗਾਲੋਵਾਲ ਦਰਸ਼ਨ ਸਿੰਘ ਜਰਨੈਲ ਡਫਰ,ਮਨਵੀਰ ਸਿੰਘ ਬੀਬੀ ਇੰਦਰਜੀਤ ਖ਼ਾਲਸਾ ਰਣਜੀਤ ਕੌਰ,ਪ੍ਰਬਜੋਤ ਕੌਰ,ਮਨਜੀਤ ਕੌਰ, ਬਲਜੀਤ ਕੌਰ,ਸੰਤੋਖ ਕੌਰ,ਰਮਨਪ੍ਰੀਤ ਕੌਰ,ਸੁਖਵਿੰਦਰ ਕੌਰ,ਰਾਜ ਕੁਮਾਰੀ, ਕਸ਼ਮੀਰ ਕੌਰ,ਬਲਬੀਰ ਕੌਰ,ਹਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।