Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਬੱਚਿਆਂ ਨੂੰ ਕੁਝ ਖਾਣ ਜਾਂ ਖਵਾਉਣ ਤੋਂ ਪਹਿਲਾਂ ਹੱਥ ਚੰਗੀ ਤਰ੍ਹਾਂ ਸਾਫ ਅਤੇ ਖਾਣ ਪੀਣ ਵਾਲੀਆਂ ਚੀਜ਼ਾਂ ਨੂੰ ਢੱਕ ਕੇ ਰੱਖਿਆ ਜਾਵੇ : ਡਾ. ਬਿੰਦੂ ਗੁਪਤਾ 

ਬੱਚਿਆਂ ਨੂੰ ਕੁਝ ਖਾਣ ਜਾਂ ਖਵਾਉਣ ਤੋਂ ਪਹਿਲਾਂ ਹੱਥ ਚੰਗੀ ਤਰ੍ਹਾਂ ਸਾਫ ਅਤੇ ਖਾਣ ਪੀਣ ਵਾਲੀਆਂ ਚੀਜ਼ਾਂ ਨੂੰ ਢੱਕ ਕੇ ਰੱਖਿਆ ਜਾਵੇ : ਡਾ. ਬਿੰਦੂ ਗੁਪਤਾ 

ਬੱਚਿਆਂ ਨੂੰ ਕੁਝ ਖਾਣ ਜਾਂ ਖਵਾਉਣ ਤੋਂ ਪਹਿਲਾਂ ਹੱਥ ਚੰਗੀ ਤਰ੍ਹਾਂ ਸਾਫ ਅਤੇ ਖਾਣ ਪੀਣ ਵਾਲੀਆਂ ਚੀਜ਼ਾਂ ਨੂੰ ਢੱਕ ਕੇ ਰੱਖਿਆ ਜਾਵੇ : ਡਾ. ਬਿੰਦੂ ਗੁਪਤਾ 

ਪਠਾਨਕੋਟ 5 ਜੁਲਾਈ (ਅਵਿਨਾਸ਼ ਸ਼ਰਮਾ ) ਕਮਿਊਨਿਟੀ ਹੈਲਥ ਸੈਂਟਰ ਘਰੋਟਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਬਿੰਦੂ ਗੁਪਤਾ ਦੀ ਅਗਵਾਈ ਵਿੱਚ ਜਿੰਕ ,ਓ ਆਰ ਐੱਸ ਕਾਰਨਰ ਲਗਾ ਕੇ ਬੱਚਿਆਂ ਨੂੰ ਡਾਇਰੀਆ ਤੋਂ ਬਚਾਉਣ ਲਈ ਜ਼ਿੰਕ ਅਤੇ ਓ ਆਰ ਐੱਸ ਦੇ ਪੈਕੇਟ ਦਿੱਤੇ ਗਏ । ਇਸ ਸੰਬੰਧੀ ਸੀਨੀਅਰ ਮੈਡੀਕਲ ਅਫਸਰ ਡਾ ਬਿੰਦੂ ਗੁਪਤਾ ਨੇ ਦੱਸਿਆ ਕਿ ਸਿਹਤ ਵਿਭਾਗ ਦੁਆਰਾ ਪੰਦਰਾਂ ਜੂਨ ਤੱਕ ਵਿਸ਼ੇਸ਼ ਦਸਤ ਰੋਕੂ ਪੰਦਰਵਾੜਾ ਅਭਿਆਨ ਚਲਾਇਆ ਜਾ ਰਿਹਾ ਹੈ , ਜਿਸ ਤਹਿਤ ਸਿਹਤ ਵਿਭਾਗ ਦੇ ਕਰਮਚਾਰੀ ਘਰ- ਘਰ ਜਾ ਕੇ ਪੰਜ ਸਾਲ ਜਾਂ ਉਸ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦਸਤ ਦੀ ਬੀਮਾਰੀ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਜਿੰਕ, ਓ ਆਰ ਐਸ ਦੇ ਪੈਕੇਟ ਦੇ ਕੇ ਦੱਸਣਗੇ ਕਿ ਇਸ ਦਾ ਘੋਲ ਕਿਵੇਂ ਤਿਆਰ ਕਰਨਾ ਹੈ ਅਤੇ ਕਿੰਨੇ ਕਿੰਨੇ ਸਮੇਂ ਬਾਅਦ ਤੇ ਕਿੰਨੀ ਮਾਤਰਾ ਵਿਚ ਬੱਚਿਆਂ ਨੂੰ ਦੇਣਾ ਹੈ । ਉਨ੍ਹਾਂ ਦੱਸਿਆ ਕਿ ਬਾਰਸ਼ ਦੇ ਮੌਸਮ ਦੌਰਾਨ ਛੋਟੇ ਬੱਚੇ ਜਲਦੀ ਸੰਕਰਮਣ ਦੀ ਲਪੇਟ ਵਿੱਚ ਆ ਜਾਂਦੇ ਹਨ ਤੇ ਉਨ੍ਹਾਂ ਨੂੰ ਦਸਤ ਹੋਣ ਨਾਲ ਸ਼ੁਰੂ ਹੋਈ ਮਾਮੂਲੀ ਪਰੇਸ਼ਾਨੀ ਉਨ੍ਹਾਂ ਦੀ ਜਾਨ ਵੀ ਲੈ ਸਕਦੀ ਹੈ , ਕਿਉਂਕਿ ਇਸ ਨਾਲ ਸ਼ਰੀਰ ਵਿੱਚੋਂ ਪੌਸ਼ਕ ਤੱਤ ਬਾਹਰ ਆ ਜਾਂਦੇ ਹਨ ਅਤੇ ਪਾਣੀ ਦੀ ਕਮੀ ਹੋ ਜਾਂਦੀ ਹੈ ਜੋ ਕਿ ਜਾਨਲੇਵਾ ਸਾਬਤ ਹੋ ਸਕਦੀ ਹੈ । ਇਸ ਦਾ ਮੁੱਖ ਕਾਰਨ ਦੂਸ਼ਿਤ ਪੀਣ ਵਾਲਾ ਪਾਣੀ ਅਤੇ ਸਾਫ਼ ਸਫ਼ਾਈ ਪ੍ਰਤੀ ਜਾਗਰੂਕ ਨਾ ਹੋਣਾ ਹੈ । ਉਨ੍ਹਾਂ ਕਿਹਾ ਕਿ ਸਾਫ਼ ਸਫ਼ਾਈ ਦਾ ਪੂਰਾ ਖਿਆਲ ਰੱਖਿਆ ਜਾਵੇ ਬੱਚਿਆਂ ਨੂੰ ਕੁਝ ਖਾਣ ਜਾਂ ਖਵਾਉਣ ਤੋਂ ਪਹਿਲਾਂ ਹੱਥ ਚੰਗੀ ਤਰ੍ਹਾਂ ਸਾਫ ਕਰਵਾਏ ਜਾਣ ਅਤੇ ਖਾਣ ਪੀਣ ਵਾਲੀਆਂ ਚੀਜ਼ਾਂ ਨੂੰ ਢੱਕ ਕੇ ਰੱਖਿਆ ਜਾਵੇ ,ਕੱਟ ਕੇ ਰੱਖੇ ਹੋਏ ਫਲ ਤੇ ਜ਼ਿਆਦਾ ਪੱਕੇ ਹੋਏ ਫਲ ਆਦਿ ਨਾ ਖੁਆਏ ਜਾਣ । ਇਸ ਮੌਕੇ ਤੇ ਉਨ੍ਹਾਂ ਦੇ ਨਾਲ ਹੋਰ ਵੀ ਸਟਾਫ ਹਾਜ਼ਰ ਸੀ।