Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪਿੰਡ ਥੇਂਦਾ ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ 

ਪਿੰਡ ਥੇਂਦਾ ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ 

ਗੜ੍ਹਦੀਵਾਲਾ (ਚੌਧਰੀ) 

: ਗੁਰਦੁਆਰਾ ਸਿੰਘ ਸਭਾ ਥੇਂਦਾ ਦੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਦੀਆਂ ਸਮੂਹ ਸੰਗਤਾਂ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਦੇ ਨਾਲ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556 ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਜਿਹੜਾ ਸਵੇਰੇ 9 ਵਜੇ ਗੁਰਦੁਆਰਾ ਸਿੰਘ ਸਭਾ ਥੇਂਦਾ ਤੋਂ ਪੰਜ ਪਿਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਆਰੰਭ ਹੋ ਕੇ ਟਾਹਲੀ ਮੋੜ , ਚਿਪੜਾ , ਹਰਦੋਪੱਟੀ ਵਿੱਚ ਹੁੰਦਾ ਹੋਇਆ ਮੁੜ ਉਕਤ ਗੁਰਦੁਆਰਾ ਸਾਹਿਬ ਵਿਖੇ ਸ਼ਾਮ ਨੂੰ ਸਮਾਪਤ ਹੋਇਆ। ਇਸ ਨਗਰ ਕੀਰਤਨ ਦੌਰਾਨ ਨਾਮਵਾਰ ਢਾਡੀ ਭਾਈ ਸੁਖਬੀਰ ਸਿੰਘ ਚੌਹਾਨ ਬੁੱਢੀ ਪਿੰਡ ਵਾਲਿਆਂ ਨੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਗੁਰ ਇਤਿਹਾਸ ਸਰਵਣ ਕਰਾਇਆ ।ਜਦਕਿ ਭਾਈ ਤਰਸੇਮ ਸਿੰਘ ਭਾਈ ਗੁਲਜਾਰ ਸਿੰਘ ਭਾਈ ਕਰਨੈਲ ਸਿੰਘ ਭਾਈ ਸਤਪਾਲ ਸਿੰਘ ਆਦਿ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਿੰਸੀਪਲ ਜਗਜੀਤ ਸਿੰਘ ਰੀਹਲ ਨੇ ਸਟੇਜ ਸਕੱਤਰ ਦੀ ਸੇਵਾ ਸਚੱਜੇ ਢੰਗ ਨਾਲ ਨਿਭਾਈ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ , ਹਰਵਿੰਦਰ ਸਿੰਘ ਸਮਰਾ , ਸਰਪੰਚ ਹਰਦੀਪ ਸਿੰਘ ਸਮਰਾ, ਨੰਬਰਦਾਰ ਪਰਮਿੰਦਰ ਸਿੰਘ ਸਮਰਾ, ਹਰਵਿੰਦਰ ਸਿੰਘ ਡਿਪਟੀ , ਭਾਈ ਹਰਪਾਲ ਸਿੰਘ , ਬਲਜੀਤ ਸਿੰਘ, ਤਲਵਿੰਦਰ ਸਿੰਘ , ਕਮਲਦੀਪ ਸਿੰਘ , ਮਨਦੀਪ ਸਿੰਘ ਡੀਸੀ, ਗਿਆਨੀ ਹਰਭਜਨ ਸਿੰਘ , ਗਿਆਨੀ ਹਰਚਰਨ ਸਿੰਘ, ਬਲਵਿੰਦਰ ਸਿੰਘ ਚਿਪੜਾ , ਸਾਬਕਾ ਸਰਪੰਚ ਨਿਰਮਲ ਸਿੰਘ , ਮਨਜੀਤ ਸਿੰਘ ਕਾਲਕੱਟ , ਭਾਈ ਬਲਦੇਵ ਸਿੰਘ ਚਿਪੜਾ, ਬਹਾਦਰ ਸਿੰਘ, ਅੰਮ੍ਰਿਤਪਾਲ ਸਿੰਘ , ਦਵਿੰਦਰ ਸਿੰਘ ਡੀਐਸ , ਗੁਰਨਾਮ ਸਿੰਘ ਬਿੱਲਾ , ਲਵਰਾਜ ਸਿੰਘ ਕਾਲਕੱਟ , ਭਾਈ ਚਮਨ ਸਿੰਘ , ਸੁਲੱਖਣ ਸਿੰਘ ਕਾਲਕੱਟ, ਤਰਲੋਕ ਸਿੰਘ ਫੌਜੀ , ਅਜੈਬ ਸਿੰਘ ਕਾਲਕੱਟ, ਜਸ਼ਨ ਕਾਲਕੱਟ, ਸਤਵਿੰਦਰ ਸਿੰਘ ਸੰਨੀ , ਗੁਰਤਾਜ ਸਿੰਘ ਕਾਲਕਟ, ਸਾਬਕਾ ਸਰਪੰਚ ਪੂਰਨ ਸਿੰਘ , ਸੁੱਚਾ ਸਿੰਘ , ਮਨਦੀਪ ਸਿੰਘ , ਸਾਬਕਾ ਸਰਪੰਚ ਕੁਲਦੀਪ ਸਿੰਘ , ਹਰਦਿਆਲ ਸਿੰਘ ਕਾਲਕੱਟ, ਕੁਲਵਿੰਦਰ ਸਿੰਘ ਚੱਗਰ, ਕੁਲਵਿੰਦਰ ਸਿੰਘ ਬਿੰਦੀ, ਦਿਲਬਾਗ ਸਿੰਘ,ਮੋਹਣ ਸਿੰਘ ਭੁੱਲਰ,ਸੁਖਵਿੰਦਰ ਸਿੰਘ ਚੱਗਰ,ਪਰਮਜੀਤ ਸਿੰਘ , ਸੁਰਿੰਦਰ ਪਾਲ ਸਿੰਘ,ਗੁਰਿੰਦਰ ਸਿੰਘ ਲੱਡੂ, ਬਲਜੀਤ ਸਿੰਘ, ਮੱਖਣ ਸਿੰਘ, ਵਰਿੰਦਰ ਸਿੰਘ ਚੱਗਰ, ਹਰਜੀਤ ਸਿੰਘ ਲੱਕੀ, ਜਸਵਿੰਦਰ ਸਿੰਘ ਬਿੰਦਰ ਆਦਿ ਸੰਗਤਾਂ ਹਾਜ਼ਰ ਸਨ।