Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮਿਹਨਤ ਅਤੇ ਲਗਨ ਨਾਲ ਹਰ ਮੁਸ਼ਕਲ ਕੰਮ ਵੀ ਸੰਭਵ –ਏਅਰ ਕਮਾਡੋਰ ਹਰਬੰਸ ਸਿੰਘ ਸਹੋਤਾ

ਮਿਹਨਤ ਅਤੇ ਲਗਨ ਨਾਲ ਹਰ ਮੁਸ਼ਕਲ ਕੰਮ ਵੀ ਸੰਭਵ –ਏਅਰ ਕਮਾਡੋਰ ਹਰਬੰਸ ਸਿੰਘ ਸਹੋਤਾ

ਗੜ੍ਹਦੀਵਾਲਾ 31 ਜੁਲਾਈ (ਚੌਧਰੀ / ਯੋਗੇਸ਼ ਗੁਪਤਾ ) 

: ਸਥਾਨਕ ਕੇ ਆਰ ਕੇ ਡੀ ਏ ਵੀ ਸਕੂਲ ਗੜ੍ਹਦੀਵਾਲਾ ਵਿਖੇ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਣ ਲਈ ਤੀਜ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਰਿਟਾਇਰਡ ਏਅਰ ਕਮਾਡੋਰ ਹਰਬੰਸ ਸਿੰਘ ਸਹੋਤਾ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਗਿਆਨ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਤਰਸੇਮ ਸਿੰਘ ਨੇ ਦੱਸਿਆ ਕਿ  ਸਕੂਲ ਪ੍ਰਬੰਧਕ ਕਮੇਟੀ ਮੈਂਬਰ ਦੀਪਕ ਜੈਨ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਵਿੱਚ ਪ੍ਰਸਿੱਧ ਸਮਾਜ ਸੇਵਕ ਜਤਿੰਦਰ ਮੋਹਨ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਹੋਈ ਅਤੇ ਵਿਦਿਆਰਥਣਾਂ ਨੇ ਪੰਜਾਬੀ ਲੋਕ ਗੀਤ, ਭੰਗੜਾ ਅਤੇ ਗਿੱਧਾ ਪੇਸ਼ ਕਰਕੇ ਆਏਂ ਹੋਏ ਮਹਿਮਾਨਾਂ ਦਾ ਮਨ ਮੋਹਿਆ।
ਏਅਰ ਕਮਾਡੋਰ ਹਰਬੰਸ ਸਿੰਘ ਸਹੋਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ  ਜੇਕਰ ਹਿੰਮਤ ,ਮਿਹਨਤ ਅਤੇ ਲਗਨ ਨਾਲ ਕੰਮ ਕੀਤਾ ਜਾਵੇ ਤਾਂ ਦੁਨੀਆਂ ਵਿੱਚ ਕੋਈ ਵੀ ਐਸਾ ਕੰਮ ਨਹੀਂ ਹੈ ਜੋ ਅਸੰਭਵ ਹੈ । ਉਨ੍ਹਾਂ ਕਿਹਾ ਕਿ ਜ਼ਰੂਰੀ ਨਹੀਂ ਕਿ ਸਿਰਫ ਪੜ੍ਹ ਕੇ ਹੀ ਜੀਵਨ ਵਿੱਚ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਕੰਮ ਕੋਈ ਵੀ ਕਰਕੇ ਜੀਵਨ ਵਿੱਚ ਸਫਲ ਹੋਇਆ ਜਾ ਸਕਦਾ ਹੈ ਸ਼ਰਤ ਇਹੀ ਹੈ ਕਿ ਤੁਸੀਂ ਉਸ ਕੰਮ ਵਿੱਚ ਨਿਪੁੰਨਤਾ ਹਾਸਲ ਕਰ ਲਵੋ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਮਾਪਿਆਂ ਨਾਲ ਕੰਮ ਵਿੱਚ ਮਦਦ ਕਰਨ ਅਤੇ ਮਾਪਿਆਂ ਦਾ ਸਤਿਕਾਰ ਕਰਨ ਲਈ ਵੀ ਪ੍ਰੇਰਿਤ ਕੀਤਾ। ਵਿਦਿਆਰਥਣਾਂ ਦੇ ਪ੍ਰੋਗਰਾਮ ਤੋਂ ਖੁਸ਼ ਹੋ ਕੇ ਉਨ੍ਹਾਂ ਨੇ ਸਕੂਲ ਨੂੰ 50 ਹਜ਼ਾਰ ਰੁਪਏ ਦਾਨ ਵੀ ਦਿੱਤੇ। ਸਕੂਲ ਵਲੋਂ ਮੁੱਖ ਮਹਿਮਾਨ ਦਾ ਸਕੂਲ ਨੂੰ ਦਾਨ ਦੇਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਅਤੇ ਵਿਸ਼ੇਸ਼ ਮਹਿਮਾਨ ਜਤਿੰਦਰ ਮੋਹਨ ਸ਼ਰਮਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।
ਸਕੂਲ ਪ੍ਰਬੰਧਕਾ ਕਮੇਟੀ ਮੈਂਬਰ ਦੀਪਕ ਜੈਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਵਧੀਆ ਪ੍ਰੋਗਰਾਮ ਪੇਸ਼ ਕਰਨ ਲਈ ਵਧਾਈ ਦਿੱਤੀ ਅਤੇ ਨਾਲ ਹੀ ਜੀਵਨ ਵਿੱਚ ਸਫਲ ਹੋਣਾ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।  ਇਸ ਮੌਕੇ ਤੇ ਸੁਨੀਲ ਦੱਤ, ਪਵਨ ਕੁਮਾਰ, ਅਸ਼ੋਕ ਕੁਮਾਰ, ਸੰਦੀਪ ਕੁਮਾਰ, ਗਗਨ ਫਰਵਾਹਾ, ਰਣਜੋਧ ਸਿੰਘ, ਮੈਡਮ ਰਜਨੀ ਬਾਲਾ, ਕਮਲੇਸ਼ ਕੁਮਾਰੀ,ਨੇਹਾ, ਸ਼ਰਨਜੀਤ ਕੌਰ, ਮਨਕਿਰਨਜੀਤ, ਰਜਨੀ, ਸੰਤੋਸ਼ ਕੁਮਾਰੀ, ਪ੍ਰਿਆ, ਸ਼ਵੇਤਾ, ਹਰਮਿੰਦਰ ਕੌਰ,ਪ੍ਰੀਤੀ, ਨਵਜੋਤ ਕੌਰ,ਰੀਨਾ, ਛਿਪਾਲੀ, ਰੇਖਾ ਸੁਨੀਤਾ ਅਤੇ ਪ੍ਰਿਅੰਕਾ ਸਹਿਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।