Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹਰਜਿੰਦਰ ਸਿੰਘ ਕਲਸੀ ਨੇ ਗੁਰਦਾਸਪੁਰ ਦੇ ਡੀ.ਪੀ.ਆਰ.ਓ ਦਾ ਚਾਰਜ ਸੰਭਾਲਿਆ

ਹਰਜਿੰਦਰ ਸਿੰਘ ਕਲਸੀ ਨੇ ਗੁਰਦਾਸਪੁਰ ਦੇ ਡੀ.ਪੀ.ਆਰ.ਓ ਦਾ ਚਾਰਜ ਸੰਭਾਲਿਆ

ਬਟਾਲਾ /ਗੁਰਦਾਸਪੁਰ 8 ਅਕਤੂਬਰ (ਅਵਿਨਾਸ਼ ਸ਼ਰਮਾ)

ਸਰਕਾਰੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਮੇਰੀ ਪਹਿਲੀ ਤਰਜੀਹ — ਕਲਸੀ

: ਤਜਰਬੇਕਾਰ ਤੇ ਮਿਹਨਤੀ ਅਧਿਕਾਰੀ ਹਰਜਿੰਦਰ ਸਿੰਘ ਕਲਸੀ ਨੇ ਅੱਜ ਗੁਰਦਾਸਪੁਰ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ (ਡੀ.ਪੀ.ਆਰ.ਓ) ਦੇ ਤੌਰ ‘ਤੇ ਚਾਰਜ ਸੰਭਾਲ ਲਿਆ ਹੈ।

ਕਲਸੀ ਇਸ ਤੋਂ ਪਹਿਲਾਂ ਵੀ ਲਗਾਤਾਰ ਅੱਠ ਸਾਲਾਂ ਤੱਕ ਗੁਰਦਾਸਪੁਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ, ਜਿਸ ਦੌਰਾਨ ਉਹਨਾਂ ਨੇ ਆਪਣੀ ਨਿਰਵਿਰੋਧ, ਸਮਰਪਿਤ ਤੇ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਨਾਲ ਲੋਕਾਂ ਅਤੇ ਪ੍ਰਸ਼ਾਸਨ ਦੇ ਦਰਮਿਆਨ ਮਜ਼ਬੂਤ ਕੜੀ ਬਣਾਈ।

ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਜਾਰੀ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਦੇ ਤਬਾਦਲਿਆਂ ਦੀ ਸੂਚੀ ਅਨੁਸਾਰ, ਕਲਸੀ ਨੂੰ ਬਟਾਲਾ ਦੇ ਨਾਲ ਨਾਲ ਗੁਰਦਾਸਪੁਰ ਡੀ.ਪੀ.ਆਰ.ਓ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਚਾਰਜ ਸੰਭਾਲਣ ਤੋਂ ਬਾਅਦ ਮੀਡੀਆ ਸਾਥੀਆਂ ਨਾਲ ਗੱਲਬਾਤ ਕਰਦਿਆਂ ਡੀ.ਪੀ.ਆਰ.ਓ ਹਰਜਿੰਦਰ ਸਿੰਘ ਕਲਸੀ ਨੇ ਕਿਹਾ ਕਿ,

“ਮੈਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਮਿਹਨਤ ਨਾਲ ਕੰਮ ਕਰਾਂਗਾ।”

ਉਨ੍ਹਾਂ ਕਿਹਾ ਕਿ ਮੀਡੀਆ ਸਰਕਾਰ ਅਤੇ ਲੋਕਾਂ ਦੇ ਵਿਚਕਾਰ ਪੁਲ ਦੀ ਭੂਮਿਕਾ ਨਿਭਾਉਂਦੀ ਹੈ, ਅਤੇ ਉਹਨਾਂ ਦੀ ਕੋਸ਼ਿਸ਼ ਰਹੇਗੀ ਕਿ ਜਿਲ੍ਹਾ ਪ੍ਰਸ਼ਾਸਨ ਦੇ ਹਰ ਵਿਕਾਸਾਤਮਕ ਕਾਰਜ ਅਤੇ ਸਕੀਮ ਦੀ ਜਾਣਕਾਰੀ ਗਰਾਊਂਡ ਲੈਵਲ ਤੱਕ ਪਹੁੰਚੇ।

ਸਥਾਨਕ ਪੱਤਰਕਾਰਾਂ ਅਤੇ ਕਰਮਚਾਰੀਆਂ ਵੱਲੋਂ ਕਲਸੀ ਨੂੰ ਚਾਰਜ ਸੰਭਾਲਣ ‘ਤੇ ਗੁਲਦਸਤਿਆਂ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੇ ਸੁਚੱਜੇ ਪ੍ਰਬੰਧਕੀ ਅਨੁਭਵ ਦੀ ਖੁਲ੍ਹ ਕੇ ਸਰਾਹਨਾ ਕੀਤੀ ਗਈ।